Punjab Breaking News Live 6 September 2024 :ਚੰਡੀਗੜ੍ਹ ਕਿਸਾਨ ਧਰਨੇ ਤੋਂ ਅੱਜ ਹੋਵੇਗਾ ਵੱਡਾ ਐਲਾਨ, 'ਕੰਗਣਾ ਰਨੌਤ ਦੀ ਫਿਲਮ ਐਮਰਜੈਂਸੀ ਸਿੱਖਾਂ ਖਿਲਾਫ ਸਿਰਜੇ ਜਾ ਰਹੇ ਬਿਰਤਾਂਤ ਦਾ ਹੀ ਨਤੀਜਾ, ਪੈਟਰੋਲ ਡੀਜ਼ਲ ਦੀਆਂ ਕੀਮਤਾਂ ਪੰਜਾਬ 'ਚ ਅੱਜ ਤੋਂ ਵਧੀਆਂ
Punjab Breaking News Live : ਚੰਡੀਗੜ੍ਹ ਕਿਸਾਨ ਧਰਨੇ ਤੋਂ ਅੱਜ ਹੋਵੇਗਾ ਵੱਡਾ ਐਲਾਨ, 'ਕੰਗਣਾ ਰਨੌਤ ਦੀ ਫਿਲਮ ਐਮਰਜੈਂਸੀ ਸਿੱਖਾਂ ਖਿਲਾਫ ਸਿਰਜੇ ਜਾ ਰਹੇ ਬਿਰਤਾਂਤ ਦਾ ਹੀ ਨਤੀਜਾ, ਪੈਟਰੋਲ ਡੀਜ਼ਲ ਦੀਆਂ ਕੀਮਤਾਂ ਪੰਜਾਬ 'ਚ ਅੱਜ ਤੋਂ ਵਧੀਆਂ
ਕੰਪਟਰੋਲਰ ਐਂਡ ਆਡੀਟਰ ਜਨਰਲ (CAG) ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਨੇ ਜੁਲਾਈ 2017 ਤੋਂ ਲੈ ਕੇ ਮਾਰਚ 2022 ਤੱਕ ਦੀ ਮਿਆਦ ਲਈ 5.31 ਕਰੋੜ ਰੁਪਏ ਦੀਆਂ GST ਡਿਫਾਲਟਰ ਸੀ।
ਰਿਪੋਰਟ ਵਿੱਚ ਟੈਕਸਾਂ ਦੀ ਵਸੂਲੀ ਲਈ ਰਾਜ ਸਰਕਾਰ ਤੋਂ ਦਖਲ ਦੀ ਮੰਗ ਕੀਤੀ ਗਈ ਸੀ, ਰਿਪੋਰਟ ਵਿੱਚ ਕਿਹਾ ਕਿ ਫਰਵਰੀ 2024 ਤੱਕ ਸਰਕਾਰ ਦੇ ਜਵਾਬ ਦੀ ਉਡੀਕ ਕੀਤੀ ਗਈ। 31 ਮਾਰਚ 2022 ਨੂੰ ਖਤਮ ਹੋਏ ਸਾਲ ਦੇ ਆਡਿਟ ਲਈ ਸਾਲ 2024 ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸੰਸਥਾਵਾਂ ਦੁਆਰਾ ਆਪਣੇ ਜਵਾਬਾਂ ਵਿੱਚ ਜੀਐਸਟੀ 'ਤੇ ਦਰਜ ਇਤਰਾਜ਼ਾਂ ਨੂੰ ਰੱਦ ਕਰ ਦਿੱਤਾ ਗਿਆ ਸੀ।
ਜੀਐਸਟੀ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਇਨ੍ਹਾਂ ਸੰਸਥਾਵਾਂ ਨੂੰ ਜੀਐਸਟੀ ਤੋਂ ਛੋਟ ਨਹੀਂ ਮਿਲੀ ਹੈ। 30 ਜੂਨ, 2017 ਦੀ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ, "ਵਿਦਿਅਕ ਸੰਸਥਾਵਾਂ ਨੂੰ ਸੁਰੱਖਿਆ ਜਾਂ ਸਫਾਈ ਜਾਂ ਹਾਊਸਕੀਪਿੰਗ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਤੋਂ ਛੋਟ ਨਹੀਂ ਹੈ।
Punjab News: ਸ਼੍ਰੀ ਮੁਕਤਸਰ ਸਾਹਿਬ ਦੇ ਨਜਦੀਕੀ ਪਿੰਡ ਮਰਾੜ ਕਲਾਂ 'ਚ ਦਵਾਈ ਲੈਣ ਜਾ ਰਹੇ ਪਿਓ- ਪੁੱਤ 'ਤੇ ਕੁਝ ਵਿਅਕਤੀਆਂ ਵਲੋਂ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲੁੱਟ-ਖੋਹ ਦੀ ਨੀਅਤ ਨਾਲ ਹਮਲਾ ਹੋਇਆ ਹੈ।
ਦੱਸ ਦਈਏ ਕਿ ਲਖਵੀਰ ਸਿੰਘ ਅਤੇ ਉਸਦਾ ਬੇਟਾ ਪਿਆਰਜੀਤ ਸਿੰਘ ਪਿੰਡ ਬਾਜਾ ਮਰਾੜ ਦਵਾਈ ਲੈਣ ਚੱਲੇ ਸਨ। ਜਦੋਂ ਉਹ ਪਿੰਡ ਮਰਾੜ ਤੋਂ ਖਾਰਾ ਲਿੰਕ ਸੜਕ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਵਾਰਦਾਤ ਹੋ ਗਈ ਹੈ। ਇਸ ਦੇ ਨਾਲ ਹੀ ਪਿੰਡ ਬਾਜਾ ਮਰਾੜ ਦੇ ਰਹਿਣ ਵਾਲੇ ਲਖਵੀਰ ਸਿੰਘ ਦੀ ਮੌਤ ਹੋ ਗਈ ਹੈ ਤਾਂ ਪੁੱਤ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਹੈ।
Punjab Weather Update: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈਣੀ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕਿਤੇ ਵੀ ਖੁੱਲ੍ਹ ਕੇ ਮੀਂਹ ਨਹੀਂ ਪਿਆ। ਜਦੋਂਕਿ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਹਲਕੀ ਬਾਰਿਸ਼ ਹੋਈ। ਪੰਜਾਬ ਵਿੱਚ 11 ਸਤੰਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਵੀਰਵਾਰ ਨੂੰ ਔਸਤ ਤਾਪਮਾਨ 1.1 ਡਿਗਰੀ ਵਧਿਆ। ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ 1.7 ਡਿਗਰੀ ਵਧ ਕੇ 33.9 ਡਿਗਰੀ ਹੋ ਗਿਆ।
ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਉੱਤਰੀ ਭਾਰਤ ਵਿੱਚ ਐਕਟਿਵ ਹੋ ਗਿਆ ਹੈ। ਪਰ ਇਹ ਵੈਸਟਰਨ ਡਿਸਟਰਬੈਂਸ ਸਿਰਫ ਜੰਮੂ-ਕਸ਼ਮੀਰ ਦੇ ਖੇਤਰ ਤੱਕ ਸੀਮਤ ਹੈ। ਇਸ ਦਾ ਅਸਰ ਪੰਜਾਬ, ਚੰਡੀਗੜ੍ਹ ਅਤੇ ਗੁਆਂਢੀ ਰਾਜਾਂ ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਵਿੱਚ ਨਜ਼ਰ ਨਹੀਂ ਆ ਰਿਹਾ। ਇਹੀ ਕਾਰਨ ਹੈ ਕਿ ਪੰਜਾਬ ਅਤੇ ਚੰਡੀਗੜ੍ਹ 'ਚ ਮਾਨਸੂਨ ਕਮਜ਼ੋਰ ਹੋਣ ਲੱਗ ਪਿਆ ਹੈ ਅਤੇ ਆਉਣ ਵਾਲੇ ਦਿਨਾਂ 'ਚ ਬਾਰਿਸ਼ 'ਚ ਵੀ ਭਾਰੀ ਕਮੀ ਦੇਖਣ ਨੂੰ ਮਿਲੇਗੀ।
ਪਿਛੋਕੜ
Punjab Breaking News Live 6 September 2024 : ਪੰਜਾਬ ਦੀ ਖੇਤੀ ਨੀਤੀ ਖਿਲਾਫ਼ ਚੰਡੀਗੜ੍ਹ ਵਿੱਚ ਮਾਨ ਸਰਕਾਰ ਖਿਲਾਫ਼ ਧਰਨੇ ਦੇ ਰਹੇ ਕਿਸਾਨਾਂ ਅੱਜ ਆਪਣੀ ਸਟੇਜ ਤੋਂ ਵੱਡਾ ਐਲਾਨ ਕਰਨਗੇ। ਅੱਜ ਕਿਸਾਨ ਆਪਣੇ ਧਰਨੇ ਦੀ ਰੂਪ ਰੇਖਾ ਤੈਅ ਕਰਨਗੇ। ਵੈਸੇ ਕਿਸਾਨ ਜਥੇਬੰਦੀਆਂ ਨੇ ਆਪਣੇ ਪ੍ਰਦਰਸ਼ਨ ਦਾ ਸਮਾਂ 5 ਸਤੰਬਰ ਤੱਕ ਰੱਖਿਆ ਪਰ ਬੀਤੇ ਦਿਨ ਮਾਨ ਸਰਕਾਰ ਨਾਲ ਹੋਈ ਬੈਠਕ ਤੋਂ ਬਾਅਦ ਅੱਜ ਕਿਸਾਨ ਆਪਣਾ ਨਵਾਂ ਫੈਸਲਾ ਲੈਣਗੇ।
Emergency Movie Controversy: ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਜਬੂਤ ਹੋਣਾ ਪੰਜਾਬ ਪੰਜਾਬੀਅਤ ਅਤੇ ਸਿੱਖ ਪੰਥ ਲਈ ਬੇਹਦ ਜਰੂਰੀ ਹੈ। ਉਹਨਾਂ ਕਿਹਾ ਕਿ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵੀ ਇਹ ਗੱਲ ਮੰਨੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਬੇਹਦ ਜਰੂਰੀ ਹੈ। ਉਹਨਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਤਿਆਗ ਦੀ ਭਾਵਨਾ ਦਿਖਾਉਣ ।
ਪੰਜਾਬ ਰੂਰਲ ਡਿਵੈਲਪਮੈਂਟ ਸੋਸਾਇਟੀ ਦੇ ਚੇਅਰਮੈਨ, ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵੱਲੋਂ ਪੈਟਰੋਲ ਪਦਾਰਥਾਂ ਦੀਆਂ ਕੀਮਤਾਂ 'ਚ ਬੇਲੋੜੇ ਵਾਧੇ ਰਾਹੀਂ ਪੰਜਾਬ ਦੇ ਲੋਕਾਂ 'ਤੇ ਬੋਝ ਪਾਉਣ ਲਈ ਕਰੜੀ ਆਲੋਚਨਾ ਕੀਤੀ।
ਇੱਥੇ ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਲਯੂ-ਐਡਿਡ ਟੈਕਸ (ਵੈਟ) ਵਿੱਚ ਵੱਡਾ ਵਾਧਾ ਲਾਗੂ ਕਰਦਿਆਂ, ਕੀਮਤਾਂ ਵਿੱਚ 61 ਪੈਸੇ ਅਤੇ 92 ਪੈਸੇ ਪ੍ਰਤੀ ਲੀਟਰ ਦਾ ਨਜਾਇਜ਼ ਵਾਧਾ ਕੀਤਾ ਹੈ। ਬ੍ਰਹਮਪੁਰਾ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਪਦਾਰਥਾਂ ਦੇ ਟੈਕਸਾਂ ਵਿੱਚ ਇਹ ਬੇਤਹਾਸ਼ਾ ਵਾਧਾ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਸੂਬੇ ਦੇ ਨਾਗਰਿਕ ਪਹਿਲਾਂ ਹੀ ਮੰਦੀ ਅਤੇ ਬੇਰੋਜ਼ਗਾਰੀ ਸੰਕਟ ਕਾਰਨ ਆਰਥਿਕ ਚੁਣੌਤੀਆਂ ਨਾਲ ਜੂਝ ਰਹੇ ਹਨ।
- - - - - - - - - Advertisement - - - - - - - - -