ਚੰਡੀਗੜ੍ਹ: ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਦਿੱਲੀ ਦੌਰੇ ਦਾ ਅੱਜ ਦੂਜਾ ਦਿਨ ਹੈ। ਉਹ ਅੱਜ ਫਿਰ ਸਰਕਾਰੀ ਸਕੂਲਾਂ ਤੇ ਮੁਹੱਲਾ ਕਲੀਨਕਾਂ ਦਾ ਦੌਰਾ ਕਰਨਗੇ। ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਮੀਤ ਮੇਅਰ ਤੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਵੀ ਉਨ੍ਹਾਂ ਨਾਲ ਰਹਿਣਗੇ। ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਦੇ ਦਿੱਲੀ ਮਾਡਲ ਨੂੰ ਪੰਜਾਬ 'ਚ ਲਾਗੂ ਕਰਨ ਦੀ ਤਿਆਰੀ ਕਰ ਰਹੀ। ਇਸ ਦੌਰੇ ਦੇ ਪਹਿਲੇ ਦਿਨ ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਤੇ ਡਿਪਟੀ ਸੀਐਮ ਮਨੀਸ਼ ਸਿਸੋਦਿਆ ਨਾਲ ਸਰਕਾਰੀ ਸਕੂਲ ਤੇ ਮੁਹੱਲਾ ਕਲੀਨਕ ਦੇਖੇ।

ਅੱਜ ਦੂਜੇ ਦਿਨ ਦਿੱਲੀ ਤੇ ਪੰਜਾਬ ਸਰਕਾਰ 'ਚ ਨੌਲੇਜ ਸ਼ੇਅਰਿੰਗ ਸਮਝੌਤਾ ਹੋਵੇਗਾ। ਇਸ ਦੌਰਾਨ ਦਿੱਲੀ ਤੇ ਪੰਜਾਬ ਸਰਕਾਰ 'ਚ ਸਿੱਖਿਆ ਤੇ ਸਿਹਤ ਨੂੰ ਲੈ ਕੇ ਸਮਝੌਤਾ ਵੀ ਹੋਵੇਗਾ ਜਿਸ ਨੂੰ ਆਮ ਆਦਮੀ ਪਾਰਟੀ ਨੇ ਨੌਲੇਜ ਸ਼ੇਅਰਿੰਗ ਸਮਝੌਤੇ ਦਾ ਨਾਂ ਦਿੱਤਾ ਹੈ। ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਤੇ ਪੰਜਾਬ ਸੀਐਮ ਭਗਵੰਤ ਮਾਨ ਸੰਯੁਕਤ ਰੂਪ ਨਾਲ ਜਾਣਕਾਰੀ ਦੇਣਗੇ।

ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਦੇਖਣ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇੱਥੇ ਜਗ੍ਹਾ ਘੱਟ ਹੈ। ਫਿਰ ਵੀ ਅਮਰੀਕਾ-ਕੈਨੇਡਾ ਵਰਗੇ ਸਕੂਲ ਬਣਾਏ ਗਏ ਹਨ। ਇਹ ਸਿੱਖਿਆ ਦਾ ਅਗਲਾ ਪੱਧਰ ਹੈ ਜਿਸ ਬਾਰੇ ਵੱਡੇ ਸਕੂਲ ਸੋਚ ਵੀ ਨਹੀਂ ਸਕਦੇ, ਉਹ ਇੱਥੇ ਲਾਗੂ ਕੀਤਾ ਗਿਆ ਹੈ। ਡਿਜੀਟਲ ਲਰਨਿੰਗ ਚੱਲ ਰਹੀ ਹੈ। ਪੰਜਾਬ 'ਚ ਵੀ ਬਹੁਤ ਤੇਜ਼ੀ ਨਾਲ ਵਾਧੂ ਡਿਜੀਟਲ ਸਕੂਲ ਸਥਾਪਤ ਕੀਤੇ ਗਏ ਹਨ। ਸਕੂਲ ਦੇ ਨੇੜੇ ਸਾਡੇ ਕੋਲ ਕਾਫੀ ਜ਼ਮੀਨ ਹੈ। ਅਸੀਂ ਉੱਥੇ ਵੀ ਬੁਨਿਆਦੀ ਢਾਂਚਾ ਵਿਕਸਤ ਕਰਾਂਗੇ।


ਅੱਜ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ ਅਰਵਿੰਦ ਕੇਜਰੀਵਾਲ, ਐਮਓਯੂ ਵੱਡੀ ਇਤਿਹਾਸਕ ਭੁੱਲ: ਸੁਖਬੀਰ ਬਾਦਲ


ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅੱਜ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ ਅਰਵਿੰਦ ਕੇਜਰੀਵਾਲ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਸਰਕਾਰ ਨਾਲ ਐਮਓਯੂ ਕਰਕੇ ਪੰਜਾਬ ਨੂੰ ਦਿੱਲੀ ਦੇ ਹਵਾਲੇ ਕਰ ਦਿੱਤਾ ਹੈ। 


ਉਨ੍ਹਾਂ ਕਿਹਾ ਕਿ ਮੈਨੂੰ ਲੱਗਾ ਸੀ ਕਿ ਸਾਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 100 ਦਿਨ ਦਿੱਤੇ ਜਾਣੇ ਚਾਹੀਦੇ ਹਨ ਪਰ ਅੱਜ ਦਾ ਫੈਸਲਾ ਇੱਕ ਇਤਿਹਾਸਕ ਭੁੱਲ ਹੈ ਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਕਹਿੰਦੇ ਸੀ ਕਿ ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਦਾ ਨਿਸ਼ਾਨਾ ਸੀ ਕਿ ਮੈਂ ਪੰਜਾਬ ਦਾ ਮੁੱਖ ਮੰਤਰੀ ਬਣਾਂ ਪਰ ਭਗਵੰਤ ਮਾਨ ਨੂੰ ਬਣਾਉਣਾ ਉਨ੍ਹਾਂ ਦੀ ਮਜਬੂਰੀ ਬਣ ਗਈ ਸੀ।