'ਅਗਨੀਪਥ' ਖਿਲਾਫ ਅੰਮ੍ਰਿਤਸਰ 'ਚ ਵੀ ਥਾਂ-ਥਾਂ ਫੂਕੇ ਗਏ ਮੋਦੀ ਸਰਕਾਰ ਦੇ ਪੁਤਲੇ, ਯੋਜਨਾ ਤੁਰੰਤ ਵਾਪਸ ਲੈਣ ਦੀ ਮੰਗ
ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਨੌਜਵਾਨ ਵਿਰੋਧੀ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ।
ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਨੌਜਵਾਨ ਵਿਰੋਧੀ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ।
ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ,ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ,ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਅੱਜ ਗੋਲਡਨ ਗੇਟ ਅੰਮ੍ਰਿਤਸਰ ਸਮੇਤ ਜਿਲ੍ਹੇ ਵਿੱਚ ਲਗਭਗ 18 ਥਾਵਾਂ ਉਤੇ ਮੋਦੀ ਦੇ ਪੁਤਲੇ ਫੂਕੇ ਗਏ।ਗੋਲਡਨ ਗੇਟ ਵਿਖੇ ਕਿਸਾਨਾਂ, ਮਜਦੂਰਾਂ,ਨੌਜਵਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਪੰਧੇਰ,ਚੱਬਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋ ਦੇਸ਼ ਭਰ ਦੇ ਸਾਰੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਨ ਤੋ ਬਾਅਦ ਹੁਣ ਫੌਜ ਨੂੰ ਠੇਕੇ ਉੱਤੇ ਦੇਣ ਲਈ ਲਿਆਂਦੀ ਗਈ ਅਗਨੀਪਥ ਯੋਜਨਾ ਦੇਸ਼ ਦੀ ਸੁਰੱਖਿਆ ਨਾਲ ਵੱਡਾ ਖਿਲਵਾੜ ਹੈ।ਇਹ ਯੋਜਨਾ ਦੇਸ਼ ਦੇ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਜਗ੍ਹਾ ਫੌਜ਼ ਵਿੱਚ 4 ਸਾਲ ਨੌਕਰੀ ਕਰਨ ਤੋ ਬਾਅਦ 75% ਨੌਜਵਾਨਾਂ ਨੂੰ ਬੇਰੁਜਗਾਰੀ ਵੱਲ ਧੱਕੇਗੀ।
ਜਿਲ੍ਹਾ ਆਗੂ ਜਰਮਨਜੀਤ ਸਿੰਘ ਬੰਡਾਲਾ, ਗੁਰਲਾਲ ਸਿੰਘ ਮਾਨ,ਸਕੱਤਰ ਸਿੰਘ ਕੋਟਲਾ ਨੇ ਕਿਹਾ ਕਿ ਇਹ ਅਗਨੀਪਥ ਯੋਜਨਾ ਕੇਂਦਰ ਸਰਕਾਰ ਵੱਲੋਂ ਚੋਣਾਂ ਦੌਰਾਨ ਦੇਸ਼ ਦੇ ਨੌਜਵਾਨਾਂ ਨੂੰ ਹਰ ਸਾਲ ਲੱਖਾਂ ਨੌਕਰੀਆਂ ਦੇਣ ਦੇ ਕੀਤੇ ਵਾਅਦਿਆਂ ਦੇ ਬਿਲਕੁੱਲ ਉਲਟ ਹੈ।ਅੱਜ ਗੋਲਡਨ ਗੇਟ ਵਿਖੇ ਵਿਸ਼ਾਲ ਇਕੱਠ ਵੱਲੋਂ ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਮਾਰਦੇ ਹੋਏ ਲੋਕ ਦੋਖੀ ਕੇਂਦਰ ਸਰਕਾਰ ਦਾ ਵੱਡਾ ਪੁਤਲਾ ਫੂਕਿਆ ਗਿਆ ਅਤੇ ਇਹ ਯੋਜਨਾ ਵਾਪਸ ਲੈਣ ਦੀ ਜੋਰਦਾਰ ਮੰਗ ਕੀਤੀ ਗਈ,ਇਸ ਤੋਂ ਇਲਾਵਾ ਜੰਡਿਆਲਾ ਗੁਰੂ,ਟਾਂਗਰਾ,ਰਈਆ,ਸਠਿਆਲਾ, ਬੁਤਾਲਾ,ਗੱਗੋਮਾਹਲ,ਅਜਨਾਲਾ,ਗੁਰੂ ਕਾ ਬਾਗ,ਜਗਦੇਵ ਕਲਾਂ, ਲੋਪੋਕੇ,ਚੋਗਾਵਾਂ,ਖਾਸਾ,ਅਟਾਰੀ, ਮਹਿਤਾ ਚੌਂਕ,ਖੁਜਾਲਾ, ਟਾਹਲੀ ਸਾਹਿਬ,ਕੱਥੂਨੰਗਲ ਟੋਲ ਪਲਾਜ਼ਾ,ਮਜੀਠਾ ਆਦਿ ਥਾਵਾਂ ਉੱਤੇ ਪੁਤਲੇ ਫੂਕੇ ਗਏ।
ਕਿਸਾਨ ਆਗੂ ਡਾ:ਕੰਵਰ ਦਲੀਪ ਸਿੰਘ,ਬਾਜ਼ ਸਿੰਘ ਸਾਰੰਗੜਾ,ਬਲਦੇਵ ਸਿੰਘ ਬੱਗਾ, ਲਖਵਿੰਦਰ ਸਿੰਘ ਡਾਲਾ ਦੀ ਅਗਵਾਈ ਹੇਠ ਜਿਲ੍ਹੇ ਭਰ ਵਿੱਚ ਵੱਖ ਵੱਖ ਥਾਵਾਂ ਉੱਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ।ਇਸ ਮੌਕੇ ਮੰਗਜੀਤ ਸਿੰਘ ਸਿੱਧਵਾਂ,ਮੰਗਵਿੰਦਰ ਸਿੰਘ ਮੰਡਿਆਲਾ,ਨਿਸ਼ਾਨ ਸਿੰਘ ਚੱਬਾ, ਕਵਲਜੀਤ ਸਿੰਘ ਵੰਨਚੜੀ,ਮਨਰਾਜ ਸਿੰਘ,ਰਵਿੰਦਰਬੀਰ ਸਿੰਘ ਵੱਲਾ, ਫਤਹਿ ਸਿੰਘ ਬੁੱਤ,ਬਲਿਹਾਰ ਸਿੰਘ ਛੀਨਾ,ਗੁਰਪਾਲ ਸਿੰਘ ਮੱਖਣਵਿੰਡੀ, ਸ਼ਮਸ਼ੇਰ ਸਿੰਘ ਛੇਹਰਟਾ ਆਦਿ ਆਗੂਆਂ ਨੇ ਗੋਲਡਨ ਗੇਟ ਵਿਖੇ ਇਕੱਠ ਨੂੰ ਸੰਬੋਧਨ ਕੀਤਾ।