Sidhu Moosewala murder: ਅੰਮ੍ਰਿਤਸਰ ਐਨਕਾਉਂਟਰ ਮਗਰੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਦੋ ਬੰਦਿਆਂ ਨੂੰ ਮਾਰਨ ਨਾਲ ਉਨ੍ਹਾਂ ਦਾ ਪੁੱਤਰ ਵਾਪਸ ਨਹੀਂ ਆਵੇਗਾ। ਉਨ੍ਹਾਂ ਕਿਹਾ ਕਿ ਉਹ ਉਦੋਂ ਹੀ ਸੰਤੁਸ਼ਟ ਹੋਣਗੇ, ਜਦੋਂ ਪੰਜਾਬ ਵਿੱਚ ਗੈਂਗਸਟਰ ਕਲਚਰ ਖ਼ਤਮ ਹੋਵੇਗਾ। ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅੱਜ ਸਵੇਰੇ ਮੂਸਾ ਪਿੰਡ ਤੋਂ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਪੁੱਜੇ। ਉਥੇ ਅੱਜ ਪੰਜਾਬੀ ਗਾਇਕ ਦੇ ਦੋ ਕਾਤਲਾਂ ਸ਼ੂਟਰ ਜਗਰੂਪ ਸਿੰਘ ਰੂਪਾ ਤੇ ਮਨਪ੍ਰੀਤ ਸਿੰਘ ਮੰਨੂ ਕੁੱਸਾ ਦਾ ਪੋਸਟਮਾਰਟਮ ਹੋਣਾ ਸੀ।
ਬਲਕੌਰ ਸਿੰਘ ਸਿੱਧੂ ਆਪਣੇ ਪੁੱਤਰ ਦੇ ਕਾਤਲਾਂ ਦੀ ਸ਼ਨਾਖਤ ਲਈ ਗਏ ਤਾਂ ਜੋ ਪਤਾ ਲੱਗ ਸਕੇ ਕਿ ਪੁਲਿਸ ਵੱਲੋਂ ਜਿਹੜੇ ਗੈਂਗਸਟਰਾਂ ਨੂੰ ਕੱਲ੍ਹ ਮੁਕਾਬਲੇ ਦੌਰਾਨ ਮਾਰ ਮੁਕਾਇਆ ਹੈ, ਉਹ ਸੱਚ ਮੁੱਚ ਮੰਨੂ ਕੁੱਸਾ ਤੇ ਜਗਰੂਪ ਰੂਪਾ ਹੀ ਹਨ। ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਬਲਕੌਰ ਸਿੰਘ ਸ਼ੂਟਰਾਂ ਦੀ ਸ਼ਨਾਖਤ ਲਈ ਹੀ ਗਏ ਹਨ। ਬਲਕੌਰ ਸਿੰਘ ਨੇ ਕਿਹਾ ਕਿ ਇਹ ਗੈਂਗਸਟਰਾਂ ਵਿਰੁੱਧ ਲੜਾਈ ਦੀ ਸ਼ੁਰੂਆਤ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ