ਪੜਚੋਲ ਕਰੋ
Advertisement
Chandigarh News: ਕੌਮੀ ਇਨਸਾਫ ਮੋਰਚਾ ਦਾ ਪੁਲਿਸ ਨਾਲ ਟਕਰਾਅ, ਪਾਣੀ ਦੀਆਂ ਬੁਝਾੜਾਂ ਮਾਰੀਆਂ
Chandigarh News: ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਅੱਜ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਧਰਨਾ ਲਾ ਕੇ ਬੈਠੀਆਂ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਸਿੱਖ ਕਾਰਕੁਨਾਂ ਨੂੰ ਰੋਕ ਲਿਆ।
Chandigarh News: ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਅੱਜ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਧਰਨਾ ਲਾ ਕੇ ਬੈਠੀਆਂ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰ ਸਿੱਖ ਕਾਰਕੁਨਾਂ ਨੂੰ ਰੋਕ ਲਿਆ।
ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀ ਅੱਜ ਸਾਰੀਆਂ ਪੁਲਿਸ ਰੋਕਾਂ ਤੋੜ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ। ਪ੍ਰਦਰਸ਼ਨਕਾਰੀ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਹਨ। ਕੌਮੀ ਇਨਸਾਫ ਮੋਰਚਾ ਦੀ ਅਗਵਾਈ ਹੇਠ ਸਿੱਖ ਪ੍ਰਦਰਸ਼ਨਕਾਰੀ 7 ਜਨਵਰੀ ਤੋਂ ਚੰਡੀਗੜ੍ਹ ਦੀ ਹੱਦ ਉੱਪਰ ਮੁਹਾਲੀ ਵਿੱਚ ਧਰਨੇ ਉੱਪਰ ਬੈਠੇ ਸੀ। ਅੱਜ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ।
ਦੱਸ ਦਈਏ ਕਿ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਗੁਰਦੁਆਰਾ ਅੰਬ ਸਾਹਿਬ ਨੇੜੇ ਬੀਤੀ 7 ਜਨਵਰੀ ਤੋਂ ਸੈਂਕੜੇ ਸਿੱਖ ਪ੍ਰਦਰਸ਼ਨਕਾਰੀ ਕੌਮੀ ਇਨਸਾਫ਼ ਮੋਰਚੇ ਤਹਿਤ ਧਰਨਾ ਤੇ ਅਰਥੀ ਫੂਕ ਮਾਰਚ ਕਰ ਰਹੇ ਹਨ। ਅੱਜ ਚੰਡੀਗੜ੍ਹ 'ਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਭਾਰਤੀ ਕਿਸਾਨ (ਬੀਕੇਯੂ) ਉਗਰਾਹਾਂ ਦਾ ਵੀ ਸਮਰਥਨ ਮਿਲਿਆ ਹੈ।
(ਬੀਕੇਯੂ) ਉਗਰਾਹਾਂ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਹੈ। ਪਿਛਲੇ ਮੰਗਲਵਾਰ ਨੂੰ ਕਿਸਾਨ ਯੂਨੀਅਨ ਨੇ ਬਠਿੰਡਾ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਸੀ। ਹੁਣ 13 ਫਰਵਰੀ ਨੂੰ ਜ਼ਿਲ੍ਹਿਆਂ ਵਿੱਚ ਧਰਨੇ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੁਝ ਹੋਰ ਕਿਸਾਨ ਯੂਨੀਅਨਾਂ ਪਹਿਲਾਂ ਹੀ ਕੌਮੀ ਇਨਸਾਫ ਮੋਰਚਾ ਨੂੰ ਸਮਰਥਨ ਦੇ ਚੁੱਕੀਆਂ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement