ਚਡੀਗੜ੍ਹ: ਆਪਣਾ ਪੰਜਾਬ ਪਾਰਟੀ ਦੇ ਸਕੱਤਰ ਜਨਰਲ ਹਰਦੀਪ ਸਿੰਘ ਕਿੰਗਰਾ ਅੱਜ ਪੰਜਾਬ ਪ੍ਰਦੇਸ ਕਾਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਕਾਂਗਰਸ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਕਿੰਗਰਾ ਨੂੰ ਪਾਰਟੀ ਵਿੱਚ ਜੀ ਆਇਆ ਨੂੰ ਆਖਦਿਆ ਕਿਹਾ ਕਿ ਕਿੰਗਰਾ ਨੂੰ ਪਾਰਟੀ ਵਿੱਚ ਪੂਰਾ ਮਾਨ ਸਤਕਾਰ ਦਿੱਤਾ ਜਾਵੇਗਾ। ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆ ਲੋਕ ਪੱਖੀ ਹਨ। ਇਸ ਕਾਰਨ ਸਾਰੇ ਲੋਕ ਇਸ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਕਿੰਗਰਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋ ਪ੍ਰਭਾਵਿਤ ਹੋ ਕੇ ਕਾਂਗਰਸ ਵਿਚ ਸ਼ਾਮਿਲ ਹੋ ਰਹੇ ਹਨ।