ਸੰਗਰੂਰ ਜ਼ਿਮਨੀ ਚੋਣ ਤੋਂ ਪਹਿਲਾਂ ਸੰਘਰਸ਼ਸ਼ੀਲ ਜਥੇਬੰਦੀਆਂ ਦਾ ਵੱਡਾ ਐਲਾਨ, ਸਾਰੀਆਂ ਸਿਆਸੀ ਪਾਰਟੀਆਂ ਨੂੰ ਰੱਦ ਕਰ 'ਨੋਟਾ' ਬਟਨ ਦੱਬਣ ਦਾ ਸੱਦਾ
ਸੰਗਰੂਰ ਜ਼ਿਮਨੀ ਚੋਣ ਲਈ ਕੱਲ੍ਹ 23 ਜੂਨ ਨੂੰ ਪੈ ਰਹੀਆਂ ਵੋਟਾਂ ਤੋਂ ਪਹਿਲਾਂ ਕੁਝ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਵੱਡਾ ਐਲਾਨ ਕੀਤਾ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਨੌਜਵਾਨ ਭਾਰਤ ਸਭਾ ਤੇ ਕਿਰਤੀ ਕਿਸਾਨ ਯੂਨੀਅਨ ਨੇ ਸੱਦਾ ਦਿੱਤਾ ਗਿਆ
Sangrur by election 2022: ਸੰਗਰੂਰ ਜ਼ਿਮਨੀ ਚੋਣ ਲਈ ਕੱਲ੍ਹ 23 ਜੂਨ ਨੂੰ ਪੈ ਰਹੀਆਂ ਵੋਟਾਂ ਤੋਂ ਪਹਿਲਾਂ ਕੁਝ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਵੱਡਾ ਐਲਾਨ ਕੀਤਾ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਨੌਜਵਾਨ ਭਾਰਤ ਸਭਾ ਤੇ ਕਿਰਤੀ ਕਿਸਾਨ ਯੂਨੀਅਨ ਨੇ ਸੱਦਾ ਦਿੱਤਾ ਗਿਆ ਹੈ ਕਿ ਉਹ ਚੋਣ ਲੜ ਰਹੀਆਂ ਸਿਆਸੀ ਪਾਰਟੀਆਂ ’ਚੋਂ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਨਾ ਪਾਉਣ ਤੇ ਸਿਰਫ਼ ਸੰਘਰਸ਼ਾਂ ਉਪਰ ਹੀ ਟੇਕ ਰੱਖਣ।
ਇਨ੍ਹਾਂ ਜਥੇਬੰਦੀਆਂ ਨੇ ਕਿਹਾ ਹੈ ਕਿ ਜੇਕਰ ਫ਼ਿਰ ਵੀ ਲੋਕ ਬੂਥ ਤੱਕ ਜਾਂਦੇ ਹਨ ਤਾਂ ‘ਨੋਟਾ’ ਦਾ ਬਟਨ ਦੱਬ ਕੇ ਸਾਬਤ ਕਰਨ ਕੇ ਚੋਣ ਲੜ ਰਹੇ ਉਮੀਦਵਾਰਾਂ ਵਿੱਚੋਂ ਉਨ੍ਹਾਂ ਨੂੰ ਕੋਈ ਵੀ ਪਸੰਦ ਨਹੀਂ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ, ਨੌਜਵਾਨ ਭਾਰਤ ਸਭਾ ਦੇ ਰੁਪਿੰਦਰ ਸਿੰਘ ਚੌਂਦਾ ਤੇ ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਲੌਂਗੋਵਾਲ ਨੇ ਕਿਹਾ ਕਿ ਚੋਣਾਂ ਲੜ ਰਹੀ ਕਿਸੇ ਵੀ ਪਾਰਟੀ ਕੋਲ ਲੋਕਾਂ ਦੀ ਭਲਾਈ ਲਈ ਕੋਈ ਪ੍ਰੋਗਰਾਮ ਨਹੀਂ ਹੈ।
Sangrur by election 2022: ਕੱਲ੍ਹ ਫਤਵਾ ਦੇਣਗੇ ਸੰਗਰੂਰ ਹਲਕੇ ਦੇ 15,69,240 ਵੋਟਰ, 16 ਉਮੀਦਵਾਰਾਂ ਦੀ ਕਿਸਮਤ ਦਾ ਹੋਏਗਾ ਫੈਸਲਾ
ਉਨ੍ਹਾਂ ਕਿਹਾ ਕਿ ਹਾਕਮ ਜਮਾਤੀ ਪਾਰਟੀਆਂ ਹਮੇਸ਼ਾ ਖੇਤੀ ਮਾਡਲ ਦੀ ਗੱਲ ਕਰਦੀਆਂ ਰਹੀਆਂ ਹਨ, ਪਰ ਹੰਢਣਸਾਰ ਹਕੀਕੀ ਖੇਤੀ ਮਾਡਲ ਤੋਂ ਭੱਜਦੀਆਂ ਹਨ। ਸਰਕਾਰ ਇੱਕ ਪਾਸੇ ਪਾਣੀ ਬਚਾਉਣ ਦੀ ਗੱਲ ਕਰ ਰਹੀ ਹੈ, ਪਰ ਦੂਸਰੇ ਪਾਸੇ ਪੰਜਾਬ ਦੀਆਂ ਨਹਿਰਾਂ ਖਾਲੀ ਹਨ। ਮੂੰਗੀ ’ਤੇ ਐਮਐਸਪੀ ਦੇ ਦਾਅਵੇ ਝੂਠ ਸਾਬਤ ਹੋਏ ਹਨ।
ਉਨ੍ਹਾਂ ਦੋਸ਼ ਲਾਇਆ ਕਿ ਵਿਦੇਸ਼ੀ ਕੰਪਨੀਆਂ ਨੇ ਬੀਜਾਂ ’ਤੇ ਕਬਜ਼ਾ ਕੀਤਾ ਹੋਇਆ ਹੈ ਤੇ ਸਿਰਫ਼ ਉਹੀ ਬੀਜ ਬੀਜੇ ਜਾ ਰਹੇ ਹਨ, ਜਿਨ੍ਹਾਂ ਲਈ ਦਵਾਈਆਂ ਦੀ ਲੋੜ ਹੁੰਦੀ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਪਾਉਣ ਦੀ ਥਾਂ ਸਿਰਫ਼ ‘ਨੋਟਾ’ ਦਾ ਬਟਨ ਦੱਬਿਆ ਜਾਵੇ।