Punjab News : ਖੰਨਾ ਪੁਲਿਸ ਨੇ ਨਾਕੇ ਦੌਰਾਨ 2 ਵਿਅਕਤੀਆਂ ਨੂੰ 1 ਕੁਇੰਟਲ 66 ਕਿੱਲੋ ਚਾਂਦੀ ਸਮੇਤ ਕੀਤਾ ਕਾਬੂ
Punjab News : ਦਿੱਲੀ -ਅੰਮ੍ਰਿਤਸਰ ਨੈਸ਼ਨਲ ਹਾਈਵੇ ਉਪਰ ਦੋਰਾਹਾ ਵਿਖੇ ਇੱਕ ਨਾਕੇ ਦੌਰਾਨ ਖੰਨਾ ਪੁਲਿਸ ਨੂੰ ਸਫ਼ਲਤਾ ਹਾਸਲ ਹੋਈ ਹੈ। ਅਰਟਿਕਾ ਕਾਰ 'ਚੋਂ 1 ਕੁਇੰਟਲ 66 ਕਿੱਲੋ ਚਾਂਦੀ ਬਰਾਮਦ ਕੀਤੀ ਗਈ ਹੈ। ਜਿਸਦੀ ਕੀਮਤ ਕਰੀਬ ਸਵਾ ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਾਰ ਦੀ ਡਿੱਗੀ 'ਚ ਸਪੈਸ਼ਲ ਥਾਂ
ਕਾਰ ਦੀ ਡਿੱਗੀ 'ਚ ਸਪੈਸ਼ਲ ਥਾਂ ਬਣਾ ਕੇ 1 ਕੁਇੰਟਲ 66 ਕਿੱਲੋ ਚਾਂਦੀ ਉੱਤਰ ਪ੍ਰਦੇਸ਼ ਤੋਂ ਅੰਮ੍ਰਿਤਸਰ ਲਿਜਾ ਰਹੇ 2 ਵਿਅਕਤੀਆਂ ਨੂੰ ਪੰਜਾਬ ਪੁਲਿਸ ਨੇ ਕਾਬੂ ਕੀਤਾ। ਕਾਰ 'ਚ 2 ਵਿਅਕਤੀ ਸਵਾਰ ਸਨ ,ਜੋ ਕਿ ਆਗਰਾ ਤੋਂ ਅੰਮ੍ਰਿਤਸਰ ਜਾ ਰਹੇ ਸੀ। ਚਾਂਦੀ ਦਾ ਕੋਈ ਬਿੱਲ ਨਾ ਹੋਣ ਕਰਕੇ ਮਾਮਲਾ ਅਗਲੀ ਜਾਂਚ ਕਈ ਆਮਦਨ ਕਰ ਵਿਭਾਗ ਨੂੰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : 'ਮੈਂ ਕਿਸੇ ਤੋਂ ਨਹੀਂ ਡਰਦਾ', ਆਰੋਪਾਂ 'ਤੇ ਬੋਲੇ -ਬਾਗੇਸ਼ਵਰ ਧਾਮ ਵਾਲੇ ਧੀਰੇਂਦਰ ਸ਼ਾਸਤਰੀ - ਲੋਕਾਂ ਨੇ ਤਾਂ ਭਗਵਾਨ ਨੂੰ ਨਹੀਂ ਛੱਡਿਆ
ਡੀਐਸਪੀ ਹਰਸਿਮਰਤ ਸਿੰਘ ਸ਼ੇਤਰਾ ਨੇ ਦੱਸਿਆ ਕਿ ਏ.ਐਸ.ਆਈ ਸੁਖਵੀਰ ਸਿੰਘ ਦੀ ਅਗਵਾਈ ਹੇਠ ਹਾਇਟੈਕ ਨਾਕਾ ਲਾਇਆ ਹੋਇਆ ਸੀ। ਯੂਪੀ ਨੰਬਰ ਦੀ ਅਰਟੀਕਾ ਕਾਰ ਨੂੰ ਸ਼ੱਕ ਦੇ ਆਧਾਰ ਉਪਰ ਰੋਕਿਆ ਗਿਆ। ਕਾਰ ਦੀ ਡਿੱਗੀ 'ਚੋਂ 1 ਕੁਇੰਟਲ 66 ਕਿੱਲੋ ਚਾਂਦੀ ਬਰਾਮਦ ਹੋਈ।
ਦੱਸ ਦੇਈਏ ਕਿ ਇਸ ਤੋਂ ਇਲਾਵਾ ਲੁਧਿਆਣਾ ਪੁਲਿਸ ਦੀ ਪੀਸੀਆਰ ਟੀਮ ਨੇ ਚੌਂਕੀ ਹੰਬੜਾਂ ਦੇ ਸਹਿਯੋਗ ਨਾਲ ਮੁਖਬਰੀ ਦੇ ਅਧਾਰ ਤੇ ਕੰਮ ਕਰਦੇ ਹੋਏ ਖਾਲੀ ਪਲਾਟ ਚੋਂ 3 ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਇਕ ਕਾਰ, 9 ਮੋਟਰਸਾਈਕਲ, 4 ਮੋਬਾਇਲ ਫੋਨ ਤੇ 3 ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੀਸੀਆਰ ਟੀਮ ਨੂੰ ਮੁਖਬਰੀ ਮਿਲੀ ਸੀ ਜਿਨ੍ਹਾਂ ਵੱਲੋਂ ਸੂਚਿਤ ਕਰਨ ਤੇ ਪੁਲਿਸ ਚੌਂਕੀ ਹੰਬੜਾਂ ਦੀ ਫੋਰਸ ਵੱਲੋਂ ਸਰਗਰਮੀ ਦਿਖਾਉਦੇ ਹੋਏ ਰੇਡ ਕੀਤੀ ਗਈ ਅਤੇ ਉਪਰੋਕਤ ਗ੍ਰਿਫਤਾਰੀਆਂ ਤੇ ਬਰਾਮਦਗੀ ਹੋਈ। ਵਿਭਾਗ ਵੱਲੋ ਪੀਸੀਆਰ ਟੀਮ ਦੇ ਦੋ ਮੈਂਬਰਾਂ ਅਤੇ ਪੁਲਿਸ ਚੋਂਕੀ ਹੰਬੜਾ ਦੇ ਪੰਜਾਬ ਸਣੇ ਦੋ ਹੋਰ ਮੁਲਾਜ਼ਮਾਂ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।