ਪੜਚੋਲ ਕਰੋ

Vini Mahajan: ਜਾਣੋ ਕੌਣ ਹੈ ਵਿਨੀ ਮਹਾਜਨ? ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਜੋਂ ਦਿੱਤੀਆਂ ਸੇਵਾਵਾਂ, ਜਾਣੋ ਕਿਵੇਂ ਦਾ ਰਿਹਾ 37 ਸਾਲਾਂ ਦਾ ਪ੍ਰਸ਼ਾਸਨਿਕ ਕਰੀਅਰ

ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਿਨੀ ਮਹਾਜਨ, ਜੋ ਰਾਜ ਅਤੇ ਕੇਂਦਰ ਸਰਕਾਰ ਵਿੱਚ ਕਈ ਅਹਿਮ ਅਹੁਦਿਆਂ 'ਤੇ ਸੇਵਾਵਾਂ ਨਿਭਾਅ ਚੁੱਕੀ ਹੈ। ਬੀਤੇ ਦਿਨੀਂ ਉਹ ਸੇਵਾਮੁਕਤ ਹੋ ਗਈ ਸੀ। ਜਿਸ ਤੋਂ ਬਾਅਦ ਦੇਸ਼ ਭਰ ਤੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ...

Punjab's first woman chief secretary Vini Mahajan retires: ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਿਨੀ ਮਹਾਜਨ, ਜੋ ਰਾਜ ਅਤੇ ਕੇਂਦਰ ਸਰਕਾਰ ਵਿੱਚ ਕਈ ਅਹਿਮ ਅਹੁਦਿਆਂ 'ਤੇ ਸੇਵਾਵਾਂ ਨਿਭਾਅ ਚੁੱਕੀ ਹੈ, 31 ਅਕਤੂਬਰ ਨੂੰ ਸੇਵਾਮੁਕਤ ਹੋ ਗਈ ਸੀ। 1987 ਬੈਚ ਦੀ ਆਈਏਐਸ ਅਧਿਕਾਰੀ ਵਿਨੀ ਮਹਾਜਨ ਇਸ ਸਮੇਂ ਕੇਂਦਰ ਵਿੱਚ ਡੈਪੂਟੇਸ਼ਨ ’ਤੇ ਕੰਮ ਕਰ ਰਹੀ ਸੀ। ਆਪਣੀ ਰਿਟਾਇਰਮੈਂਟ ਦੇ ਸਬੰਧ ਵਿੱਚ, ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ ਦੁਆਰਾ ਆਪਣੇ ਕਰੀਅਰ ਨੂੰ ਅਲਵਿਦਾ ਆਖਿਆ ਹੈ।

ਹੋਰ ਪੜ੍ਹੋ : ਲੇਹ 'ਚ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਐਨਾਲਾਗ ਸਪੇਸ ਮਿਸ਼ਨ, ਜਾਣੋ ਇਹ ਕੀ ਹੈ ਤੇ ਪੁਲਾੜ ਦੀ ਦੁਨੀਆ 'ਚ ਕਿਵੇਂ ਦਏਗਾ ਫਾਇਦਾ

ਜਾਣੋ ਕਿੱਥੇ ਤੱਕ ਕੀਤੀ ਪੜ੍ਹਾਈ

ਵਿਨੀ ਮਹਾਜਨ (Vini Mahajan) ਦਾ ਜਨਮ 21 ਅਕਤੂਬਰ 1964 ਨੂੰ ਪੰਜਾਬ ਵਿੱਚ ਹੋਇਆ ਸੀ। ਉਨ੍ਹਾਂ ਨੇ ਆਪਣੀ ਸ਼ੁਰੂਆਤੀ ਸਿੱਖਿਆ ਮਾਡਰਨ ਸਕੂਲ, ਦਿੱਲੀ ਤੋਂ ਪੂਰੀ ਕੀਤੀ ਅਤੇ ਫਿਰ ਦਿੱਲੀ ਯੂਨੀਵਰਸਿਟੀ ਦੇ ਲੇਡੀ ਸ਼੍ਰੀ ਰਾਮ ਕਾਲਜ ਤੋਂ ਅਰਥ ਸ਼ਾਸਤਰ ਵਿੱਚ ਬੈਚਲਰ ਦੀ ਡਿਗਰੀ ਹਾਸਲ ਕੀਤੀ। ਫਿਰ ਉਨ੍ਹਾਂ ਨੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (IIM) ਕੋਲਕਾਤਾ ਤੋਂ ਪੋਸਟ ਗ੍ਰੈਜੂਏਟ ਡਿਪਲੋਮਾ ਕੀਤਾ, ਜਿੱਥੇ ਉਨ੍ਹਾਂ ਨੂੰ ਰੋਲ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ।

ਵਿਨੀ ਮਹਾਜਨ ਨੇ ਆਪਣੇ ਅਕਾਦਮਿਕ ਕਰੀਅਰ ਵਿੱਚ ਨੈਸ਼ਨਲ ਟੇਲੈਂਟ ਸਰਚ ਸਕਾਲਰਸ਼ਿਪ ਸਮੇਤ ਕਈ ਪੁਰਸਕਾਰ ਪ੍ਰਾਪਤ ਕੀਤੇ। ਉਨ੍ਹਾਂ ਨੂੰ ਅਮਰੀਕਨ ਯੂਨੀਵਰਸਿਟੀ, ਵਾਸ਼ਿੰਗਟਨ ਡੀਸੀ, 2000-2001 ਵਿੱਚ ਹਿਊਬਰਟ ਹੰਫਰੀ ਫੈਲੋਸ਼ਿਪ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।

ਜਾਣੋ ਉਨ੍ਹਾਂ ਦੇ ਕਰੀਅਰ ਬਾਰੇ

ਆਪਣੇ ਪ੍ਰਸ਼ਾਸਨਿਕ ਕਰੀਅਰ ਦੇ ਸ਼ੁਰੂ ਵਿੱਚ, ਵਿਨੀ ਮਹਾਜਨ 1995 ਵਿੱਚ ਪੰਜਾਬ ਦੇ ਰੋਪੜ ਜ਼ਿਲ੍ਹੇ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਬਣੀ। ਇਸ ਅਹੁਦੇ 'ਤੇ ਰਹਿੰਦਿਆਂ, ਉਨ੍ਹਾਂ ਨੇ ਇੱਕ ਪ੍ਰਭਾਵਸ਼ਾਲੀ ਸਾਖਰਤਾ ਮੁਹਿੰਮ ਚਲਾਈ, ਜਿਸ ਲਈ ਉਨ੍ਹਾਂ ਨੂੰ ਰਾਸ਼ਟਰੀ ਸਾਖਰਤਾ ਪੁਰਸਕਾਰ ਮਿਲਿਆ।

ਮਹਾਜਨ ਨੇ ਆਪਣੇ 37 ਸਾਲਾਂ ਦੇ ਕਰੀਅਰ ਵਿੱਚ ਕਈ ਮਹੱਤਵਪੂਰਨ ਭੂਮਿਕਾਵਾਂ ਨਿਭਾਈਆਂ ਹਨ, ਜਿਸ ਵਿੱਚ 2005 ਤੋਂ 2012 ਤੱਕ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਕੰਮ ਕਰਨਾ ਸ਼ਾਮਲ ਹੈ। ਇਸ ਸਮੇਂ ਦੌਰਾਨ ਉਨ੍ਹਾਂ ਨੇ ਵਿੱਤ, ਉਦਯੋਗ, ਵਣਜ ਅਤੇ ਆਈਟੀ ਵਰਗੇ ਮਹੱਤਵਪੂਰਨ ਖੇਤਰਾਂ ਦੀ ਜ਼ਿੰਮੇਵਾਰੀ ਸੰਭਾਲੀ ਅਤੇ ਵਿਸ਼ਵ ਆਰਥਿਕ ਮੰਦੀ ਦੌਰਾਨ ਭਾਰਤ ਦੀ ਆਰਥਿਕ ਸਥਿਰਤਾ ਨੂੰ ਬਣਾਈ ਰੱਖਣ ਵਿੱਚ ਮਦਦ ਕੀਤੀ।

ਉਨ੍ਹਾਂ ਦੇ ਪਿਤਾ ਬੀ.ਬੀ. ਮਹਾਜਨ ਪੰਜਾਬ ਕੇਡਰ ਦੇ ਆਈਏਐਸ ਅਧਿਕਾਰੀ ਵੀ ਸਨ ਅਤੇ ਆਪਣੀ ਸਾਦਗੀ ਅਤੇ ਇਮਾਨਦਾਰੀ ਲਈ ਜਾਣੇ ਜਾਂਦੇ ਸਨ। ਵਿਨੀ ਮਹਾਜਨ ਦੇ ਪ੍ਰਸ਼ਾਸਨਿਕ ਤਜ਼ਰਬੇ ਅਤੇ ਸਮਰਪਣ ਨੇ ਉਨ੍ਹਾਂ ਨੂੰ ਇੱਕ ਪ੍ਰੇਰਨਾਦਾਇਕ ਸ਼ਖਸੀਅਤ ਬਣਾਇਆ ਅਤੇ ਉਨ੍ਹਾਂ ਦੀ ਸੇਵਾਮੁਕਤੀ 'ਤੇ ਉਨ੍ਹਾਂ ਨੂੰ ਦੇਸ਼ ਭਰ ਤੋਂ ਸਨਮਾਨ ਅਤੇ ਸ਼ੁਭਕਾਮਨਾਵਾਂ ਮਿਲੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ, 7 ਲੱਖ ਰੁਪਏ ਦਾ ਚੜ੍ਹਿਆ ਸੀ ਕਰਜ਼ਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
Punjab News: ਪੰਜਾਬ ਦੇ ਇਸ ਹਸਪਤਾਲ 'ਚ Raid, ਡਾਕਟਰਾਂ 'ਚ ਮੱਚ ਗਈ ਭਾਜੜ, ਵੱਡੀ ਮਾਤਰਾ 'ਚ ਨਕਦੀ ਬਰਾਮਦ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ, 8 ਹਮਲਾਵਰਾਂ ਨੇ ਬਹਿਸ ਤੋਂ ਬਾਅਦ ਕੀਤੀ ਕੁੱਟਮਾਰ, 2 ਸਾਥੀ ਵੀ ਜ਼ਖ਼ਮੀ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
NEET UG 2025: ਪੈੱਨ ਅਤੇ ਪੇਪਰ ਮੋਡ 'ਚ ਨਹੀਂ ਸਗੋਂ ਆਨਲਾਈਨ ਹੋਵੇਗੀ NEET ਦੀ ਪ੍ਰੀਖਿਆ? ਸਿੱਖਿਆ ਮੰਤਰੀ ਨੇ ਆਖੀ ਆਹ ਗੱਲ
Weird News: ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
ਇੱਥੇ ਕਿਰਾਏ 'ਤੇ ਮਿਲ ਰਹੀਆਂ ਪਤਨੀਆਂ! ਇੰਝ ਤੈਅ ਕੀਤਾ ਜਾਂਦਾ ਰੇਟ, ਵਿਆਹ ਕਰਵਾਉਣ ਲਈ ਲੋਕਾਂ ਦੀ ਲੱਗੀ ਭੀੜ
Embed widget