Khanna News: ਖੰਨਾ 'ਚ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਗਾਈ ਗਈ ਅੱਗ, CCTV ਨੇ ਖੋਲੀ ਸਾਰੀ ਪੋਲ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
Khanna: ਖੰਨਾ ਦੇ ਵਿੱਚ ਇੱਕ ਸ਼ਖਸ ਵੱਲੋਂ ਇਮੀਗ੍ਰੇਸ਼ਨ ਕੰਪਨੀ ਮਾਲਕ ਲੜਕੀ ਦੀ ਕਾਰ ਨੂੰ ਅੱਗ ਲਗਾ ਦਿੱਤੀ ਗਈ ਸੀ।ਪਰ ਪੁਲਿਸ ਨੇ ਵੀ ਚੁਸਤੀ ਦਿਖਾਉਂਦੇ ਹੋਏ ਤਕਨੀਕੀ ਮਾਧਿਅਮ ਨਾਲ ਜਾਂਚ ਕੀਤੀ ਅਤੇ ਥੋੜ੍ਹੇ ਸਮੇਂ 'ਚ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ
Khanna News: ਖੰਨਾ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ ਇੱਕ ਇਮੀਗ੍ਰੇਸ਼ਨ ਕੰਪਨੀ ਮਾਲਕ ਲੜਕੀ ਦੇ ਘਰ ਬਾਹਰ ਖੜ੍ਹੀ ਕਾਰ ਨੂੰ ਅੱਗ ਲਗਾਈ ਗਈ। ਜਿਸ ਦੀ ਜਾਣਕਾਰੀ ਜਦੋਂ ਪੁਲਿਸ ਨੂੰ ਦਿੱਤੀ ਗਈ ਤਾਂ ਉਹ ਵੀ ਮੌਕੇ ਉੱਤੇ ਪਹੁੰਚੇ ਗਏ।
ਮਿਲੀ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਦੀ ਬੇਟੀ ਦੀ ਸਟੱਡੀ ਵੀਜ਼ਾ ਫਾਈਲ ਨਾ ਲੱਗਣ ਕਾਰਨ ਉਸ ਸਖਸ਼ ਨੇ ਗੁੱਸੇ ਦੇ ਵਿੱਚ ਆ ਕੇ ਇਮੀਗ੍ਰੇਸ਼ਨ ਕੰਪਨੀ ਮਾਲਕ ਲੜਕੀ ਦੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਲਗਾ ਦਿੱਤੀ। ਇਸਦੀ ਵੀਡਿਓ ਵੀ ਸਾਹਮਣੇ ਆਈ। ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰ ਲਿਆ। ਚਰਨਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਕਿਸੇ ਵਿਅਕਤੀ ਨਾਲ ਰੰਜਿਸ਼ ਚੱਲੀ ਆ ਰਹੀ ਸੀ, ਤਾਂ ਉਸਨੇ ਇਸ ਘਟਨਾ ਨੂੰ ਅੰਜਾਮ ਦਿੱਤਾ। CCTV ਰਾਹੀਂ ਸਾਰੀ ਪੋਲ ਖੁੱਲੀ ਹੈ।
ਉਥੇ ਹੀ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਇਸ ਘਟਨਾ ਸੰਬੰਧੀ 10 ਕਿਲੋਮੀਟਰ ਇਲਾਕੇ 'ਚ ਕੈਮਰੇ ਦੇਖੇ ਗਏ ਤਾਂ ਸਾਰੀ ਪੋਲ ਖੁੱਲੀ। ਇੱਕ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।