(Source: ECI/ABP News/ABP Majha)
Punjab News: ਕਿਸਾਨ ਲੀਡਰ ਬਲਬੀਰ ਰਾਜੇਵਾਲ ਨੇ ਚੋਣ ਲੜਨ ਬਾਰੇ ਕੀਤਾ ਵੱਡਾ ਖੁਲਾਸਾ, ਆਖਰ ਕਿਸ ਨੇ ਲੜਵਾਈ ਧੱਕੇ ਨਾਲ ਚੋਣ?
Punjab News: ਸੀਨੀਅਰ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਦਾਅਵਾ ਕੀਤਾ ਹੈ ਕਿ ਉਹ 2022 ਵਿੱਚ ਵਿਧਾਨ ਸਭਾ ਚੋਣਾਂ ਨਹੀਂ ਲੜਨਾ ਚਾਹੁੰਦੇ ਸੀ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਚੋਣ ਧੱਕੇ ਨਾਲ ਲੜਵਾਈ ਗਈ ਸੀ।
Punjab News: ਸੀਨੀਅਰ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਦਾਅਵਾ ਕੀਤਾ ਹੈ ਕਿ ਉਹ 2022 ਵਿੱਚ ਵਿਧਾਨ ਸਭਾ ਚੋਣਾਂ ਨਹੀਂ ਲੜਨਾ ਚਾਹੁੰਦੇ ਸੀ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਇਹ ਚੋਣ ਧੱਕੇ ਨਾਲ ਲੜਵਾਈ ਗਈ ਸੀ। ਰਾਜੇਵਾਲ ਦਾ ਵਿਧਾਨ ਸਭਾ ਚੋਣਾਂ ਤੋਂ ਤਕਰੀਬਨ ਇੱਕ ਸਾਲ ਬਾਅਦ ਆਇਆ ਇਹ ਬਿਆਨ ਕਈ ਸਵਾਲ ਖੜ੍ਹੇ ਕਰਦਾ ਹੈ।
ਰਾਜੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ‘‘ਉਸ ਵੇਲੇ ਸਾਰੇ ਇਕੱਠੇ ਹੋ ਗਏ ਸਨ ਤੇ ਮੈਨੂੰ ਕਿਹਾ ਕਿ ਤੁਹਾਨੂੰ ਚੋਣ ਲੜਨੀ ਪਵੇਗੀ, ਤੁਸੀਂ ਸਾਨੂੰ ਜਵਾਬ ਨਹੀਂ ਦੇ ਸਕਦੇ। ਸੰਯੁਕਤ ਸਮਾਜ ਮੋਰਚਾ ਬਣਾਉਣ ਬਾਰੇ ਮੈਨੂੰ ਕੁਝ ਵੀ ਨਹੀਂ ਸੀ ਪਤਾ। ਪ੍ਰੈੱਸ ਮਿਲਣੀ ਦੌਰਾਨ ਅਚਾਨਕ ਮੇਰੇ ਪਿੱਛੇ ਲਿਆ ਕੇ ਇੱਕ ਬੋਰਡ ਖੜ੍ਹਾ ਕਰ ਦਿੱਤਾ ਤੇ ਸੰਯੁਕਤ ਸਮਾਜ ਮੋਰਚਾ ਬਣਾਉਣ ਬਾਰੇ ਮੇਰੇ ਤੋਂ ਪੁੱਛਿਆ ਵੀ ਨਹੀਂ ਗਿਆ।’’
ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ, ਜਿਨ੍ਹਾਂ ਵੱਲੋਂ ਬਣਾਇਆ ਗਿਆ ਸੀ, ਉਹ ਅੱਜ ਕਿਸਾਨੀ ਮੰਗਾਂ ਤੋਂ ਭੱਜ ਕੇ ਸਿਆਸਤ ’ਚ ਆ ਚੁੱਕੇ ਹਨ। ਕਿਸਾਨ ਆਗੂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਕਦੇ ਸਰਕਾਰ ਤੋਂ ਕੋਈ ਫਾਇਦਾ ਨਹੀਂ ਲਿਆ ਗਿਆ ਤੇ ਨਾ ਹੀ ਕੋਈ ਚੇਅਰਮੈਨੀ ਲਈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਤੋਂ ਕਿਸਾਨਾਂ ਲਈ ਲੜਦੇ ਆ ਰਹੇ ਹਨ। ਅੰਦੋਲਨ ਦੌਰਾਨ ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਜ਼ੋਰਦਾਰ ਢੰਗ ਨਾਲ ਸਰਕਾਰ ਕੋਲ ਚੁੱਕੀਆਂ ਸਨ ਤੇ ਮੰਗਾਂ ਦਾ ਹੱਲ ਕਰਵਾ ਕੇ ਦਿੱਤਾ।
ਰਾਜੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਫਸਲਾਂ ਦੇ ਖਰਾਬੇ ਲਈ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਘੱਟ ਹੈ। ਫ਼ਸਲਾਂ ਦੇ ਖਰਾਬੇ ਲਈ ਘੱਟੋ-ਘੱਟ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਈ ਇਲਾਕਿਆਂ ਵਿੱਚ 100 ਫੀਸਦੀ ਫਸਲ ਬਰਬਾਦ ਹੋ ਗਈ ਹੈ। ਉਸ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ: Viral Video: ਪਤਲੇ ਕੱਪੜੇ ਵਾਂਗ ਆਪਣੇ ਆਪ ਨੂੰ ਪੂਰੀ ਤਰ੍ਹਾਂ ਮੋੜ ਲਿਆ ... ਅਜਿਹਾ ਲਚਕੀਲਾ ਸਰੀਰ ‘ਚ ਘੱਟ ਹੀ ਦੇਖਣ ਨੂੰ ਮਿਲਦਾ ਹੈ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।