Kisan Andolan Update: ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ ਬੈਰੀਕੇਡ ਤੋੜ ਕੇ ਅੱਗੇ ਵੱਧਣਗੇ ਜਾਂ ਨਹੀਂ ਇਹ ਗੇਮ ਹੁਣ ਕੇਂਦਰ ਸਰਕਾਰ ਦੇ ਪਾਲੇ ਵਿੱਚ ਹੈ। ਕੇਂਦਰ ਸਰਕਾਰ ਨੇ ਹੀ ਤੈਅ ਕਰਨਾ ਹੈ ਕਿ ਕਿਸਾਨਾਂ ਦੇ ਅੰਦੋਲਨ ਦੀ ਰੂਪ ਰੇਖਾ ਕੀ ਰਹਿਣ ਵਾਲੀ ਹੈ। ਕਿਉਂਕਿ ਭਾਰਤੀ ਕਿਸਾਨ ਮੋਰਚਾ ਗ਼ੈਰ ਸਿਆਸੀ ਦੀਆਂ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਐਤਵਾਰ ਨੂੰ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਕਿਹਾ ਸੀ ਕਿ ਅਸੀਂ 4 ਫਸਲਾਂ 'ਤੇ 5 ਸਾਲ ਦੇ ਇਕਰਾਰਨਾਮੇ ਨਾਲ MSP ਦੇਣ ਲਈ ਤਿਆਰ ਹਾਂ।
ਇਸ 'ਤੇ ਕਿਸਾਨ ਜਥੇਬੰਦੀਆਂ ਨੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਮੀਟਿੰਗਾਂ ਕੀਤੀਆਂ। ਜਿਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਧੜੇ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਸਰਕਾਰ ਵੱਲੋਂ ਐਤਵਾਰ ਨੂੰ ਦਿੱਤੀ ਗਈ ਤਜਵੀਜ਼ ਨੁਕਰਾਉਂਦੇ ਹੋਏ 21 ਫਰਵਰੀ ਨੂੰ ਸਵੇਰੇ 11 ਵਜੇ ਦਿੱਲੀ ਕੂਚ ਦਾ ਐਲਾਨ ਕੀਤਾ ਹੈ।
ਸੋਮਵਾਰ ਰਾਤ ਨੌ ਵਜੇ ਦੇ ਕਰੀਬ ਸ਼ੰਭੂ ਬਾਰਡਰ 'ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡੱਲੇਵਾਲ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਨੀਅਤ ਸਹੀ ਨਹੀਂ ਹੈ। ਉਹ ਕਹਿੰਦੀ ਕੁਝ ਹੈ ਤੇ ਕਰਦੀ ਕੁਝ ਹੈ।
ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੇ ਸਾਹਮਣੇ ਮੰਗਾਂ ਰੱਖੀਆਂ ਸਨ ਤੇ ਤਜਵੀਜ਼ ਕੇਂਦਰ ਨੇ ਦਿੱਤੀ ਸੀ। ਸਾਨੂੰ ਸਰਕਾਰ ਦੀ ਤਜਵੀਜ਼ ਮਨਜ਼ੂਰ ਨਹੀਂ ਤੇ ਅਸੀਂ 21 ਫਰਵਰੀ ਨੂੰ ਦਿੱਲੀ ਕੂਚ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਗੱਲਬਾਤ ਦੇ ਰਸਤੇ ਖੁੱਲ੍ਹੇ ਹਨ ਤੇ ਹੁਣ ਕੇਂਦਰ ਸਰਕਾਰ ਨੇ ਫ਼ੈਸਲਾ ਕਰਨਾ ਹੈ ਕਿ ਉਹ ਕੀ ਚਾਹੁੰਦੀ ਹੈ।
ਜਦੋਂ ਤੱਕ ਸਾੜੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ। ਇਸ ਤੋਂ ਪਹਿਲਾਂ ਡੱਲੇਵਾਲ ਨੇ ਖਨੌਰੀ ਵਿਖੇ ਵੀ ਪ੍ਰੈੱਸ ਕਾਨਫਰੰਸ ਦੌਰਾਨ ਇਹੀ ਗੱਲਾਂ ਕਹੀਆਂ ਸਨ। ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਹੁਣ ਤੱਕ ਸਿਰਫ਼ ਉਨ੍ਹਾਂ ਦੀ ਗੱਲ ਹੋ ਰਹੀ ਹੈ ਤੇ ਕੇਂਦਰ ਵੱਲੋਂ ਕੁਝ ਵੀ ਲਿਖਤੀ ਨਹੀਂ ਦਿੱਤਾ ਜਾ ਰਿਹਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।