Punjab News: ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ, 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜੋ ਕਿ 15 ਨਵੰਬਰ, 2023 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ 16 ਨਵੰਬਰ, 2023 ਤੋਂ 4 ਦਸੰਬਰ, 2023 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ।
ਇਸ ਤੋਂ ਬਾਅਦ 5 ਦਸੰਬਰ, 2023 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦੀ ਆਖਰੀ ਮਿਤੀ 26 ਦਸੰਬਰ, 2023 ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਜਨਵਰੀ, 2024 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 15 ਜਨਵਰੀ, 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 16 ਜਨਵਰੀ, 2024 ਨੂੰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Punjab News: ਹਨੀ ਟਰੈਪ ਮਾਮਲੇ 'ਚ ਇੰਸਪੈਕਟਰ, ਵਕੀਲ ਅਤੇ ਭਾਜਪਾ ਨੇਤਾ ਸਮੇਤ 6 ਖਿਲਾਫ ਮਾਮਲਾ ਦਰਜ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :