Punjab News : ਕੌਮੀ ਇਨਸਾਫ਼ ਮੋਰਚੇ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇਕੱਠ ਕਰਕੇ ਕੀਤਾ ਵੱਡਾ ਐਲਾਨ
Fatehgarh Sahib News : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬੰਦੀ ਸਿੰਘਾਂ ਦੀ ਰਿਹਾਈ, ਕੋਟਕਪੁਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਹੋਰ ਪੰਥਕ ਮਸਲਿਆਂ 'ਚ ਇਨਸਾਫ ਦੀ ਮੰਗ ਨੂੰ ਲੈ ਕੇ 7 ਜਨਵਰੀ ਤੋਂ ਚੰਡੀਗੜ੍ਹ ਦੀਆਂ ਬਰੂਹਾਂ 'ਤੇ ਲੱਗੇ ਕੌਮੀ ਇਨਸਾ
Fatehgarh Sahib News : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬੰਦੀ ਸਿੰਘਾਂ ਦੀ ਰਿਹਾਈ, ਕੋਟਕਪੁਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਹੋਰ ਪੰਥਕ ਮਸਲਿਆਂ 'ਚ ਇਨਸਾਫ ਦੀ ਮੰਗ ਨੂੰ ਲੈ ਕੇ 7 ਜਨਵਰੀ ਤੋਂ ਚੰਡੀਗੜ੍ਹ ਦੀਆਂ ਬਰੂਹਾਂ 'ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਰ-ਪਾਰ ਦੇ ਸੰਘਰਸ਼ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦੀਵਾਨ ਟੋਡਰ ਮੱਲ ਹਾਲ ਵਿਖੇ ਹੋਏ ਪੰਥਕ ਇੱਕਠ ਦੌਰਾਨ ਡੂੰਘੀਆਂ ਵਿਚਾਰਾਂ ਉਪੰਰਤ ਸਰਬ ਪ੍ਰਵਾਨਿਤ 3 ਸੰਘਰਸ਼ ਪ੍ਰੋਗ੍ਰਾਮਾਂ ਦਾ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ : ਕੱਲ੍ਹ ਹੋਏਗਾ 10ਵੀਂ ਦੇ ਨਤੀਜੇ ਦਾ ਐਲਾਨ, ਇੰਝ ਕਰੋ ਚੈੱਕ
ਕੌਮੀ ਇਨਸਾਫ ਮੋਰਚਾ ਦੇ ਪ੍ਰਮੁੱਖ ਆਗੂ ਪਾਲ ਸਿੰਘ ਫਰਾਂਸ ਨੇ ਦੱਸਿਆ ਕਿ 20 ਜੂਨ ਨੂੰ ਕੌਮੀ ਇਨਸਾਫ ਮੋਰਚੇ 'ਚ ਸ਼ਾਮਿਲ ਸਮੁੱਚੀਆਂ ਜੱਥੇਬੰਦੀਆਂ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਪੁਤਲੇ ਫੂਕਣ ਮਗਰੋਂ ਜ਼ਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਮੈਮੋਰੰਡਮ ਦੇਣਗੇ। ਇਸੇ ਤਰ੍ਹਾਂ ਦੋਵੇਂ ਸਰਕਾਰਾਂ ਨੂੰ ਘੇਰਨ ਲਈ 15 ਜੁਲਾਈ ਨੂੰ ਦਿੱਲ੍ਹੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਕੋਠੀਆਂ ਦਾ ਘਿਰਾਓ ਕਰਕੇ ਉਨ੍ਹਾਂ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਦੱਸਿਆ ਕਿ 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਚੰਡੀਗੜ੍ਹ ਵਿਚ ਵਿਸ਼ਾਲ ਇੱਕਠ ਕਰਕੇ ਸੱਤਾ ਦੇ ਨਸ਼ੇ 'ਚ ਕੁੰਭਕਰਨੀ ਨੀਂਦ ਸੁੱਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ।
ਇਸ ਇਕੱਠ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ,ਧਾਰਮਿਕ ਜਥੇਬੰਦੀਆਂ ਅਤੇ ਰਾਜਸੀ ਆਗੂਆਂ ਵਿੱਚ ਕਿਸਾਨ ਆਗੂ ਸਤਨਾਮ ਸਿੰਘ ਬਹਿਰੂ,ਡਾਕਟਰ ਦਰਸ਼ਨ ਪਾਲ ਸਿੰਘ,ਰੂਲਦੂ ਸਿੰਘ ਮਾਨਸਾ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕੌਮੀ ਇਨਸਾਫ ਮੋਰਚੇ ਦਾ ਹਰ ਪੱਖੋਂ ਸਹਿਯੋਗ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਜੋ ਵੀ ਪ੍ਰੋਗਰਾਮ ਦਿੱਤਾ ਜਾਵੇਗਾ, ਉਸ ਨੂੰ ਸਿਰੇ ਚੜ੍ਹਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦਿੱਲੀ ਵਿੱਚ ਪੱਗ ਅਤੇ ਚੁੰਨੀ ਦੀ ਰਾਖੀ ਲਈ ਚੱਲ ਰਹੇ ਸੰਘਰਸ਼ ਦੀ ਜਿੱਤ ਯਕੀਨੀ ਹੋਵੇਗੀ।