ਪੜਚੋਲ ਕਰੋ

Barnala news: ਕਿਸਾਨ ਯੂਨੀਅਨ ਨੇ ਘੇਰਿਆ ਟਰੈਵਲ ਏਜੰਟ, ਲਾਏ ਗੰਭੀਰ ਦੋਸ਼, ਜਾਣੋ ਕੀ ਹੈ ਪੂਰਾ ਮਾਮਲਾ

Barnala news: ਬਰਨਾਲਾ ਵਿੱਚ ਕਿਸਾਨ ਯੂਨੀਅਨ ਨੇ ਟਰੈਵਲ ਏਜੰਟ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਹੈ। ਉੱਥੇ ਹੀ ਉਨ੍ਹਾਂ ਟਰੈਵਲ ਏਜੰਟ 'ਤੇ ਗੰਭੀਰ ਦੋਸ਼ ਲਾਏ ਹਨ, ਜਿਸ ਤੋਂ ਬਾਅਦ ਏਜੰਟ ਨੂੰ ਇਸ ਨੂੰ ਗਲਤ ਕਰਾਰ ਦਿੱਤਾ ਹੈ।

Barnala news: ਬਰਨਾਲਾ ਵਿੱਚ ਕਿਸਾਨ ਯੂਨੀਅਨ ਨੇ ਟਰੈਵਲ ਏਜੰਟ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਬਰਨਾਲਾ ਦੀ ਅੰਗਰੇਜ਼ੀ ਅਕੈਡਮੀ ਚਲਾ ਰਹੇ ਟਰੈਵਲ ਏਜੰਟ ਨੇ 9 ਮਹੀਨੇ ਪਹਿਲਾਂ ਪਿੰਡ ਸ਼ਹਿਣਾ ਦੇ ਇੱਕ ਨੌਜਵਾਨ ਨੂੰ ਵਰਕ ਪਰਮਿਟ 'ਤੇ ਇੰਗਲੈਂਡ ਭੇਜਿਆ ਸੀ।

ਇਸ ਲਈ ਉਕਤ ਨੌਜਵਾਨ ਦੇ ਪਰਿਵਾਰ ਤੋਂ 22.5 ਲੱਖ ਰੁਪਏ ਲਏ ਸਨ ਅਤੇ ਇਸ ਲਈ ਕੰਪਨੀ ਨੇ ਰਸਮੀ ਤੌਰ 'ਤੇ ਨੌਜਵਾਨ ਨੂੰ ਆਪਣੇ ਲੈਟਰਪੈਡ 'ਤੇ ਲਿਖ ਕੇ ਨੌਕਰੀ ਦੀ ਗਰੰਟੀ ਦਿੱਤੀ ਸੀ। ਪਰ ਡੇਢ ਮਹੀਨੇ ਤੋਂ ਨੌਜਵਾਨ ਨੂੰ ਕੋਈ ਰੁਜ਼ਗਾਰ ਨਹੀਂ ਮਿਲ ਰਿਹਾ ਹੈ, ਉਹ ਆਪਣੇ ਖਰਚੇ ‘ਤੇ ਆਪਣਾ ਗੁਜ਼ਾਰਾ ਕਰ ਰਿਹਾ ਸੀ। ਜਦੋਂ ਕੰਪਨੀ ਨਾਲ ਸੰਪਰਕ ਕੀਤਾ ਗਿਆ ਤਾਂ ਪਤਾ ਲੱਗਿਆ ਕਿ ਅਜਿਹੀ ਕੋਈ ਕੰਪਨੀ ਨਹੀਂ ਹੈ।

ਉੱਥੇ ਹੀ ਪਿਛਲੇ ਲਗਭਗ ਚਾਰ ਮਹੀਨੇ ਉਕਤ ਨੌਜਵਾਨ ਨੇ ਆਪਣੇ ਮਾਪਿਆਂ ਤੋਂ ਪੈਸੇ ਲੈ ਕੇ ਆਪਣਾ ਗੁਜ਼ਾਰਾ ਕੀਤਾ। ਜਦੋਂ ਉਸ ਨੇ ਉਕਤ ਇੰਗਲਿਸ਼ ਅਕੈਡਮੀ ਨਾਲ ਸੰਪਰਕ ਕੀਤਾ ਤਾਂ ਕੰਪਨੀ ਨੇ ਫਿਰ ਨਾਂਹ ਕਰ ਦਿੱਤੀ ਅਤੇ ਦੋ ਮਹੀਨੇ ਹੋਰ ਲੰਘ ਗਏ। ਇਸ ਤੋਂ ਬਾਅਦ ਪਰਿਵਾਰ ਨੇ ਕਿਸਾਨ ਯੂਨੀਅਨ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਉਕਤ ਇਮੀਗ੍ਰੇਸ਼ਨ ਸੰਸਥਾ ਨੇ ਪੁਲਿਸ ਅਤੇ ਹੋਰ ਪਤਵੰਤਿਆਂ ਦੀ ਹਾਜ਼ਰੀ ਵਿੱਚ ਸਮਝੌਤਾ ਕੀਤਾ ਕਿ ਜਾਂ ਤਾਂ ਨੌਜਵਾਨ ਨੂੰ 27 ਮਾਰਚ ਤੱਕ ਰੁਜ਼ਗਾਰ ਦਿੱਤਾ ਜਾਵੇਗਾ ਜਾਂ 22.50 ਲੱਖ ਰੁਪਏ ਵਾਪਸ ਕਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ...ਸਾਡਾ ਹਲਕਾ ਸੰਗਰਰੂ ! ਇਹ ਜਿਤਾਉਣ ਲਈ ਨਹੀਂ ਸਗੋਂ ਹਰਾਉਣ ਲਈ ਪਾਉਂਦੇ ਨੇ ਵੋਟਾਂ

ਇਸ ਤੋਂ ਬਾਅਦ 27 ਮਾਰਚ ਤੋਂ ਬਾਅਦ ਇਮੀਗ੍ਰੇਸ਼ਨ ਅਧਿਕਾਰੀ 22.50 ਲੱਖ ਰੁਪਏ ਦੀ ਬਜਾਏ 15 ਲੱਖ ਰੁਪਏ ਦੇਣ ਲਈ ਰਾਜ਼ੀ ਹੋ ਗਿਆ। ਇਸ ਦੇ ਨਾਲ ਹੀ ਇੰਗਲਿਸ਼ ਅਕੈਡਮੀ ਵੀ ਲਿਖਤੀ ਸਮਝੌਤੇ ਤੋਂ ਮੁਕਰ ਗਈ। ਇਸ ਮਗਰੋਂ ਉਨ੍ਹਾਂ ਦੀ ਕਿਸਾਨ ਜਥੇਬੰਦੀ ਨੂੰ ਮਜਬੂਰ ਹੋ ਕੇ ਉਕਤ ਪ੍ਰਵਾਸੀ ਜਥੇਬੰਦੀ ਦੇ ਦਫ਼ਤਰ ਅੱਗੇ ਧਰਨਾ ਦੇਣਾ ਪਿਆ। ਉਨ੍ਹਾਂ ਕਿਹਾ ਕਿ ਜੇਕਰ ਪੀੜਤ ਪਰਿਵਾਰ ਨੂੰ ਪੂਰੀ ਰਕਮ ਅਤੇ ਇਨਸਾਫ਼ ਨਾ ਮਿਲਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਇਸ ਸਬੰਧੀ ਇੰਗਲਿਸ਼ ਅਕੈਡਮੀ ਦੇ ਮਾਲਕ ਨੇ ਕਿਹਾ ਕਿ ਕਿਸਾਨ ਯੂਨੀਅਨ ਪੂਰੀ ਤਰ੍ਹਾਂ ਨਾਲ ਗ਼ਲਤ ਰੋਸ ਪ੍ਰਦਰਸ਼ਨ ਕਰ ਰਹੀ ਹੈ। ਉਨ੍ਹਾਂ ਨੇ 9 ਮਹੀਨੇ ਪਹਿਲਾਂ ਇਕ ਨੌਜਵਾਨ ਨੂੰ ਇੰਗਲੈਂਡ ਭੇਜਿਆ ਸੀ। ਪਰ ਉਸ ਦਾ ਉੱਥੇ ਜਾਣਾ ਮਨ ਨਹੀਂ ਕਰਦਾ ਸੀ। ਕੰਪਨੀ ਨੇ ਉਸ ਨੂੰ ਕੰਮ ਲਈ ਵੀ ਸੱਦਿਆ ਪਰ ਉਹ ਕੰਮ 'ਤੇ ਨਹੀਂ ਗਿਆ ਅਤੇ ਨੌਜਵਾਨ ਪਿੰਡ ਵਾਪਸ ਆਉਣਾ ਚਾਹੁੰਦਾ ਹੈ।

ਹੁਣ ਕਿਸਾਨ ਯੂਨੀਅਨ ਦੇ ਨਾਲ-ਨਾਲ ਪਰਿਵਾਰ ਆਪਣੇ ਪੈਸਿਆਂ ਦੀ ਮੰਗ ਕਰ ਰਿਹਾ ਹੈ, ਜੋ ਕਿ ਬਹੁਤ ਗ਼ਲਤ ਹੈ। ਪਰਿਵਾਰ ਅਤੇ ਕਿਸਾਨ ਯੂਨੀਅਨ ਨਾਲ ਕੀਤੇ ਲਿਖਤੀ ਸਮਝੌਤੇ ਬਾਰੇ ਉਨ੍ਹਾਂ ਕਿਹਾ ਕਿ ਇਹ ਸਮਝੌਤਾ ਦਬਾਅ ਹੇਠ ਕੀਤਾ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਬੂਤਾਂ ਦੇ ਆਧਾਰ ’ਤੇ ਉਨ੍ਹਾਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।

ਇਹ ਵੀ ਪੜ੍ਹੋ: Punjab News: ਫ਼ਰੀਦਕੋਟ ਦੇ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮਰੀਜ਼ਾਂ 'ਚ ਮੱਚੀ ਹਫੜਾ-ਦਫੜੀ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget