ਪੜਚੋਲ ਕਰੋ

Punjab News: ਜਾਣੋ ਦੀਵਾਲੀ ਤੇ ਗੁਰਪੁਰਬ ਮੌਕੇ ਕਿੰਨੇ ਵਜੇ ਚਲਾ ਸਕਦੇ ਹੋ ਪਟਾਕੇ ? ਆਇਆ ਸਰਕਾਰੀ ਫਰਮਾਨ

Punjab News: ਪੁਲਿਸ ਅਧਿਕਾਰੀ ਉਕਤ ਦੱਸੇ ਸਮੇਂ ਦੌਰਾਨ ਅਤੇ ਨਿਰਧਾਰਤ ਸਥਾਨਾਂ 'ਤੇ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਯਕੀਨੀ ਬਣਾਉਣਗੇ ਅਤੇ ਨਾਲ ਹੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 'ਤੇ ਤੁਰੰਤ ਜੁਰਮਾਨਾ ਲਗਾਇਆ ਜਾਵੇਗਾ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.), ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਦਿੱਤੀਆਂ ਗਈਆਂ ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਹਰੇ ਪਟਾਕਿਆਂ ਦੀ ਵਰਤੋਂ ਨੂੰ ਉਤਸ਼ਾਹਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਸਮੇਤ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਜਿਸ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਸਿਰਫ਼ ਹਰੇ ਪਟਾਕਿਆਂ ਦੀ ਹੀ ਇਜਾਜ਼ਤ ਦੇਵੇਗਾ ਜਿਸ ਵਿੱਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਨ ਦੀ ਵਰਤੋਂ ਨਾ ਕੀਤੀ ਗਈ ਹੋਵੇ।

 ਮੀਤ ਹੇਅਰ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ (ਰਾਤ 8:00 ਤੋਂ ਰਾਤ 10:00 ਵਜੇ ਤੱਕ), ਗੁਰਪੁਰਬ ਮੌਕੇ (ਸਵੇਰੇ 4:00 ਵਜੇ ਤੋਂ 05:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ), ਕ੍ਰਿਸਮਸ 'ਤੇ (ਰਾਤ 11:55 ਤੋਂ ਸਵੇਰੇ 12:30 ਤੱਕ) ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ (ਰਾਤ 11:55 ਤੋਂ ਸਵੇਰੇ 12:30 ਤੱਕ) ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ।

ਵਾਤਾਵਰਣ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਜੁੜੇ ਹੋਏ ਪਟਾਕਿਆਂ (ਲੜੀ ਪਟਾਕੇ ਜਾਂ ਲੜੀਆਂ) ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪਟਾਕਿਆਂ ਦੀ ਵਿਕਰੀ ਲਾਇਸੈਂਸਸ਼ੁਦਾ ਵਪਾਰੀਆਂ ਰਾਹੀਂ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫਲਿੱਪਕਾਰਟ, ਐਮਾਜ਼ਾਨ ਅਤੇ ਹੋਰਾਂ ਸਮੇਤ ਕੋਈ ਵੀ ਈ-ਕਾਮਰਸ ਵੈੱਬਸਾਈਟ ਸੂਬੇ ਵਿੱਚ ਨਾ ਤਾਂ ਕੋਈ ਆਨਲਾਈਨ ਆਰਡਰ ਲਵੇਗੀ ਅਤੇ ਨਾ ਹੀ ਆਨਲਾਈਨ ਵਿਕਰੀ ਕਰੇਗੀ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸੂਬੇ ਦੇ ਚੋਣਵੇਂ ਸ਼ਹਿਰਾਂ ਵਿੱਚ ਥੋੜ੍ਹੇ ਸਮੇਂ ਲਈ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਉਕਤ ਦੱਸੇ ਸਮੇਂ ਦੌਰਾਨ ਅਤੇ ਨਿਰਧਾਰਤ ਸਥਾਨਾਂ 'ਤੇ ਮਨਜ਼ੂਰਸ਼ੁਦਾ ਹਰੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਯਕੀਨੀ ਬਣਾਉਣਗੇ ਅਤੇ ਨਾਲ ਹੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 'ਤੇ ਤੁਰੰਤ ਜੁਰਮਾਨਾ ਲਗਾਇਆ ਜਾਵੇਗਾ।

ਵਾਤਾਵਰਣ ਮੰਤਰੀ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਦੁਆਰਾ ਪਹਿਲਾਂ ਤੋਂ ਨਿਰਧਾਰਤ ਥਾਂਵਾਂ ‘ਤੇ ਹੀ ਮਿਲ ਕੇ ਪਟਾਕੇ ਚਲਾਉਣ।

ਟਾਪ ਹੈਡਲਾਈਨ

Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget