ਸੂਤਰਾਂ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਛਾਣ ਖੁਸ਼ਲਬੀਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ IED ਮਾਮਲੇ ਦੇ ਚੌਥੇ ਦੋਸ਼ੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੇਸ਼ੇ ਤੋਂ ਪੇਂਟ ਦਾ ਕੰਮ ਕਰਨ ਵਾਲਾ ਖੁਸ਼ਹਾਲਬੀਰ ਸਿੰਘ ਆਈਆਰਬੀ ਦੇ ਮੁਲਜ਼ਮ ਕਾਂਸਟੇਬਲ ਹਰਪਾਲ ਸਿੰਘ ਨਾਲ ਨਜ਼ਦੀਕੀ ਸਬੰਧ ਰੱਖਦਾ ਸੀ ਅਤੇ ਹਾਲ ਹੀ ਵਿੱਚ ਸ਼ਿਰਡੀ (ਮਹਾਰਾਸ਼ਟਰ) ਤੋਂ ਰਜਿੰਦਰ ਕੁਮਾਰ ਉਰਫ਼ ਬਾਊ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ 'ਚ ਆਈਈਡੀ ਲਗਾਉਣ ਤੋਂ ਪਹਿਲਾਂ ਕੀਤੀ ਗਈ ਰੇਕੀ ਦੌਰਾਨ ਖੁਸ਼ਲਬੀਰ ਸਿੰਘ ਰਜਿੰਦਰ ਸਿੰਘ ਬਾਊ ਦੇ ਨਾਲ ਸੀ। ਅਦਾਲਤ ਨੇ ਮੁਲਜ਼ਮਾਂ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਹੈ। ਇਸ ਤੋਂ ਬਾਅਦ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਜੁਆਇੰਟ ਇੰਟੈਰੋਗੇਸ਼ਨ ਸੈਂਟਰ ਵਿੱਚ ਪੁੱਛਗਿੱਛ ਕੀਤੀ ਗਈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਪੁਲਿਸ ਦੀ ਇੱਕ ਟੀਮ ਨੇ ਰਾਜਸਥਾਨ ਪੁਲਿਸ ਦੀ ਮਦਦ ਨਾਲ ਸ਼ਾਮ ਸੁੰਦਰ ਨਾਮ ਦੇ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਵੀ ਕੀਤੀ ਹੈ। ਆਈ.ਈ.ਡੀ ਲਗਾਉਣ ਦੇ ਮਾਮਲੇ 'ਚ ਪੁਲਿਸ ਅਜੇ ਵੀ ਦੋ ਹੋਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ, ਜਿਨ੍ਹਾਂ ਦੇ ਦਿੱਲੀ 'ਚ ਲੁਕੇ ਹੋਣ ਦੀ ਸੰਭਾਵਨਾ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਹ ਮੌਕਾ ਮਿਲਦੇ ਹੀ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ, ਇਸ ਲਈ ਪੰਜਾਬ ਪੁਲਿਸ ਦੀ ਟੀਮ ਲਗਾਤਾਰ ਦਿੱਲੀ ਏਅਰਪੋਰਟ 'ਤੇ ਨਜ਼ਰ ਰੱਖ ਰਹੀ ਹੈ। ਪੁਲਿਸ ਸੂਤਰਾਂ ਅਨੁਸਾਰ ਕੈਨੇਡਾ ਬੈਠਾ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਆਪਣੇ ਸਾਥੀਆਂ ਰਾਹੀਂ ਕਾਰੋਬਾਰੀਆਂ, ਡਾਕਟਰਾਂ ਅਤੇ ਜੂਏਬਾਜ਼ਾਂ ਤੋਂ ਲੱਖਾਂ ਰੁਪਏ ਦੀ ਫਿਰੌਤੀ ਲੈ ਰਿਹਾ ਹੈ। ਇਸ ਤੋਂ ਪਹਿਲਾਂ ਲੰਡਾ ਦੇ ਇਸ਼ਾਰੇ 'ਤੇ ਗੈਂਗਸਟਰ ਪ੍ਰੀਤ ਸੇਖੋ ਫਿਰੌਤੀ ਵਸੂਲਦਾ ਸੀ, ਜਿਸ ਨੂੰ 2021 'ਚ ਅੰਮ੍ਰਿਤਸਰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਪੁਲਿਸ ਨੂੰ ਇਹ ਵੀ ਜਾਣਕਾਰੀ ਹੈ ਕਿ ਲੰਡਾ ਦੇ ਇਸ਼ਾਰੇ 'ਤੇ ਸੇਖੋਂ ਵਰਗੇ ਗੁੰਡੇ ਪੰਜਾਬ 'ਚ ਕਾਰੋਬਾਰੀਆਂ, ਡਾਕਟਰਾਂ ਅਤੇ ਜੂਏਬਾਜ਼ਾਂ ਤੋਂ ਫਿਰੌਤੀ ਵਸੂਲ ਰਹੇ ਹਨ।
ਅੰਮ੍ਰਿਤਸਰ 'ਚ ਸਬ ਇੰਸਪੈਕਟਰ ਦੀ ਕਾਰ ਹੇਠ IED ਬੰਬ ਲਗਾਉਣ ਦੇ ਮਾਮਲੇ 'ਚ ਚੌਥਾ ਦੋਸ਼ੀ ਵੀ ਕਾਬੂ, ਮਿਲਿਆ ਤਿੰਨ ਦਿਨ ਦਾ ਰਿਮਾਂਡ
ਏਬੀਪੀ ਸਾਂਝਾ | shankerd | 23 Aug 2022 06:08 AM (IST)
ਅੰਮ੍ਰਿਤਸਰ 'ਚ 16 ਅਗਸਤ ਨੂੰ ਸੀਆਈਏ ਸਟਾਫ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠ ਆਈਈਡੀ ਬੰਬ ਲਗਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।
Khushalbir Singh arrested
ਅੰਮ੍ਰਿਤਸਰ : ਅੰਮ੍ਰਿਤਸਰ 'ਚ 16 ਅਗਸਤ ਨੂੰ ਸੀਆਈਏ ਸਟਾਫ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠ ਆਈਈਡੀ ਬੰਬ ਲਗਾਉਣ ਦੇ ਮਾਮਲੇ 'ਚ ਇਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਇਸ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।
Published at: 23 Aug 2022 06:08 AM (IST)