ਖੰਨਾ 'ਚ ਨੈਸ਼ਨਲ ਹਾਈਵੇ 'ਤੇ ਇਕ ਤੇਜ਼ ਰਫਤਾਰ ਕੈਂਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।ਇਸ ਹਾਦਸੇ ਵਿੱਚ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਕੈਂਟਰ ਚਾਲਕ ਖਿਲਾਫ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  




ਮ੍ਰਿਤਕਾਂ ਦੀ ਪਛਾਣ ਨੈਣਾਪ੍ਰੀਤ ਸਿੰਘ ਵਾਸੀ ਘੁਡਾਣੀ ਕਲਾਂ ਅਤੇ ਪਰਮਿੰਦਰ ਸਿੰਘ ਵਾਸੀ ਕੁਹਾਲੀ ਖੁਰਦ ਵਜੋਂ ਹੋਈ ਹੈ।  ਤਿੰਨ ਦੋਸਤ ਫਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਵਾਪਸ ਆ ਰਹੇ ਸਨ ਕਿ ਰਸਤੇ 'ਚ ਹਾਦਸਾ ਹੋ ਗਿਆ।


ਪ੍ਰਾਪਤ ਜਾਣਕਾਰੀ ਅਨੁਸਾਰ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਹ ਮੋਟਰਸਾਈਕਲ 'ਤੇ ਮੰਜੀ ਸਾਹਿਬ ਜਾ ਰਹੇ ਸਨ। ਆਤਮਵੀਰ ਸਿੰਘ ਨੇ ਪਾਣੀ ਪੀਣ ਲਈ ਮੰਡਿਆਲਾ ਕਲਾਂ ਨੇੜੇ ਮੋਟਰਸਾਈਕਲ ਰੋਕਿਆ। ਜਦ ਆਤਮਵੀਰ ਦੁਕਾਨ ਤੋਂ ਪਾਣੀ ਦੀ ਬੋਤਲ ਲੈਣ ਗਿਆ। ਨੈਨਾਪ੍ਰੀਤ ਅਤੇ ਪਰਮਿੰਦਰ ਬਾਈਕ ਕੋਲ ਖੜ੍ਹੇ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਕੈਂਟਰ ਨੇ ਦੋਵਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋਵੇਂ ਆਪਣੇ ਪਰਿਵਾਰ ਦੇ ਇਕਲੌਤੇ ਪੁੱਤਰ ਸਨ।


ਹਾਦਸੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਤਮਵੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।ਸੀਸੀਟੀਵੀ ਫੁਟੇਜ ਦੀ ਮਦਦ ਨਾਲ ਕੈਂਟਰ ਚਾਲਕ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial