Punjab News :  ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿਖੇ ਪਹੁੰਚੇ। ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਹਰਜਿੰਦਰ ਪਾਲ ਸਿੰਘ ਗਿੱਲ, ਬਲਦੇਵ ਸਿੰਘ ਨਸਰਾਲਾ, ਰਵਿੰਦਰ ਸਿੰਘ, ਗੁਰਜੀਤ ਸਿੰਘ ਅਤੇ ਹਰਭਜਨ ਸਿੰਘ ਢੱਟ ਨੂੰ ਸਨਮਾਨਿਤ ਕੀਤਾ।


ਇਸ ਤੋਂ ਬਾਅਦ ਸਮਾਗਮ ਵਿੱਚ ਮੁੱਖ ਮੰਤਰੀ ਨੇ ਅਫਸੋਸ ਨਾਲ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਅੱਜ ਕੁਝ ਲੋਕ ਸ਼ਹੀਦਾਂ ਦੀਆਂ ਕੁਰਬਾਨੀਆਂ ’ਤੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ, ਦੇਸ਼ ਲਈ ਸ਼ਹੀਦਾਂ ਦੇ ਯੋਗਦਾਨ 'ਤੇ ਸਵਾਲ ਉਠਾਉਣ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ। ਸ਼ਹੀਦ ਭਗਤ ਸਿੰਘ ਵੱਲੋਂ ਆਪਣੇ ਦੇਸ਼ ਲਈ ਕੀਤੀ ਬੇਮਿਸਾਲ ਕੁਰਬਾਨੀ ਲਈ ਇਨ੍ਹਾਂ ਗੱਦਾਰਾਂ ਤੋਂ ਐਨ.ਓ.ਸੀ. ਲੈਣ ਦੀ ਜ਼ਰੂਰਤ ਨਹੀਂ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਆਗੂਆਂ ਨੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਪਹਿਲ ਦੇ ਕੇ ਕਈ ਮੁੱਦਿਆਂ 'ਤੇ ਲੋਕਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ, ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਪ੍ਰਾਜੈਕਟ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੁਰੂਗ੍ਰਾਮ ਵਿੱਚ ਇੱਕ ਪਲਾਟ ਮਿਲਿਆ ਸੀ, ਜਿੱਥੇ ਅੱਜ ਉਨ੍ਹਾਂ ਦਾ ਹੋਟਲ ਸਥਿਤ ਹੈ। ਆਪਣੇ ਆਪ ਨੂੰ ਪੰਜਾਬ ਦੇ ਪਾਣੀਆਂ ਦੇ ਰਾਖੇ ਕਹਾਉਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਪੂਰੀ ਵਿੱਚ ਐਸ.ਵਾਈ.ਐਲ. ਸਮਕਾਲੀ ਪ੍ਰਧਾਨ ਮੰਤਰੀ ਨੂੰ ਨਹਿਰ ਲਈ ਕੱਟ ਬਣਾਉਣ ਲਈ ਚਾਂਦੀ ਦਾ ਡੱਬਾ ਭੇਟ ਕੀਤਾ ਗਿਆ।


 ਕੋਈ ਵੀ ਦੇਸ਼ ਛੱਡ ਕੇ ਵਿਦੇਸ਼ ਨਾ ਜਾਵੇ, ਅਜਿਹੇ ਇੰਤਜ਼ਾਮ ਕਰ ਰਹੇ


ਮੁੱਖ ਮੰਤਰੀ ਨੇ ਕਿਹਾ, ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਸਰਕਾਰ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਵਿਅਕਤੀ ਨੂੰ ਆਪਣਾ ਦੇਸ਼ ਛੱਡ ਕੇ ਵਿਦੇਸ਼ ਨਾ ਜਾਣਾ ਪਵੇ। ਉਨ੍ਹਾਂ ਕਿਹਾ, ਸੂਬਾ ਸਰਕਾਰ ਵੱਲੋਂ ਇਸ ਸਬੰਧੀ ਪਹਿਲਾਂ ਹੀ ਕਈ ਵੱਡੇ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।