ਪੜਚੋਲ ਕਰੋ
Advertisement
ਨੌਲੇਜ਼ ਸ਼ੇਅਰ ਸਮਝੌਤਾ ਇਤਿਹਾਸਕ, ਕਲਿਆਣਕਾਰੀ ਯੋਜਨਾਵਾਂ ਨੂੰ ਮਿਲੇਗਾ ਹੁਲਾਰਾ : ਮਾਲਵਿੰਦਰ ਸਿੰਘ ਕੰਗ
ਪੰਜਾਬ ਅਤੇ ਦਿੱਲੀ ਸਰਕਾਰਾਂ ਵਿਚਕਾਰ ਹੋਏ ‘ਨੌਲੇਜ਼ ਸ਼ੇਅਰ ਸਮਝੌਤੇ’ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਤਿਹਾਸਕ ਕਰਾਰ ਦਿੰਦਿਆਂ ਇਸ ਨੂੰ ਪੰਜਾਬ ਦੇ ਸਿੱਖਿਆ ਅਤੇ ਡਾਕਟਰੀ ਖੇਤਰ ’ਚ ਵੱਡਾ ਸੁਧਾਰ ਕਰਨੇ ਵਾਲਾ ਕਦਮ ਦੱਸਿਆ ਹੈ।
ਚੰਡੀਗੜ੍ਹ : ਪੰਜਾਬ ਅਤੇ ਦਿੱਲੀ ਸਰਕਾਰਾਂ ਵਿਚਕਾਰ ਹੋਏ ‘ਨੌਲੇਜ਼ ਸ਼ੇਅਰ ਸਮਝੌਤੇ’ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਤਿਹਾਸਕ ਕਰਾਰ ਦਿੰਦਿਆਂ ਇਸ ਨੂੰ ਪੰਜਾਬ ਦੇ ਸਿੱਖਿਆ ਅਤੇ ਡਾਕਟਰੀ ਖੇਤਰ ’ਚ ਵੱਡਾ ਸੁਧਾਰ ਕਰਨੇ ਵਾਲਾ ਕਦਮ ਦੱਸਿਆ ਹੈ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ‘ਨੌਲੇਜ਼ ਸ਼ੇਅਰ ਸਮਝੌਤਾ’ ਪੰਜਾਬ ਅਤੇ ਦਿੱਲੀ ਦੇ ਲੋਕਾਂ ਲਈ ਲਾਭਦਾਇਕ ਹੋਵੇਗਾ। ਇਸ ਸਮਝੌਤੇ ਨਾਲ ਪੰਜਾਬ ਦੇ ਭਵਿੱਖ ਨੂੰ ਚੰਗਾ ਬਣਾਉਣ ਦੀ ਸ਼ੁਰੂਆਤ ਹੋਵੇਗੀ। ਪੰਜਾਬ ਅਤੇ ਪੰਜਾਬੀਆਂ ਦਾ ਭਵਿੱਖ ਚੰਗਾ ਬਣਾਉਣ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਲਗਾਤਾਰ ਨਵੇਂ ਨਵੇਂ ਪ੍ਰਯੋਗ ਕਰ ਰਹੇ ਹਨ ਅਤੇ ਕਰਾਂਤੀਕਾਰੀ ਫ਼ੈਸਲੇ ਲੈ ਰਹੇ ਹਨ।
ਕੰਗ ਨੇ ਕਿਹਾ ਕਿ ਇਸ ਸਮਝੌਤੇ ਦਾ ਮਕਸਦ ਹੈ, ਦਿੱਲੀ ਦੀ ਤਰਜ ’ਤੇ ਪੰਜਾਬ ਦੀ ਸਿੱਖਿਆ ਅਤੇ ਇਲਾਜ ਵਿਵਸਥਾ ਨੂੰ ਮਜਬੂਤ ਕਰਨਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਇਲਾਜ ਸਮੇਤ ਹੋਰ ਸਹੂਲਤਾ ਪ੍ਰਦਾਨ ਕਰਨਾ ਹੈ। ਇਸ ਸਮਝੌਤੇ ਤੋਂ ਬਾਅਦ ਹੁਣ ਦੋਵੇਂ ਸਰਕਾਰਾਂ ਲੋਕ ਭਲਾਈ ਲਈ ਜ਼ਰੂਰੀ ਅਤੇ ਮਹੱਤਵਪੂਰਨ ਵਿਚਾਰਾਂ ਅਤੇ ਯੋਜਨਾਵਾਂ ਨੂੰ ਆਪਸ ’ਚ ਆਦਾਨ ਪ੍ਰਦਾਨ ਕਰਨਗੀਆਂ, ਜਿਸ ਨਾਲ ਸਰਕਾਰੀ ਸੇਵਾਵਾਂ ਅਤੇ ਕਲਿਆਣਕਾਰੀ ਯੋਜਨਾਵਾਂ ਨੂੰ ਕਾਫੀ ਉਤਸ਼ਾਹ ਮਿਲੇਗਾ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮਿਲਣਗੀਆਂ। ਪੰਜਾਬ ਦੇ ਚੰਗੇ ਮਾਡਲ ਨਾਲ ਦਿੱਲੀ ਦੇ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਦਿੱਲੀ ਦੀਆਂ ਚੰਗੀ ਯੋਜਨਾਵਾਂ ਨਾਲ ਪੰਜਾਬ ਦੇ ਲੋਕਾਂ ਨੂੰ ਫਾਇਦਾ ਹੋਵੇਗਾ।
ਵਿਰੋਧੀ ਪਾਰਟੀਆਂ ਵੱਲੋਂ ਇਸ ਸਮਝੌਤੇ ’ਤੇ ਸਵਾਲ ਖੜੇ ਕਰਨ ਬਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਸਾਹਮਣੇ ਝੂਠੇ ਦਸਤਾਵੇਜ਼ ਪੇਸ਼ ਕੀਤੇ ਹਨ। ਉਨ੍ਹਾਂ ਬਾਦਲ ਪਰਿਵਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਨੌਜਵਾਨਾਂ ਨੂੰ ਪੰਜਾਬ ਛੱਡ ਕੇ ਵਿਦੇਸ਼ ਜਾਣ ਲਈ ਮਜ਼ਬੂਰ ਕੀਤਾ, ਨੌਜਵਾਨਾਂ ਦਾ ਭਵਿੱਖ ਅੰਧਕਾਰ ’ਚ ਡੋਬਿਆ ਹੈ ਅਤੇ ਉਨ੍ਹਾਂ ਨੂੰ ਨਸ਼ੇ ਦੇ ਜਾਲ ਵਿੱਚ ਫਸਾਇਆ , ਅੱਜ ਉਹ ਲੋਕ ਪੰਜਾਬ ਸਰਕਾਰ ਦੇ ਚੰਗੇ ਫ਼ੈਸਲੇ ’ਤੇ ਸਵਾਲ ਚੁੱਕ ਰਹੇ ਹਨ। ਬਾਦਲ ਪਰਿਵਾਰ ਨੂੰ ਇਸ ਮਾਮਲੇ ’ਚ ਬੋਲਣ ਦਾ ਕੋਈ ਨੈਤਿਕ ਹੱਕ ਨਹੀਂ ਹੈ।
ਕੰਗ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੋਵਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਅਤੇ ਸਰਕਾਰੀ ਸਾਧਨਾਂ ਨੂੰ ਨੁਕਸਾਨ ਪਹੁੰਚਾਇਆ ਹੈ। ਅਕਾਲੀ ਦਲ ਨੇ ਸਰਕਾਰੀ ਬੱਸ ਸੇਵਾ ਨੂੰ ਬਰਬਾਦ ਕਰਕੇ ਆਪਣੀਆਂ ਬੱਸਾਂ ਚਲਾਈਆਂ, ਜਿਸ ਕਾਰਨ ਅੱਜ ਪੀ.ਆਰ.ਟੀ.ਸੀ. ਅਤੇ ਰੋਡਵੇਜ਼ ਵੱਡੇ ਘਾਟੇ ’ਚ ਚਲ ਰਹੀਆਂ ਹਨ। ਦੋਵਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ’ਤੇ 3 ਲੱਖ ਕਰੋੜ ਦਾ ਕਰਜਾ ਚੜਾਇਆ ਹੈ ਅਤੇ ਆਪਣੇ ਵੱਡੇ ਵੱਡੇ ਮਹੱਲ ਖੜ੍ਹੇ ਕੀਤੇ ਹਨ। ਕਾਂਗਰਸ ਅਤੇ ਅਕਾਲੀਆਂ ਦੇ ਸਮੇਂ ਪੰਜਾਬ ਦਾ ਜਿਹੜਾ ਢਾਂਚਾ ਖ਼ਰਾਬ ਹੋਇਆ ਹੈ, ਉਸ ਨੂੰ ਠੀਕ ਕਰਨ ਨਹੀ ਆਮ ਆਦਮੀ ਪਾਰਟੀ ਦੀ ਸਰਕਾਰ ਚੰਗੇ ਕਦਮ ਚੁੱਕ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਚੰਡੀਗੜ੍ਹ
ਲੁਧਿਆਣਾ
Advertisement