Kisan Gyan Singh died: ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੂੰ ਅੱਜ ਚੌਥਾ ਦਿਨ ਹੋ ਗਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਦਿੱਲੀ ਨੂੰ ਚਾਲੇ ਪਾਏ ਸਨ ਪਰ ਹਰਿਆਣਾ ਸਰਕਾਰ ਦੀਆਂ ਰੋਕਾਂ ਕਰਕੇ ਕਿਸਾਨ ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਹੀ ਬੈਠ ਗਏ ਹਨ।
ਸ਼ੰਭੂ ਬਾਰਡਰ ਨਾਲ ਜੁੜੀ ਇੱਕ ਸਵੇਰੇ ਖ਼ਬਰ ਸਾਹਮਣੇ ਆਈ ਹੈ ਕਿ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਗਿਆਨ ਸਿੰਘ ਪੁੱਤਰ ਗੁੱਜਰ ਸਿੰਘ ਪਿੰਡ ਚਾਚੋਕੀ, ਪੋਸਟ ਆਫਿਸ ਘੁਮਾਣ, ਥਾਣਾ ਘੁਮਾਣ, ਜਿਲ੍ਹਾ ਗੁਰਦਾਸਪੁਰ ਵੱਜੋ ਹੋਈ ਹੈ।
ਕਿਸਾਨ ਗਿਆਨ ਸਿੰਘ ਦੀ ਉਮਰ 79 ਸਾਲ ਸੀ ਅਤੇ ਇਹਨਾਂ ਨੇ 11 ਫਰਵਰੀ ਨੂੰ ਆਪਣੇ ਪਿੰਡ ਤੋਂ ਚਾਲੇ ਦਿੱਲੀ ਨੂੰ ਪਾਏ ਸਨ। ਅੱਜ ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਹੋਏ ਚਾਰ ਦਿਨ ਹੋ ਗਏ ਸਨ ਤਾਂ ਦੱਸਿਆ ਜਾ ਰਿਹਾ ਹੈ ਦਿਲ ਦਾ ਦੌਰਾ ਪੈਣ ਕਾਰਨ ਗਿਆਨ ਸਿੰਘ ਦੀ ਮੌਤ ਹੋ ਗਈ ਹੈ।
ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਕਿਸਾਨਾਂ ਵਿੱਚ ਰੋਹ ਵਧ ਗਿਆ ਹੈ। ਬੇਸ਼ੱਕ ਕਿਸਾਨ ਲੀਡਰ ਅਜੇ ਕੇਂਦਰ ਨਾਲ ਗੱਲਬਾਤ ਰਾਹੀਂ ਹੀ ਮੁੱਦੇ ਹੱਲ ਕਰਨ ਲਈ ਰਾਜੀ ਹਨ ਪਰ ਹਰਿਆਣਾ ਦੀਆਂ ਹੱਦਾਂ ਉਪਰ ਇਕੱਠੇ ਹੋਏ ਵੱਡੀ ਗਿਣਤੀ ਨੌਜਵਾਨ ਕਿਸਾਨ ਹੁਣ ਦਿੱਲੀ ਜਾਣ ਲਈ ਕਾਹਲੇ ਹਨ। ਇਸ ਲਈ ਅੱਜ ਸ਼ੰਭੂ ਤੇ ਖਨੌਰੀ ਸਰਹੱਦਾਂ 'ਤੇ ਮਾਹੌਲ ਕਾਫੀ ਗਰਮ ਨਜ਼ਰ ਆ ਰਿਹਾ ਹੈ।
ਉਧਰ, ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਚੌਥਾ ਦਿਨ ਹੈ। ਸੰਯੁਕਤ ਕਿਸਾਨ ਮੋਰਚਾ ਤੇ ਮਜ਼ਦੂਰ ਯੂਨੀਅਨ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਹੁਣ ਹਰਿਆਣਾ ਵਿੱਚ ਵੀ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਗਈ ਹੈ। ਬੀਕੇਯੂ (ਚੜੂਨੀ) ਦੇ ਵਰਕਰ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹਰਿਆਣਾ ਦੇ ਸਾਰੇ ਟੋਲ ਫਰੀ ਕਰਨਗੇ। ਇਸ ਲਈ ਅੱਜ ਮਾਹੌਲ ਕਾਫੀ ਤਣਾਅ ਵਾਲਾ ਰਹੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial