Khedan Watan Punjab Diyan 2023: ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦਾ ਆਗਾਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੇ ਸਾਲ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ।
ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਜਾਰੀ ਕੀਤੇ ਗਏ ਹਨ। 50 ਖਿਡਾਰੀਆਂ ਨੂੰ 8 ਲੱਖ ਰੁਪਏ ਦਿੱਤੇ ਗਏ। ਪੰਜਾਬ ਦੇ ਖਿਡਾਰੀ ਏਸ਼ੀਅਨ ਗੇਮਜ਼ ’ਚ ਜਾਣਗੇ। ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨ ਤੋਂ ਬਾਅਦ ਖੇਡ ਮਸ਼ਾਲ ਬਠਿੰਡਾ ਲਿਆਂਦੀ ਗਈ, ਜਿਸ ਨੂੰ ਅੰਤਰਰਾਸ਼ਟਰੀ ਖਿਡਾਰੀ ਵੱਲੋਂ ਰੌਸ਼ਨ ਕੀਤਾ ਗਿਆ। ਮਾਰਚ ਪਾਸਟ ’ਚ ਸਾਰੇ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ ਰੱਸਾਕਸ਼ੀ ਦਾ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਰਿਹਾ।
ਖੇਡਾਂ ਦੀ ਸ਼ੁਰੂਆਤ ਤੋਂ ਪਹਿਲਾਂ ਹੋਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਗਾਇਕ ਕੁਲਵਿੰਦਰ ਬਿੱਲਾ, ਹਰਜੀਤ ਹਰਮਨ, ਯਾਸਿਰ ਹੁਸੈਨ, ਦਰਸ਼ਨਜੀਤ ਨੇ ਆਪਣੀ ਪੇਸ਼ਕਾਰੀ ਨਾਲ ਸਮਾਂ ਬੰਨ੍ਹ ਕੇ ਰੱਖ ਦਿੱਤਾ ਅਤੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਇਸ ਤੋਂ ਇਲਾਵਾ ਗੱਤਕਾ, ਗਿੱਧਾ, ਭੰਗੜਾ, ਜਿਮਨਾਸਟਿਕ ਅਤੇ ਪੀ. ਟੀ. ਸ਼ੋਅ ਵੀ ਕਰਵਾਏ ਗਏ।
'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਹਰੇਕ ਉਮਰ ਵਰਗ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਜਾਵੇਗਾ। ਜਿਸ ਤਹਿਤ ਅੰਡਰ 14, ਅੰਡਰ 17, ਅੰਡਰ 21, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਉਪਰ ਉਮਰ ਵਰਗ ਸ਼ਾਮਲ ਹੈ। ਇਨ੍ਹਾਂ ਖੇਡਾਂ ਵਿੱਚ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸ਼ੂਟਿੰਗ ਤੇ ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ, ਘੋੜਸਵਾਰੀ, ਸਾਈਕਲਿੰਗ, ਵੁਸ਼ੂ, ਰਗਬੀ ਤੇ ਤਲਵਾਰਬਾਜ਼ੀ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ