Khanna ਦੇ ਅਮਲੋਹ ਰੋਡ ‘ਤੇ ਪੁਰਾਣੀ ਬਿਲਡਿੰਗ ਡਿੱਗਣ ਨਾਲ ਵਾਪਰਿਆ ਵੱਡਾ ਹਾਦਸਾ, ਮਲਬੇ ਹੇਠਾਂ ਦੱਬਿਆ ਮਜ਼ਦੂਰ
Khanna Building Collapse News : ਖੰਨਾ ਦੇ ਅਮਲੋਹ ਰੋਡ ‘ਤੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਕ ਪੁਰਾਣੀ ਬਿਲਡਿੰਗ ਨੂੰ ਢਾਹੁੰਦੇ ਸਮੇਂ ਅਚਾਨਕ ਉਸਦਾ ਲੈਂਟਰ ਡਿੱਗ ਪਿਆ। ਇਸ ਹਾਦਸੇ ਵਿੱਚ ਇਕ ਮਜ਼ਦੂਰ ਮਲਬੇ ਹੇਠਾਂ ਦੱਬ ਗਿਆ

Khanna Building Collapse News : ਖੰਨਾ ਦੇ ਅਮਲੋਹ ਰੋਡ ‘ਤੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਕ ਪੁਰਾਣੀ ਬਿਲਡਿੰਗ ਨੂੰ ਢਾਹੁੰਦੇ ਸਮੇਂ ਅਚਾਨਕ ਉਸਦਾ ਲੈਂਟਰ ਡਿੱਗ ਪਿਆ। ਇਸ ਹਾਦਸੇ ਵਿੱਚ ਇਕ ਮਜ਼ਦੂਰ ਮਲਬੇ ਹੇਠਾਂ ਦੱਬ ਗਿਆ, ਜਿਸਨੂੰ ਲਗਭਗ ਅੱਧੇ ਘੰਟੇ ਦੀ ਮੁਸ਼ੱਕਤ ਭਰੀ ਰੈਸਕਿਊ ਕਾਰਵਾਈ ਤੋਂ ਬਾਅਦ ਬਾਹਰ ਕੱਢ ਕੇ ਉਸਦੀ ਜਾਨ ਬਚਾਈ ਗਈ।
ਕਿੰਨਾ ਲੋਕਾਂ ਨੂੰ ਨਹੀਂ ਪੀਣਾ ਚਾਹੀਦਾ RO ਦਾ ਪਾਣੀ
ਮਿਲੀ ਜਾਣਕਾਰੀ ਮੁਤਾਬਕ ਅਮਲੋਹ ਰੋਡ ‘ਤੇ ਪੈਟਰੋਲ ਪੰਪ ਦੇ ਨੇੜੇ ਕਰੀਬ 25-30 ਸਾਲ ਪੁਰਾਣੀ ਬਿਲਡਿੰਗ ਨੂੰ ਢਾਹਿਆ ਜਾ ਰਿਹਾ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਮੌਕੇ ‘ਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਨਹੀਂ ਸਨ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਮਜ਼ਦੂਰਾਂ ਵੱਲੋਂ ਬਿਲਡਿੰਗ ਦਾ ਬੀਮ ਤੋੜਿਆ ਗਿਆ ਤਾਂ ਅਚਾਨਕ ਲੈਂਟਰ ਡਿੱਗ ਗਿਆ ਅਤੇ ਇੱਕ ਮਜ਼ਦੂਰ ਮਲਬੇ ਹੇਠਾਂ ਦੱਬ ਗਿਆ।
ਘਟਨਾ ਤੋਂ ਬਾਅਦ ਮੌਕੇ ‘ਤੇ ਹਫੜਾ ਦਫੜੀ ਦਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮਦਦ ਲਈ ਅੱਗੇ ਆਏ ਅਤੇ ਦੋ ਜੇਸੀਬੀ ਮਸ਼ੀਨਾਂ ਮੰਗਵਾ ਕੇ ਰੈਸਕਿਊ ਕਾਰਵਾਈ ਸ਼ੁਰੂ ਕੀਤੀ ਗਈ। ਕਰੀਬ ਅੱਧੇ ਘੰਟੇ ਦੀ ਜੱਦੋਜ਼ਹਿਦ ਤੋਂ ਬਾਅਦ ਮਜ਼ਦੂਰ ਨੂੰ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢ ਲਿਆ ਗਿਆ। ਬਾਅਦ ਵਿੱਚ ਉਸਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਦੂਜੇ ਮਜ਼ਦੂਰ ਨੇ ਦੱਸਿਆ ਕਿ ਉਹ ਦੋਵੇਂ ਮਿਲ ਕੇ ਬਿਲਡਿੰਗ ਨੂੰ ਢਾਹ ਰਹੇ ਸਨ। ਜਿਵੇਂ ਹੀ ਬੀਮ ਨੂੰ ਤੋੜਿਆ ਗਿਆ, ਲੈਂਟਰ ਅਚਾਨਕ ਡਿੱਗ ਪਿਆ। ਉਸਨੇ ਕਿਹਾ ਕਿ ਉਹ ਤੁਰੰਤ ਉਥੋਂ ਭੱਜ ਕੇ ਆਪਣੀ ਜਾਨ ਬਚਾ ਗਿਆ, ਪਰ ਉਸਦਾ ਸਾਥੀ ਉਥੇ ਹੀ ਥੱਲੇ ਬੈਠ ਗਿਆ ਸੀ, ਜਿਸ ਕਰਕੇ ਉਹ ਮਲਬੇ ਹੇਠਾਂ ਦੱਬ ਗਿਆ।
ਮੌਕੇ ‘ਤੇ ਮੌਜੂਦ ਬਿਲਡਿੰਗ ਮਾਲਕ ਰਮੇਸ਼ ਸੂਦ ਨੇ ਕਿਹਾ ਕਿ ਉਹ ਖੁਦ ਮੌਕੇ ‘ਤੇ ਬੈਠ ਕੇ ਕੰਮ ਕਰਵਾ ਰਹੇ ਸਨ ਕਿ ਅਚਾਨਕ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਕਿਹਾ ਕਿ ਮਜ਼ਦੂਰ ਸਾਵਧਾਨੀ ਨਾਲ ਕੰਮ ਕਰ ਰਹੇ ਸਨ ਪਰ ਇਹ ਹਾਦਸਾ ਅਚਾਨਕ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਡੀਐਸਪੀ ਵਿਨੋਦ ਕੁਮਾਰ ਨੇ ਕਿਹਾ ਕਿ ਮੌਕੇ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕਿਤੇ ਕਿਸੇ ਤਰ੍ਹਾਂ ਦੀ ਲਾਪਰਵਾਹੀ ਤਾਂ ਨਹੀਂ ਹੋਈ। ਇਸ ਹਾਦਸੇ ਨੇ ਇੱਕ ਵਾਰ ਫਿਰ ਨਿਰਮਾਣ ਅਤੇ ਢਾਹੁੰਦੇ ਕੰਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਕਮੀ ‘ਤੇ ਸਵਾਲ ਖੜੇ ਕਰ ਦਿੱਤੇ ਹਨ। ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਅਜਿਹੇ ਕੰਮਾਂ ਦੌਰਾਨ ਸਖ਼ਤ ਸੁਰੱਖਿਆ ਨਿਯਮ ਲਾਗੂ ਕੀਤੇ ਜਾਣ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੇ ਹਾਦਸਿਆਂ ਤੋਂ ਬਚਿਆ ਜਾ ਸਕੇ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















