ਮੈਗਾ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੁਸ਼ਹਿਰਾ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਹਾਂ ਵੱਲੋਂ ਮੋਗਾ 'ਚ ਮਾਰਚ ਕੱਢਿਆ ਗਿਆ। ਇਸ ਮੌਕੇ ਉਨ੍ਹਾਂ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦੁਸ਼ਹਿਰੇ ਵਾਲੇ ਦਿਨ ਕਿਸਾਨ ਜਥੇਬੰਦੀਆਂ ਦਾ ਸਾਥ ਦੇਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੁਸ਼ਹਿਰੇ ਵਾਲੇ ਦਿਨ ਮੋਦੀ ਤੇ ਕਾਰਪੋਰੇਟ ਘਰਾਣੀਆਂ ਦੇ ਪੁਤਲੇ ਫੁਕੇ ਜਾਣਗੇ।
ਜਿੱਥੇ ਪੂਰੇ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ, ਅਡਾਨੀ ਏਗਰੋ, ਰਿਲਾਇੰਸ ਪੰਪ ਅਤੇ ਭਾਜਪਾ ਨੇਤਾਵਾਂ ਦੀਆਂ ਕੋਠੀਆਂ ਦਾ ਘਿਰਾਉ ਕੀਤਾ ਗਿਆ। ਉੱਥੇ ਹੀ ਸ਼ਨੀਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਹਾਂ ਵੱਲੋਂ ਪੂਰੇ ਸ਼ਹਿਰ ਵਿੱਚ ਮੋਟਰਸਾਇਕਿਲ ਮਾਰਚ ਕੱਢਿਆ ਗਿਆ।
ਜਾਣਕਾਰੀ ਦਿੰਦੇ ਹੋਏ ਕਿਸਾਨ ਨੇਤਾਵਾਂ ਨੇ ਦੱਸਿਆ ਕਿ ਇਹ ਮੋਟਰਸਾਇਕਿਲ ਮਾਰਚ ਦੇ ਜ਼ਰਿਏ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਦੁਸ਼ਹਿਰੇ ਵਾਲੇ ਦਿਨ ਕਿਸਾਨ ਜੱਥੇਬੰਦੀਆਂ ਦਾ ਸਾਥ ਦੇਣ। ਉਨ੍ਹਾਂ ਨੇ ਕਿਹਾ ਕਿ ਐਤਵਾਰ ਦਸ਼ਹਰੇ ਵਾਲੇ ਦਿਨ ਕਾਰਪੋਰੇਟ ਘਰਾਣੀਆਂ ਅਤੇ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ। ਜਿਸਦੇ ਚਲਦੇ ਉਹ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਇਸ ਮੌਕੇ ਭਾਰੀ ਗਿਣਤੀ ਵਿੱਚ ਉਨ੍ਹਾਂ ਦਾ ਸਾਥ ਦੇਣ। ਜਥੇਬੰਦੀਆਂ ਨੇ ਕਿਹਾ ਇਹ ਸੰਘਰਸ਼ ਲਗਾਤਾਰ ਇੰਜ ਹੀ ਲੰਬੇ ਸਮਾਂ ਤੱਕ ਜਾਰੀ ਰਹੇਗਾ।
328 ਪਾਵਨ ਸਰੂਪ ਮਾਮਲਾ - ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ 'ਚ ਝੜਪ
Stubble Burning: ਪੰਜਾਬ 'ਚ ਲਗਾਤਾਰ ਲਾਈ ਜਾ ਰਹੀ ਪਰਾਲੀ ਨੂੰ ਅੱਗ, ਕੇਸ ਦਰਜ ਹੋਣ 'ਤੇ ਭੜਕ ਰਹੇ ਨੇ ਕਿਸਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਦੁਸ਼ਹਿਰਾ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਹਾਂ ਵੱਲੋਂ ਮੋਗਾ 'ਚ ਕੀਤਾ ਗਿਆ ਮਾਰਚ
ਏਬੀਪੀ ਸਾਂਝਾ
Updated at:
24 Oct 2020 03:39 PM (IST)
ਇਸ ਸਮੇਂ ਪੰਜਾਬ 'ਚ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨਾਂ ਵਲੋਂ ਇੱਕ ਮਹੀਨੇ ਤੋਂ ਵਧ ਦਾ ਸਮਾਂ ਇਸ ਸੰਘਰਸ਼ 'ਚ ਲਾ ਦਿੱਤਾ। ਜਿਸ 'ਤੇ ਕਈ ਵਾਰ ਸਿਆਸਤ ਵੀ ਵੇਖਣ ਨੂੰ ਮਿਲੀ।
- - - - - - - - - Advertisement - - - - - - - - -