ਖੰਨਾ: ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ 2 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਵਿੱਚੋਂ ਇੱਕ ਮਿਜ਼ੋਰਮ ਜਦਕਿ ਦੂਜਾ ਦਿੱਲੀ ਦਾ ਰਹਿਣ ਵਾਲਾ ਹੈ। ਦੋਵੇਂ ਪੰਜਾਬ ਵਿੱਚ ਹੈਰੋਇਨ ਸਪਲਾਈ ਕਰਦੇ ਸੀ। ਇਨ੍ਹਾਂ ਵਿੱਚੋਂ ਇੱਕ 15 ਸਾਲਾਂ ਦਾ ਨਾਬਾਲਗ ਨੌਜਵਾਨ ਸ਼ਾਮਲ ਹੈ। ਬਰਾਮਦ ਕੀਤੇ ਨਸ਼ੇ ਦੀ ਕੌਮਾਂਤਰੀ ਬਾਜ਼ਾਰ ਵਿੱਚ 5 ਕਰੋੜ ਰੁਪਏ ਕੀਮਤ ਦੱਸੀ ਜਾ ਰਹੀ ਹੈ।
ਦਰਅਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਨਾਕਾ ਲਾਇਆ ਹੋਇਆ ਸੀ। ਇਸੇ ਦੌਰਾਨ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਖੰਨਾ ਗੁਰਸ਼ਰਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਮਿਜ਼ੋਰਮ ਤੋਂ ਹੈਰੋਇਨ ਲਿਆ ਕੇ ਪੰਜਾਬ ਵਿੱਚ ਵੇਚਦੇ ਸੀ।
ਖੰਨਾ ਪੁਲਿਸ ਨੇ ਦੋਵਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਕਾਰ ਵਿੱਚ ਦਿੱਲੀ ਤੋਂ ਲੁਧਿਆਣਾ ਵੱਲ ਜਾ ਰਹੇ ਸੀ। ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਕਾਰ ਨੂੰ ਰੋਕਿਆ। ਤਲਾਸ਼ੀ ਲਈ ਤਾਂ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੋਵਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ।
ਮਿਜ਼ੋਰਮ ਤੋਂ ਆ ਕੇ ਪੰਜਾਬ 'ਚ ਚਿੱਟਾ ਵੇਚਣ ਵਾਲੇ ਦੋ ਕਾਬੂ, ਕਰੋੜਾਂ ਦੀ ਹੈਰੋਇਨ ਬਰਾਮਦ
ਏਬੀਪੀ ਸਾਂਝਾ
Updated at:
04 May 2019 04:12 PM (IST)
ਖੰਨਾ: ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ 2 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਵਿੱਚੋਂ ਇੱਕ ਮਿਜ਼ੋਰਮ ਜਦਕਿ ਦੂਜਾ ਦਿੱਲੀ ਦਾ ਰਹਿਣ ਵਾਲਾ ਹੈ। ਦੋਵੇਂ ਪੰਜਾਬ ਵਿੱਚ ਹੈਰੋਇਨ ਸਪਲਾਈ ਕਰਦੇ ਸੀ। ਇਨ੍ਹਾਂ ਵਿੱਚੋਂ ਇੱਕ 15 ਸਾਲਾਂ ਦਾ ਨਾਬਾਲਗ ਨੌਜਵਾਨ ਸ਼ਾਮਲ ਹੈ। ਬਰਾਮਦ ਕੀਤੇ ਨਸ਼ੇ ਦੀ ਕੌਮਾਂਤਰੀ ਬਾਜ਼ਾਰ ਵਿੱਚ 5 ਕਰੋੜ ਰੁਪਏ ਕੀਮਤ ਦੱਸੀ ਜਾ ਰਹੀ ਹੈ।
- - - - - - - - - Advertisement - - - - - - - - -