ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ: 5 ਸਾਲਾਂ 'ਚ ਜਾਂਚ ਨਹੀਂ ਲੱਗੀ ਕਿਸੇ ਤਣ ਪੱਤਣ! ਹੁਣ ਰਾਮ ਰਹੀਮ ਹੋ ਸਕਦਾ ਨਾਮਜ਼ਦ
ਬਹਿਬਲ ਕਲਾਂ ਗੋਲੀ ਕਾਂਡ ਵਿਚ 14 ਅਕਤੂਬਰ ਨੂੰ ਪੁਲਿਸ ਦੀ ਗੋਲੀ ਨਾਲ ਪਿੰਡ ਨਿਆਮੀਵਾਲਾ ਦੇ ਰਹਿਣ ਵਾਲੇ ਕ੍ਰਿਸ਼ਨ ਭਗਵਾਨ ਸਿੰਘ ਤੇ ਪਿੰਡ ਸਰਾਵਾਂ ਦੇ ਰਹਿਣ ਵਾਲੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਇਸ ਗੋਲ਼ੀਕਾਂਡ 'ਚ 33 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਸਨ।
ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਹੋਏ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੇ ਪੰਜ ਸਾਲ ਬੀਤ ਗਏ ਪਰ ਜਾਂਚ ਅਜੇ ਤਕ ਤਣ ਪੱਤਣ ਨਹੀਂ ਲੱਗੀ। ਹੁਣ ਇਸ ਮਾਮਲੇ 'ਚ SIT ਡੇਰਾ ਸਿਰਸਾ ਮੁਖੀ ਗੁਰਮੀਤ ਰੀਮ ਰਹੀਮ ਤਕ ਪਹੁੰਚ ਸਕਦੀ ਹੈ।
ਇਸ ਮਾਮਲੇ 'ਚ SIT ਨੇ ਪਹਿਲਾਂ ਤਤਕਾਲੀ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਬਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਨੂ, ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਥਾਣਾ ਬਾਜਾਖਾਨਾ ਦੇ ਤਤਕਾਲੀ SHO ਅਮਰਜੀਤ ਸਿੰਘ ਕੁਲਾਰ ਤੇ ਸਿਟੀ ਕੋਟਕਪੂਰਾ ਦੇ SHO ਗੁਰਦੀਪ ਪੰਧੇਰ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।
SIT ਨੇ ਬੇਸ਼ੱਕ ਇਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਾਮਜ਼ਦ ਕਰ ਲਿਆ ਹੈ ਪਰ ਕਈ ਯਤਨਾਂ ਦੇ ਬਾਵਜੂਦ ਸਾਬਕਾ ਡੀਜੀਪੀ ਸੁਮੇਧ ਸੈਣੀ, ਉਮਰਾਨੰਗਲ ਤੇ ਬਾਕੀ ਪੁਲੀਸ ਅਧਿਕਾਰੀਆਂ ਨੂੰ ਅਜੇ ਤਕ ਗ੍ਰਿਫ਼ਤਾਰ ਨਹੀਂ ਕਰ ਸਕੀ।
ਪੂਰਾ ਘਟਨਾਕ੍ਰਮ ਇਸ ਤਰ੍ਹਾਂ ਰਿਹਾ
ਬਹਿਬਲ ਕਲਾਂ ਗੋਲੀ ਕਾਂਡ ਵਿਚ 14 ਅਕਤੂਬਰ ਨੂੰ ਪੁਲਿਸ ਦੀ ਗੋਲੀ ਨਾਲ ਪਿੰਡ ਨਿਆਮੀਵਾਲਾ ਦੇ ਰਹਿਣ ਵਾਲੇ ਕ੍ਰਿਸ਼ਨ ਭਗਵਾਨ ਸਿੰਘ ਤੇ ਪਿੰਡ ਸਰਾਵਾਂ ਦੇ ਰਹਿਣ ਵਾਲੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਇਸ ਗੋਲ਼ੀਕਾਂਡ 'ਚ 33 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਸਨ।
ਇਸ ਮਗਰੋਂ ਪੁਲਿਸ ਨੇ 21 ਅਕਤੂਬਰ ਨੂੰ ਅਣਪਛਾਤੇ ਪੁਲਿਸ ਮੁਲਾਜ਼ਮਾਂ ’ਤੇ ਕੇਸ ਦਰਜ ਕੀਤਾ। ਇਸ ਘਟਨਾ ਮਗਰੋਂ ਡੀਜੀਪੀ ਸੁਮੇਧ ਸੈਣੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਤੇ ਮਾਮਲੇ ਦੀ ਜਾਂਚ ਜਸਟਿਸ ਜੋਰਾ ਸਿੰਘ ਕਮਿਸ਼ਨ ਨੂੰ ਸੌਂਪ ਦਿੱਤੀ ਗਈ। ਪੰਜਾਬ ਵਿਚ ਸਰਕਾਰ ਬਦਲਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦੀ ਜਾਂਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੌਂਪ ਦਿੱਤੀ। ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਬਹਿਬਲ ਕਲਾਂ ਗੋਲੀ ਕਾਂਡ ਲਈ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਇਆ।
ਕਿਸਾਨ ਜਥੇਬੰਦੀਆਂ ਨਾਲ ਦਿੱਲੀ 'ਚ ਮੀਟਿੰਗ, ਸਰਕਾਰ ਅੱਗੇ ਰੱਖੀਆਂ ਇਹ ਮੰਗਾਂ
ਪੰਜਾਬ ਮੁੜ ਸ਼ਰਮਨਾਕ! ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਣ ਮਰਗੋਂ ਪਿਸ਼ਾਬ ਪਿਆਇਆ
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ’ਤੇ ਪੰਜਾਬ ਸਰਕਾਰ ਨੇ SIT ਦਾ ਗਠਨ ਕੀਤਾ ਜਿਸ ਵਿੱਚ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਅਹਿਮ ਭੂਮਿਕਾ ਨਿਭਾਅ ਰਹੇ ਹਨ। ਵਿਸ਼ੇਸ਼ ਜਾਂਚ ਟੀਮ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ 80 ਫ਼ੀਸਦੀ ਤੋਂ ਵੱਧ ਪੜਤਾਲ ਮੁਕੰਮਲ ਕਰ ਲਈ ਹੈ। ਜਾਂਚ ਟੀਮ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਹੁਣ ਤਕ ਦੋ-ਦੋ ਚਲਾਨ ਪੇਸ਼ ਕਰ ਚੁੱਕੀ ਹੈ।
SIT ਨੇ ਆਪਣੀ ਜਾਂਚ ਵਿਚ ਦਾਅਵਾ ਕੀਤਾ ਹੈ ਕਿ ਨਿਹੱਥੇ ਲੋਕਾਂ ’ਤੇ ਗੋਲੀ ਚਲਾਉਣ ਲਈ ਉਸ ਵੇਲੇ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਡੀਜੀਪੀ ਸੁਮੇਧ ਸੈਣੀ ਤੇ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਥਿਤ ਤੌਰ ’ਤੇ ਸਾਜ਼ਿਸ਼ ਰਚੀ ਪਰ ਇਸ ਦਾਅਵੇ ਦੇ ਬਾਵਜੂਦ ਜਾਂਚ ਟੀਮ ਅਜੇ ਤਕ ਸੁਖਬੀਰ ਸਿੰਘ ਬਾਦਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਨਹੀਂ ਕਰ ਸਕੀ। ਪੰਜ ਸਾਲ ਪਹਿਲਾਂ ਵਾਪਰੇ ਘਟਨਾਕ੍ਰਮ ਦੀ ਜਾਂਚ ਲਈ SIT ਹੁਣ ਗੁਰਮੀਤ ਰਾਮ ਰਹੀਮ ਤਕ ਪਹੁੰਚ ਸਕਦੀ ਹੈ।
Apple ਨੇ ਲਾਂਚ ਕੀਤਾ iPhone 12 Pro Max, ਬਾਕਮਾਲ ਫੀਚਰਸ ਨਾਲ ਲੈਸ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ