Kisan Rail Roko Andolan : ਅੰਮ੍ਰਿਤਸਰ 'ਚ ਅੱਧ ਨਗਨ ਹਾਲਤ 'ਚ ਟ੍ਰੈਕ 'ਤੇ ਡਟੇ ਕਿਸਾਨ, ਐੱਮਐੱਸਪੀ 'ਤੇ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ
ਅੰਮ੍ਰਿਤਸਰ: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੱਜ ਪੰਜਾਬ ਭਰ 'ਚ ਰੇਲ ਰੋਕੋ ਅੰਦੋਲਨ ਚਲਾਇਆ ਗਿਆ ਹੈ ਜਿਸ ਤਹਿਤ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਟ੍ਰੇਕਸ 'ਤੇ ਡਟ ਕੇ ਰੇਲਾਂ ਰੋਕੀਆਂ ਜਾ ਰਹੀਆਂ ਹਨ।
ਅੰਮ੍ਰਿਤਸਰ: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੱਜ ਪੰਜਾਬ ਭਰ 'ਚ ਰੇਲ ਰੋਕੋ ਅੰਦੋਲਨ ਚਲਾਇਆ ਗਿਆ ਹੈ ਜਿਸ ਤਹਿਤ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਟ੍ਰੇਕਸ 'ਤੇ ਡਟ ਕੇ ਰੇਲਾਂ ਰੋਕੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਇੱਥੇ ਕਿਸਾਨਾਂ ਵੱਲੋਂ ਨੰਗੇ ਧੜ ਹੋ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਹੈ।
ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਐਮ.ਐਸ.ਪੀ. ਲਈ ਇੱਕ ਗਾਰੰਟੀ ਕਾਨੂੰਨ ਬਣਾਵੇ। ਦਿੱਲੀ ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਲਖੀਮਪੁਰ ਖੀਰੀ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਅੰਦੋਲਨ ਦੌਰਾਨ ਕਿਸਾਨ ਆਗੂਆਂ ਅਤੇ ਆਮ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲਏ ਜਾਣ।
ਕਿਸਾਨਾਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਨੇ ਦਿੱਲੀ ਵਿੱਚ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਕਿਸਾਨਾਂ ਨੇ ਦਿੱਲੀ-ਜੰਮੂਤਵੀ ਰੇਲ ਸੈਕਸ਼ਨ 'ਤੇ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਦੇ ਸਭ ਤੋਂ ਮਹੱਤਵਪੂਰਨ ਰੇਲਵੇ ਫਾਟਕ 'ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਫਿਰੋਜ਼ਪੁਰ, ਰਾਜਪੁਰਾ ਅਤੇ ਮੁਕਤਸਰ ਸਾਹਿਬ ਤੋਂ ਇਲਾਵਾ ਹੋਰ ਵੀ ਕਈ ਜ਼ਿਲ੍ਹਿਆਂ ਤੋਂ ਰੇਲਾਂ ਰੋਕਣ ਦੀਆਂ ਤਸਵੀਰਾਂ ਸਾਹਮਣੇ ਆਈਆਂ। ਕਿਸਾਨਾਂ ਦਾ ਕਹਿਣਾ ਹੈ ਕਿ ਜਦ ਤੱਕ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰ ਦਿੱਤੀਆਂ ਜਾਂਦੀਆਂ।
ਮੱਖੂ ਰੇਲਵੇ ਸਟੇਸ਼ਨ ਨੇੜੇ ਜਲੰਧਰ ਤੋਂ ਫ਼ਿਰੋਜ਼ਪੁਰ ਅਤੇ ਅਹਿਮਦਾਬਾਦ ਐਕਸਪ੍ਰੈਸ ਰੇਲ ਗੱਡੀ ਵੀ ਕਿਸਾਨਾਂ ਨੇ ਜਾਮ ਲਾ ਕੇ ਰੋਕੀ। ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਰ ਰੇਲਵੇ ਟ੍ਰੈਕ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤੀ ਗਈ।