Barnala news: ਬਰਨਾਲਾ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਲੁਧਿਆਣਾ, ਮੋਗਾ, ਮਾਨਸਾ, ਚੰਡੀਗੜ੍ਹ, ਬਠਿੰਡਾ ਰੋਡ ਦੇ ਇੱਕ ਪਾਸੇ ਜਾਮ ਲਗਾ ਕੇ ਵੱਡੀ ਗਿਣਤੀ ਵਿੱਚ ਟਰੈਕਟਰ ਖੜ੍ਹੇ ਕੀਤੇ ਗਏ ਅਤੇ ਡਬਲਿਊ.ਟੀ.ਓ ਦਾ ਪੁਤਲਾ ਫੂਕ ਕੇ ਗੁੱਸਾ ਕੱਢਿਆ ਗਿਆ।


ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਪੂਰੇ ਭਾਰਤ ਵਿੱਚ ਟਰੈਕਟਰ ਮਾਰਚ ਰਾਹੀਂ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।


ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਤੋਂ ਵਿਸ਼ਵ ਵਪਾਰ ਸੰਗਠਨ ਤੋਂ ਬਾਹਰ ਆਉਣ ਦੀ ਮੰਗ ਕਰ ਰਹੇ ਹਨ। ਜਿਸ ਤਹਿਤ ਅੱਜ ਪੂਰੇ ਪੰਜਾਬ ਵਿੱਚ ਡਬਲਯੂ.ਟੀ.ਓ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾ ਰਹੇ ਹਨ।


ਇਹ ਵੀ ਪੜ੍ਹੋ: Punjab news: ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਨੇੜੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਖ਼ੁਦ ਝਾੜੂ ਲਾ ਕੇ ਸਫ਼ਾਈ ਮੁਹਿੰਮ ਦਾ ਕੀਤਾ ਆਗਾਜ਼


ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅੱਜ ਬਰਨਾਲਾ ਵਿੱਚ ਵੀ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਉੱਥੇ ਕੇਂਦਰ ਦੇ ਵਿਰੋਧ ਵਿੱਚ ਟਰੈਕਟਰ ਸੜਕਾਂ ਕੰਢੇ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਟਰੈਕਟਰ ਕਿਸਾਨਾਂ ਦਾ ਵਾਹਨ ਹੈ ਅਤੇ ਕਿਸਾਨ ਆਪਣੇ ਕਿੱਤੇ ਨੂੰ ਬਚਾਉਣ ਲਈ ਲੜ ਰਹੇ ਹਨ।


ਕਿਸਾਨ ਆਪਣੀ ਅਸਲ ਆਜ਼ਾਦੀ ਲਈ ਲੜ ਰਹੇ ਹਨ। ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਵਿਸ਼ਾਲ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ ਅਤੇ ਆਪਣੀਆਂ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ।


ਇਹ ਵੀ ਪੜ੍ਹੋ: Punjab news: ਕਿਸਾਨੀ ਅੰਦੋਲਨ ਅਤੇ ਕਾਂਗਰਸ-'ਆਪ' ਗਠਜੋੜ 'ਤੇ ਖੁੱਲ੍ਹ ਕੇ ਬੋਲੇ ਰਾਜਾ ਵੜਿੰਗ