ਪੜਚੋਲ ਕਰੋ
Advertisement
ਸੁਖਬੀਰ ਬਾਦਲ ਨੂੰ ਸੰਮਨ ਨਾ ਮਿਲਣ 'ਤੇ SIT ਨੇ ਦਿੱਤਾ ਜਵਾਬ , ਹੁਣ SIT ਨੇ ਮੁੜ ਸੰਮਨ ਜਾਰੀ ਕਰਕੇ 14 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ
ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਅੱਗੇ ਪੇਸ਼ ਨਹੀਂ ਹੋਏ। ਪਾਰਟੀ ਨੇ ਕਿਹਾ ਕਿ ਉਨ੍ਹਾਂ ਨੂੰ ਐਸਆਈਟੀ ਦੇ ਸੰਮਨ ਨਹੀਂ ਮਿਲੇ ਹਨ
ਚੰਡੀਗੜ੍ਹ : ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਅੱਗੇ ਪੇਸ਼ ਨਹੀਂ ਹੋਏ। ਪਾਰਟੀ ਨੇ ਕਿਹਾ ਕਿ ਉਨ੍ਹਾਂ ਨੂੰ ਐਸਆਈਟੀ ਦੇ ਸੰਮਨ ਨਹੀਂ ਮਿਲੇ ਹਨ ,ਜਦੋਂਕਿ ਐਸਆਈਟੀ ਟੀਮ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਦੋ ਵਾਰ ਸੰਮਨ ਭੇਜੇ ਜਾ ਚੁੱਕੇ ਹਨ। ਹੁਣ SIT ਨੇ ਸੁਖਬੀਰ ਬਾਦਲ ਨੂੰ ਮੁੜ ਸੰਮਨ ਜਾਰੀ ਕਰਕੇ 14 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।
ਦੂਜੇ ਪਾਸੇ ਐਸਆਈਟੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ 2 ਵਾਰ ਕੋਰੀਅਰ ਦੇ ਜ਼ਰੀਏ ਸੁਖਬੀਰ ਬਾਦਲ ਨੂੰ ਸੰਮਨ ਭੇਜਿਆ ਸੀ ਪਰ ਕਿਸੇ ਨੇ ਸੰਮਨ ਨਹੀਂ ਲਿਆ। ਐਸਆਈਟੀ ਨੇ ਦੱਸਿਆ ਕਿ ਪੁਲਿਸ ਅਧਿਕਾਰੀ ਸੁਖਬੀਰ ਬਾਦਲ ਦੇ ਘਰ ਸੰਮਨ ਲੈ ਕੇ ਗਏ ਸਨ ਪਰ ਉਨ੍ਹਾਂ ਨੂੰ ਇਹ ਕਹਿ ਕੇ ਵਾਪਿਸ ਭੇਜ ਦਿੱਤਾ ਗਿਆ ਕਿ ਸੁਖਬੀਰ ਬਾਦਲ ਅਜੇ ਵਿਦੇਸ਼ 'ਚ ਹਨ। ਇਸ ਤੋਂ ਬਾਅਦ SIT ਨੇ ਸੁਖਬੀਰ ਬਾਦਲ ਦੇ ਨਾਲ ਰਹਿਣ ਵਾਲੇ ਵਿਨੀਤ ਪਾਲ ਹੈਪੀ ਨੂੰ ਵੀ ਵਟਸਐਪ 'ਤੇ ਸੰਮਨ ਭੇਜਿਆ। ਜਿਨ੍ਹਾਂ ਨੇ ਸੰਮਨ ਮਿਲਣ ਦੀ ਗੱਲ ਵੀ ਕਬੂਲੀ ਸੀ।
SIT ਦਾ ਸਵਾਲ ਗੋਲੀ ਚਲਾਉਣ ਦਾ ਹੁਕਮ ਕਿਸ ਦਿੱਤਾ ਸੀ ?
ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਮਾਮਲਾ ਸਾਲ 2015 ਦਾ ਹੈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਵਿਰੋਧ ਕਰ ਰਹੇ ਸਿੱਖਾਂ 'ਤੇ ਗੋਲੀਆਂ ਚਲਾਈਆਂ ਗਈਆਂ। ਜਦੋਂ ਇਹ ਗੋਲੀਬਾਰੀ ਹੋਈ ਤਾਂ ਉਸ ਵੇਲੇ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ। ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ। ਐਸਆਈਟੀ ਉਨ੍ਹਾਂ ਤੋਂ ਪੁੱਛਣਾ ਚਾਹੁੰਦੀ ਹੈ ਕਿ ਸਿੱਖਾਂ 'ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ? ਇਸ ਮਾਮਲੇ ਵਿੱਚ ਤਤਕਾਲੀ ਡੀਜੀਪੀ ਸੁਮੇਧ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਸੁਖਬੀਰ ਦੇ ਚੁੱਕੇ ਜਵਾਬ, SDM ਨੇ ਆਡਰ ਦਿੱਤੇ ਸੀ
ਇਸ ਦੇ ਬਾਰੇ ਵੀ ਸੁਖਬੀਰ ਬਾਦਲ ਜਵਾਬ ਦੇ ਚੁੱਕੇ ਹਨ ਕਿ ਗੋਲੀ ਚਲਾਉਣ ਦੇ ਹੁਕਮ ਓਥੋਂ ਦੇ SDM ਨੇ ਦਿੱਤੇ ਸਨ। SDM ਨੇ ਇਸ ਬਾਰੇ ਲਿਖਤੀ ਤੌਰ ’ਤੇ ਵੀ ਦਿੱਤਾ ਹੈ। ਐਸਡੀਐਮ ਅੱਜ ਵੀ ਆਪਣੀ ਗੱਲ ’ਤੇ ਕਾਇਮ ਹਨ।
ਦੱਸ ਦੇਈਏ ਕਿ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕੋਈ ਸੰਮਨ ਨਹੀਂ ਮਿਲਿਆ ਤਾਂ ਐਸਆਈਟੀ ਅੱਗੇ ਪੇਸ਼ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਜਿਸ ਕਾਰਨ ਉਹ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ ਅਤੇ ਜ਼ੀਰਾ ਦੀ ਸਿਵਲ ਅਦਾਲਤ ਵਿੱਚ ਪੇਸ਼ੀ ਲਈ ਗਏ। ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਸੁਖਬੀਰ ਬਾਦਲ ਚੰਡੀਗੜ੍ਹ ਆਉਣ ਦੀ ਬਜਾਏ ਜ਼ੀਰਾ ਕੋਰਟ 'ਚ ਪੇਸ਼ ਹੋਏ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement