ਪ੍ਰਦੂਸ਼ਿਤ ਪਾਣੀ ਨਾਲ ਸੁੱਕ ਰਹੇ ਕਿੰਨੂਆਂ ਦੇ ਬਾਗ, ਬਲਬੀਰ ਸੀਚੇਵਾਲ ਨੇ ਕੀਤਾ ਅਬੋਹਰ ਦੇ ਪਿੰਡਾਂ ਦਾ ਦੌਰਾ
ਆਪ' ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਨੇ ਹਾਲ ਹੀ ਵਿੱਚ ਅਬੋਹਰ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਸੁੱਕ ਰਹੇ ਕਿੰਨੂ ਦੇ ਬਾਗਾਂ ਦਾ ਜਾਇਜ਼ਾ ਲਿਆ।
ਚੰਡੀਗੜ੍ਹ/ਅਬੋਹਰ: 'ਆਪ' ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਨੇ ਹਾਲ ਹੀ ਵਿੱਚ ਅਬੋਹਰ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਸੁੱਕ ਰਹੇ ਕਿੰਨੂ ਦੇ ਬਾਗਾਂ ਦਾ ਜਾਇਜ਼ਾ ਲਿਆ। ਸੀਚੇਵਾਲ ਬੁਰਜ ਮਹਿਰ, ਦੀਵਾਨਖੇੜਾ, ਧਰਾਂਗਵਾਲਾ ਅਤੇ ਕੁਝ ਹੋਰ ਪਿੰਡਾਂ ਵਿੱਚ ਪਹੁੰਚੇ ਜਿੱਥੇ ਉਨ੍ਹਾਂ ਕਿੰਨੂ ਦੇ ਬਾਗਾਂ ਦੇ ਜਾਇਜ਼ੇ ਤੋਂ ਇਲਾਵਾ ਕਈ ਕੈਂਸਰ ਦੇ ਮਰੀਜ਼ਾਂ ਨਾਲ ਵੀ ਮੁਲਾਕਾਤ ਕੀਤੀ।
ਉਨ੍ਹਾਂ ਕਿਹਾ ਕਿ ਨਹਿਰਾਂ, ਜੋ ਕਿ ਸਿੰਚਾਈ ਅਤੇ ਪੀਣ ਲਈ ਮੁੱਖ ਸਰੋਤ ਹਨ, ਦਾ ਪਾਣੀ ਫਿਰੋਜ਼ਪੁਰ ਦੇ ਹਰੀਕੇ ਹੈੱਡਵਰਕਸ ਤੋਂ ਆਉਂਦਾ ਹੈ। ਉਦਯੋਗਿਕ ਰਹਿੰਦ-ਖੂੰਹਦ ਸਤਲੁਜ ਦੇ ਪਾਣੀ ਨਾਲ ਮਿਲ ਜਾਂਦੀ ਹੈ, ਜਿਸ ਨੂੰ ਅੱਗੇ ਨਹਿਰਾਂ ਨੂੰ ਸਪਲਾਈ ਕੀਤਾ ਜਾਂਦਾ ਹੈ। ਇਹ ਰਸਾਇਣ ਨਾਲ ਭਰਿਆ ਪਾਣੀ ਸਿੰਚਾਈ ਲਈ ਵਰਤਿਆ ਜਾਂਦਾ ਹੈ ਅਤੇ ਸਾਲਾਂ ਦੌਰਾਨ ਇਸ ਨੇ ਕਿੰਨੂ ਦੇ ਬਾਗਾਂ ਨੂੰ ਨੁਕਸਾਨ ਪਹੁੰਚਾਇਆ ਹੈ, ਜੋ ਹੁਣ ਸੁੱਕਣ ਲੱਗ ਪਏ ਹਨ। ਸੀਚੇਵਾਲ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੇ ਕੈਂਸਰ ਕਾਰਨ ਆਪਣੇ ਪਰਿਵਾਰਕ ਮੈਂਬਰ ਗੁਆ ਦਿੱਤੇ ਹਨ।
ਇਹ ਗੱਲ ਉਸ ਸਮੇਂ ਆਈ ਹੈ ਜਦੋਂ 'ਆਪ' ਦੇ ਮੁੱਖ ਮੰਤਰੀ ਭਗਵੰਤ ਮਾਨ ਮੱਤੇਵਾੜਾ ਦੇ ਜੰਗਲ ਨੇੜੇ ਟੈਕਸਟਾਈਲ ਪਾਰਕ ਲਈ ਤਿਆਰੀ ਕਰ ਰਹੇ ਹਨ। ਜਦੋਂ ਕਿ ਵਾਤਾਵਰਣ ਕਾਰਕੁੰਨਾਂ ਨੇ ਕਿਹਾ ਹੈ ਕਿ ਅਜਿਹੇ ਸੰਵੇਦਨਸ਼ੀਲ ਵਾਤਾਵਰਣ ਪ੍ਰਣਾਲੀ ਵਿੱਚ ਇੱਕ ਉਦਯੋਗਿਕ ਪਲਾਂਟ ਖੇਤਰ ਦੇ ਬਨਸਪਤੀ ਅਤੇ ਜੀਵ-ਜੰਤੂਆਂ ਨੂੰ ਨੁਕਸਾਨ ਪਹੁੰਚਾਏਗਾ ਅਤੇ ਗੰਦਗੀ ਨੂੰ ਸਤਲੁਜ ਵਿੱਚ ਛੱਡਿਆ ਜਾਵੇਗਾ।
ਸੀਚੇਵਾਲ ਨੇ ਮੀਡੀਆ ਨੂੰ ਕਿਹਾ, “ਅਸੀਂ ਇਨ੍ਹਾਂ ਪਿੰਡਾਂ ਦੀ ਰਿਪੋਰਟ ਤਿਆਰ ਕਰਾਂਗੇ ਅਤੇ ਲੋੜੀਂਦੇ ਕਦਮ ਚੁੱਕੇ ਜਾਣਗੇ। ਪ੍ਰਦੂਸ਼ਣ ਦੇ ਪੱਧਰ ਨੂੰ ਕੰਟਰੋਲ ਕਰਨ ਦੀ ਲੋੜ ਹੈ। ਪ੍ਰਦੂਸ਼ਕ ਦੀ ਕਿਸਮ ਦਾ ਪਤਾ ਲਗਾਉਣ ਲਈ ਖੇਤਰ ਦੀ ਮਿੱਟੀ ਅਤੇ ਪਾਣੀ ਦੇ ਨਮੂਨੇ ਲਏ ਜਾਣਗੇ।"
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :