ਖੰਨਾ  : ਖੰਨਾ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ 690 ਲੱਖ 89 ਹਜ਼ਾਰ ਦੀ ਨਕਦੀ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਨਕਦੀ ਜ਼ਬਤ ਕਰ ਕੇ ਮਾਮਲਾ ਆਮਦਨ ਕਰ ਵਿਭਾਗ ਨੂੰ ਸੌਂਪ ਦਿੱਤਾ ਹੈ। ਆਮਦਨ ਕਰ ਵਿਭਾਗ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਟੀਮ ਵੱਲੋਂ ਜੀਟੀ ਰੋਡ ’ਤੇ ਪ੍ਰਿਸਟੀਨ ਮਾਲ ਨੇੜੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਤਿੰਨ ਮਾਮਲਿਆਂ ਵਿੱਚ ਪੁਲੀਸ ਨੇ ਨਕਦੀ ਸਮੇਤ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।


ਥਾਣਾ 2 ਖੰਨਾ ਦੇ ਐਸਐਚਓ ਅਜਮੇਰ ਸਿੰਘ ਨੇ ਦੱਸਿਆ ਕਿ ਪ੍ਰਿਸਟੀਨ ਮਾਲ ਨੇੜੇ ਨਾਰਕੋਟਿਕਸ ਸੈੱਲ ਦੇ ਇੰਚਾਰਜ ਜਗਜੀਵਨ ਰਾਮ ਪੁਲੀਸ ਟੀਮ ਸਮੇਤ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਯੂਪੀ ਤੋਂ ਆਉਣ ਵਾਲੇ ਤਿੰਨ ਵਿਅਕਤੀਆਂ ਕੋਲੋਂ 11 ਲੱਖ 93 ਹਜ਼ਾਰ ਰੁਪਏ, ਘਨੌਰ ਤੋਂ ਆਉਣ ਵਾਲੇ ਦੋ ਵਿਅਕਤੀਆਂ ਕੋਲੋਂ 32 ਲੱਖ 96 ਹਜ਼ਾਰ ਬਰਾਮਦ ਕੀਤੇ ਗਏ। 

 

ਇਸ ਦੇ ਇਲਾਵਾ ਪਟਿਆਲਾ ਤੋਂ ਆਉਣ ਵਾਲੇ ਇੱਕ ਵਿਅਕਤੀ ਕੋਲੋਂ 16 ਲੱਖ ਰੁਪਏ ਬਰਾਮਦ ਕੀਤੇ ਗਏ। ਸਬੰਧਤ ਵਿਅਕਤੀ ਨਕਦੀ ਸਬੰਧੀ ਕੋਈ ਦਸਤਾਵੇਜ਼ ਨਹੀਂ ਦਿਖਾ ਸਕਿਆ। ਮਾਮਲਾ ਆਮਦਨ ਕਰ ਵਿਭਾਗ ਨੂੰ ਸੌਂਪ ਦਿੱਤਾ ਗਿਆ ਹੈ। ਆਮਦਨ ਕਰ ਵਿਭਾਗ ਦੇ ਸੁਮਨ ਕੁਮਾਰ ਮਾਮਲੇ ਦੀ ਜਾਂਚ ਕਰ ਰਹੇ ਹਨ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਖੰਨਾ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ 690 ਲੱਖ 89 ਹਜ਼ਾਰ ਦੀ ਨਕਦੀ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਨਕਦੀ ਜ਼ਬਤ ਕਰ ਕੇ ਮਾਮਲਾ ਆਮਦਨ ਕਰ ਵਿਭਾਗ ਨੂੰ ਸੌਂਪ ਦਿੱਤਾ ਹੈ। ਆਮਦਨ ਕਰ ਵਿਭਾਗ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਟੀਮ ਵੱਲੋਂ ਜੀਟੀ ਰੋਡ ’ਤੇ ਪ੍ਰਿਸਟੀਨ ਮਾਲ ਨੇੜੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਤਿੰਨ ਮਾਮਲਿਆਂ ਵਿੱਚ ਪੁਲੀਸ ਨੇ ਨਕਦੀ ਸਮੇਤ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।