Barnala News : ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਭਲਕ ਤੋਂ ਸ਼ੁਰੂ ਹੋਣ ਵਾਲੀਆਂ ਖੇਡਾਂ ਦੀ ਮਸ਼ਾਲ ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋ ਕਲਾਂ ਪੁੱਜੀ। ਇਸ ਮੌਕੇ ਐਮ.ਐਲ. ਏ. ਲਾਭ ਸਿੰਘ ਉੱਗੋਕੇ, ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਗੁਰਦੀਪ ਸਿੰਘ ਬਾਠ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਿੰਦਰ ਸਿੰਘ ਧਾਲੀਵਾਲ, ਐਸ ਡੀ ਐਮ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ, ਉੱਘੇ ਖਿਡਾਰੀਆਂ ਹਰਪ੍ਰੀਤ ਸਿੰਘ ਹੈਪੀ, ਬਲਦੇਵ ਸਿੰਘ ਮਾਨ, ਜਸਵਿੰਦਰ ਕੌਰ ਆਸ਼ੂ, ਡੀ ਐਸ ਪੀ ਗਮਦੂਰ ਸਿੰਘ ਚਾਹਲ ਵਲੋਂ ਇਸ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। 


 

ਇਸ ਤੋਂ ਪਹਿਲਾਂ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ 29 ਅਗਸਤ ਨੂੰ ਇਨ੍ਹਾਂ ਖੇਡਾਂ ਦਾ ਆਗਾਜ਼ ਬਠਿੰਡਾ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਤਹਿਤ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਉਪਰ ਉਮਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ।

 
ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ, ਜ਼ਿਲ੍ਹਾ ਪੱਧਰੀ 16 ਤੋਂ 26 ਸਤੰਬਰ ਅਤੇ ਸੂਬਾ ਪੱਧਰੀ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਹੋਣਗੇ। ਖਿਡਾਰੀਆਂ ਦੀ ਰਜਿਸਟ੍ਰੇਸ਼ਨ ਲਈ ਮੁੱਖ ਮੰਤਰੀ ਪੰਜਾਬ ਵੱਲੋਂ www.khedanwatanpunjabdia.com ਪੋਰਟਲ ਲਾਂਚ ਕੀਤਾ ਗਿਆ ਹੈ, ਜਿਸ ਉਤੇ ਖਿਡਾਰੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 





 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ