ਪੜਚੋਲ ਕਰੋ

Farmers Protest: ਕਿਸਾਨ ਅੰਦੋਲਨ ਨੇ ਲਿਆ ਨਵਾਂ ਮੋੜ, ਹਰਿਆਣਾ ਦੀਆਂ 102 ਖਾਪਾਂ ਨੇ ਕਰ ਦਿੱਤਾ ਵੱਡਾ ਐਲਾਨ, ਸਰਕਾਰ ਨੂੰ ਪਿਆ ਵਖਤ

ਹਰਿਆਣਾ ਦੀਆਂ 102 ਖਾਪਾਂ ਨੇ ਹਰਿਆਣਾ ਤੇ ਪੰਜਾਬ ਦੀ ਸਰਹੱਦ 'ਤੇ ਸ਼ੰਭੂ-ਖਨੌਰੀ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ ਕਰ ਦਿੱਤੀ ਹੈ। ਇਸ ਦੇ ਨਾਲ ਹੀ ਦੇਸ਼ ਭਰ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਮੈਦਾਨ ਵਿੱਚ ਨਿੱਤਰਣ..

Farmers Protest: ਸਾਰੇ ਕਿਸਾਨ ਅੰਦੋਲਨ ਮੁੜ ਭਖ ਗਿਆ ਹੈ। ਪੰਜਾਬ ਤੋਂ ਬਾਅਦ ਹੁਣ ਹਰਿਆਣਾ ਦੇ ਕਿਸਾਨਾਂ ਨੇ ਵੀ ਵੱਡਾ ਐਲਾਨ ਕਰ ਦਿੱਤਾ ਹੈ। ਹਰਿਆਣਾ ਦੀਆਂ 102 ਖਾਪਾਂ ਨੇ ਹਰਿਆਣਾ ਤੇ ਪੰਜਾਬ ਦੀ ਸਰਹੱਦ 'ਤੇ ਸ਼ੰਭੂ-ਖਨੌਰੀ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ ਕਰ ਦਿੱਤੀ ਹੈ। ਇਸ ਦੇ ਨਾਲ ਹੀ ਦੇਸ਼ ਭਰ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਮੈਦਾਨ ਵਿੱਚ ਨਿੱਤਰਣ ਲਈ ਤਿਆਰ ਹੋ ਗਈਆਂ ਹਨ। ਅਗਲੇ ਦਿਨਾਂ ਵਿੱਚ ਅੰਦੋਲਨ  ਦੇਸ਼ ਅਂਦਰ ਫੈਲ ਸਕਦਾ ਹੈ। 

ਦਰਅਸਲ ਸ਼ੰਭੂ-ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ 'ਚ ਹਰਿਆਣਾ ਦੀਆਂ ਖਾਪ ਪੰਚਾਇਤਾਂ ਖੁੱਲ੍ਹੇਆਮ ਇਕੱਠੇ ਹੋ ਗਈਆਂ ਹਨ। ਖਾਪਾਂ ਨੇ ਜਿੱਥੇ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇੱਕ ਮੰਚ 'ਤੇ ਲਿਆਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ, ਉੱਥੇ ਹੀ 29 ਦਸੰਬਰ ਨੂੰ ਹਿਸਾਰ 'ਚ ਮਹਾਪੰਚਾਇਤ ਕਰਵਾਉਣ ਦਾ ਵੀ ਐਲਾਨ ਕੀਤਾ ਹੈ। ਇਸ ਮਹਾਪੰਚਾਇਤ ਵਿੱਚ ਸੰਘਰਸ਼ ਦੀ ਅਗਲੀ ਰਣਨੀਤੀ ਬਣਾ ਕੇ ਅਗਲੇ ਐਕਸ਼ਨ ਦਾ ਐਲਾਨਵ ਕੀਤਾ ਜਾਏਗਾ।

ਦੱਸ ਦਈਏ ਕਿ ਹਰਿਆਣਾ ਦੀਆਂ 102 ਖਾਪਾਂ ਵੱਲੋਂ ਬਣਾਈ ਗਈ 11 ਮੈਂਬਰੀ ਕਮੇਟੀ ਨੇ ਵੀਰਵਾਰ ਨੂੰ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਹੈ। ਖਾਪ ਨੇਤਾਵਾਂ ਨੇ 29 ਦਸੰਬਰ ਨੂੰ ਹਿਸਾਰ ਦੇ ਬਾਸ ਪਿੰਡ 'ਚ ਮਹਾਪੰਚਾਇਤ ਦਾ ਐਲਾਨ ਕਰਦੇ ਹੋਏ ਕਿਹਾ ਕਿ ਮਹਾਪੰਚਾਇਤ 'ਚ ਸਾਰੀਆਂ 102 ਖਾਪਾਂ ਤੇ ਕਿਸਾਨ ਸੰਗਠਨਾਂ ਨੂੰ ਬੁਲਾਇਆ ਜਾ ਰਿਹਾ ਹੈ। ਇਸ ਨੂੰ ਸਫ਼ਲ ਬਣਾਉਣ ਲਈ ਜਨ ਸੰਪਰਕ ਮੁਹਿੰਮ ਵੀ ਚਲਾਈ ਜਾ ਰਹੀ ਹੈ। ਖਾਪ ਨੁਮਾਇੰਦਿਆਂ ਨੇ ਕਿਹਾ ਕਿ ਜੇਕਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਕਿਸਾਨ ਸ਼ਾਂਤੀਪੂਰਵਕ ਦਿੱਲੀ ਜਾਣ ਲਈ ਤਿਆਰ ਹਨ, ਇਸ ਲਈ ਉਨ੍ਹਾਂ ਨੂੰ ਅੱਗੇ ਜਾਣ ਦਿੱਤਾ ਜਾਵੇ।

ਉਧਰ, ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ 25 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਸ਼ੁੱਕਰਵਾਰ ਲਗਾਤਾਰ ਤੀਜੇ ਦਿਨ ਸੁਣਵਾਈ ਹੋਈ। ਪੰਜਾਬ ਸਰਕਾਰ ਦੇ ਅਟਾਰਨੀ ਜਨਰਲ ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਤਾਜ਼ਾ ਰਿਪੋਰਟ ਪੇਸ਼ ਕੀਤੀ।

ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਮੋਰਚੇ ਨੇੜੇ ਬਣੇ ਅਸਥਾਈ ਹਸਪਤਾਲ ਵਿੱਚ ਸ਼ਿਫਟ ਕੀਤਾ ਜਾਵੇ। ਇਸ 'ਤੇ ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਕਿਸਾਨ ਆਗੂ ਦੇ ਸਾਰੇ ਟੈਸਟ ਹੋ ਚੁੱਕੇ ਹਨ। ਉਨ੍ਹਾਂ ਦੀ ਸਿਹਤ ਅਜੇ ਸਥਿਰ ਹੈ। ਉਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਤੇ ਕਿਸਾਨਾਂ ਦੀ ਮਨਜ਼ੂਰੀ ਨਾਲ ਹਸਪਤਾਲ ਵਿੱਚ ਸ਼ਿਫਟ ਕੀਤਾ ਜਾਵੇਗਾ।

ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਰਿਪੋਰਟ ਮੁਤਾਬਕ ਡੱਲੇਵਾਲ ਦੀ ਹਾਲਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਉਨ੍ਹਾਂ ਨੂੰ ਅਸਥਾਈ ਹਸਪਤਾਲ ਕਿਉਂ ਨਹੀਂ ਭੇਜਿਆ ਜਾ ਰਿਹਾ? ਉਨ੍ਹਾਂ ਦੀ ਸਿਹਤ ਦੀ ਸਥਿਰ ਸਥਿਤੀ ਨੂੰ ਯਕੀਨੀ ਬਣਾਉਣਾ ਪੰਜਾਬ ਦੀ ਜ਼ਿੰਮੇਵਾਰੀ ਹੈ। ਜੇਕਰ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਲੋੜ ਹੈ ਤਾਂ ਅਧਿਕਾਰੀ ਫੈਸਲਾ ਲੈਣ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Punjab News: ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ, ਖਾਮੀਆਂ ਮਿਲਣ ’ਤੇ ਅਧਿਕਾਰੀਆਂ 'ਤੇ ਡਿੱਗੀ ਗਾਜ਼, ਕੀਤਾ ਤਬਾਦਲਾ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ
Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ
ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’
ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’
Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ
Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ
Punjab News: ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ, ਖਾਮੀਆਂ ਮਿਲਣ ’ਤੇ ਅਧਿਕਾਰੀਆਂ 'ਤੇ ਡਿੱਗੀ ਗਾਜ਼, ਕੀਤਾ ਤਬਾਦਲਾ
Punjab News: ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ, ਖਾਮੀਆਂ ਮਿਲਣ ’ਤੇ ਅਧਿਕਾਰੀਆਂ 'ਤੇ ਡਿੱਗੀ ਗਾਜ਼, ਕੀਤਾ ਤਬਾਦਲਾ
Weather Forecast Today: ਯੂਪੀ-ਦਿੱਲੀ ਤੇ ਬਿਹਾਰ ’ਚ ਮੀਂਹ, ਪੰਜਾਬ-ਹਰਿਆਣਾ 'ਚ ਰਹੇਗੀ ਬੱਦਲਾਂ ਦੀ ਆਵਾਜਾਈ, ਤੇਜ਼ ਹਵਾਵਾਂ ਦੇਣਗੀਆਂ ਪ੍ਰੇਸ਼ਾਨੀ, ਜਾਣੋ ਮੌਸਮ ਵਿਭਾਗ ਦਾ ਨਵਾਂ ਅਪਡੇਟ

ਹਾਈ ਕੋਲੈਸਟ੍ਰੋਲ ਦੇ ਮਰੀਜ਼ ਅਗਲੇ 6 ਮਹੀਨੇ ਰੋਜ਼ ਖਾਣ ਇਹ ਫਲ, ਮਿਲਣਗੇ ਕਈ ਫਾਇਦੇ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-03-2025)

ਤੜਕ ਸਵੇਰੇ ਕੰਬੀ ਧਰਤੀ! ਅਫ਼ਗਾਨਿਸਤਾਨ ’ਚ ਆਇਆ ਤੇਜ਼ ਭੂਚਾਲ, ਲੋਕ ਘਰਾਂ ਤੋਂ ਬਾਹਰ ਭੱਜੇ

Embed widget