Gold and Silver Price: ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਪਿਛਲੇ ਮਹੀਨੇ ਸੋਨਾ ਇਕ ਤੋਂ ਬਾਅਦ ਇਕ ਰਿਕਾਰਡ ਬਣਾ ਰਿਹਾ ਸੀ, ਹੁਣ ਸੋਨੇ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ, ਹੁਣ ਸੋਨੇ ਦੀ ਕੀਮਤ 70 ਹਜ਼ਾਰ ਦੇ ਨੇੜੇ ਪਹੁੰਚ ਗਈ ਹੈ।


ਸੋਨੇ 'ਚ ਨਿਵੇਸ਼ ਕਰਨ ਦੇ ਚਾਹਵਾਨਾਂ ਲਈ ਹੁਣ ਸੁਨਹਿਰੀ ਮੌਕਾ ਹੈ ਪਿਛਲੇ ਕਈ ਦਿਨਾਂ ਤੋਂ ਸੋਨਾ 70 ਹਜ਼ਾਰ ਰੁਪਏ ਤੋਂ ਹੇਠਾਂ ਆ ਗਿਆ ਸੀ ਪਰ ਇਕ ਵਾਰ ਫਿਰ ਸੋਨੇ ਦੀ ਕੀਮਤ 'ਚ ਵਾਧਾ ਦਰਜ ਕੀਤਾ ਗਿਆ ਹੈ।  ਹੁਣ ਸੋਨੇ ਦੀ ਕੀਮਤ 71 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ, ਹੁਣ ਤੁਹਾਨੂੰ ਨਿਵੇਸ਼ ਲਈ ਥੋੜਾ ਇੰਤਜ਼ਾਰ ਕਰਨਾ ਪੈ ਸਕਦਾ ਹੈ, ਹਾਲਾਂਕਿ ਤੁਸੀਂ ਅਜੇ ਵੀ ਸੋਨਾ ਖਰੀਦ ਸਕਦੇ ਹੋ, ਸੋਨੇ ਦੀ ਕੀਮਤ ਅਜੇ ਸਥਿਰ ਨਹੀਂ ਹੋਈ ਹੈ।



ਸੋਨੇ ਦਾ ਰੇਟ ਜਦੋਂ ਤੋਂ ਮੱਧ ਪੂਰਬ 'ਚ ਕਾਫੀ ਤਣਾਅ ਬਣਿਆ ਹੋਇਆ ਹੈ, ਉਦੋਂ ਤੋਂ ਹੀ ਸੋਨੇ ਦੀ ਕੀਮਤ 'ਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ, ਜਿਸ ਕਾਰਨ ਭਾਰਤ 'ਚ ਸੋਨੇ ਦੀ ਮੰਗ ਵੱਧ ਰਹੀ ਹੈ, ਜਿਸ ਕਰਕੇ ਭਾਰਤ ਵਿੱਚ ਸੋਨੇ ਦੀ ਕੀਮਤ ਵਿੱਚ ਵੀ ਵਾਧਾ ਹੋਇਆ ਹੈ। ਤੁਹਾਨੂੰ ਦੱਸ ਦਈਏ ਕਿ ਭਾਰਤ 'ਚ ਮਹਿੰਗਾਈ ਨੂੰ ਮਾਪਣ ਲਈ ਸੋਨੇ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਗਲੋਬਲ ਬਾਜ਼ਾਰ 'ਚ ਕੁਝ ਸਥਿਰਤਾ ਆਉਣ ਅਤੇ ਮੱਧ ਪੂਰਬ 'ਚ ਤਣਾਅ ਰੁਕਣ ਤੋਂ ਬਾਅਦ ਸੋਨੇ ਦੀਆਂ ਕੀਮਤਾਂ ਵਿੱਚ ਫਿਰ ਗਿਰਾਵਟ ਆ ਸਕਦੀ ਹੈ। 


ਸੋਨੇ ਦੀਆਂ ਕੀਮਤਾਂ ਕੁਝ ਇਸ ਤਰ੍ਹਾਂ ਹਨ-
22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 66,650 ਰੁਪਏ ਹੈ ਅਤੇ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 71,620 ਰੁਪਏ ਹੈ, ਜੇਕਰ ਤੁਸੀਂ ਨਿਵੇਸ਼ ਕਰਨ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਦੱਸ ਦਈਏ ਕਿ ਤੁਹਾਡੇ ਸ਼ਹਿਰ ਅਤੇ ਸੂਬੇ ਦੇ ਹਿਸਾਬ ਨਾਲ ਸੋਨੇ ਦੀ ਕੀਮਤ ਹੇਠਾਂ ਦਿੱਤੀ ਗਈ ਹੈ।





 





ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।