Punjab News : ਮੁਕਤਸਰ ਦੇ ਪਿੰਡ ਕੋਟਭਾਈ ਤੋਂ 25 ਨਵੰਬਰ ਨੂੰ ਬੱਚੇ ਹਰਮਨਦੀਪ ਸਿੰਘ ਨੂੰ ਅਗਵਾਕਾਰਾਂ ਵੱਲੋਂ ਅਗਵਾ ਕਰਕੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਲਗਾਤਾਰ ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਸੀ ਪਰ ਪੁਲਿਸ ਬੱਚੇ ਨੂੰ ਬਚਾਉਣ ਵਿਚ ਨਾਕਾਮਯਾਬ ਰਹੀ ਹੈ। 



ਸੂਤਰਾਂ ਮੁਤਾਬਕ ਅਗਵਾ ਕਰਨ ਤੋਂ ਕੁਝ ਦਿਨਾਂ ਬਾਅਦ ਬੱਚੇ ਦਾ ਕਤਲ ਕਰ ਦਿੱਤਾ ਗਿਆ ਹੈ। ਜਿਸ ਦੀ ਲਾਸ਼  ਪਿੰਡ ਸ਼ਾਮ ਖੇੜਾ ਦੇ ਖੇਤਾਂ ਵਿਚੋਂ ਮਿਲੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਮੁੱਖ ਮੁਲਜ਼ਮ ਸਮੇਤ ਕਈ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਪੁਲਿਸ ਵੱਲੋਂ ਬੱਚੇ ਦੀ ਲਾਸ਼ ਨੂੰ ਕੱਢਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। 


ਦੱਸ ਦੇਈਏ ਕਿ 25 ਨਵੰਬਰ ਨੂੰ ਪਿੰਡ ਕੋਟਭਾਈ ਤੋਂ ਅਗਵਾ ਹੋਏ ਹਰਮਨ ਸਿੰਘ 20 ਸਾਲਾ ਦਾ ਅਗਵਾਕਾਰਾਂ ਨੇ ਕਤਲ ਕਰ ਦਿੱਤਾ ਹੈ। ਨੌਜਵਾਨ ਦੇ ਅਗਵਾ ਹੋਣ ਤੋਂ ਬਾਅਦ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ।  ਪੁਲਿਸ ਨੇ ਇਸ ਮਾਮਲੇ ਵਿੱਚ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਇਸ ਗਰੋਹ ਦੀਆਂ ਤਾਰਾਂ ਰਾਜਸਥਾਨ ਨਾਲ ਜੁੜੀਆਂ ਹੋਈਆਂ ਹਨ। ਪਿੰਡ ਕੋਟਭਾਈ ਤੋਂ 25 ਨਵੰਬਰ ਨੂੰ ਨੌਜਵਾਨ ਹਰਮਨਦੀਪ ਸਿੰਘ (Child Kidnap) ਨੂੰ ਅਗਵਾਕਾਰਾਂ ਵੱਲੋਂ ਅਗਵਾ ਕਰਕੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਲਗਾਤਾਰ ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਸੀ ਪਰ ਪੁਲਿਸ ਨੌਜਵਾਨ ਨੂੰ ਬਚਾਉਣ ਵਿਚ ਨਾਕਾਮਯਾਬ ਰਹੀ ਹੈ। 


 

ਇਸ ਤੋਂ ਬਾਅਦ ਬੱਚੇ ਦਾ ਹੁਣ ਕਤਲ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਨੌਜਵਾਨ ਨੂੰ ਅਗਵਾ ਕਰਨ ਉਪਰੰਤ ਕੁਝ ਦਿਨਾਂ ਬਾਅਦ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਪੁਲਿਸ ਨੇ ਮੁੱਖ ਮੁਲਜ਼ਮ ਸਮੇਤ ਕਈ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਪੁਲਿਸ ਇਸ (Child Kidnap) ਮਾਮਲੇ 'ਤੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।