ਫਰੀਦਕੋਟ: ਕੋਟਕਪੁਰਾ ਮਾਮਲੇ ਵਿੱਚ ਐਸਆਈਟੀ ਵੱਲੋਂ ਚਲਾਨ ਪੇਸ਼ ਕੀਤੇ ਜਾਣ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਹਨ ਕਿ ਕੁੰਵਰ ਵਿਜੈ ਪ੍ਰਤਾਪ ਕਾਂਗਰਸ ਦੇ ਫਰੰਟਮੈਨ ਦੀ ਤਰ੍ਹਾਂ ਕੰਮ ਕਰ ਰਹੇ ਹਨ। ਜੇ ਉਨ੍ਹਾਂ ਵਿੱਚ ਹਿੰਮਤ ਹੈ ਤਾਂ ਉਹ ਫੜ ਕੇ ਅੰਦਰ ਕਰਕੇ ਦਿਖਾਉਣ। ਉਨ੍ਹਾਂ ਕਿਹਾ ਕਿ ਇਹ ਜਾਂਚ ਦੇ ਨਾਂ 'ਤੇ ਮਹਿਜ਼ ਡਰਾਮਾ ਹੋ ਰਿਹਾ ਹੈ।
ਦਰਅਸਲ ਸੁਖਬੀਰ ਸਿੰਘ ਬਾਦਲੇ ਅੱਜ ਪੁਲਿਸ ਹਿਰਾਸਤ ਵਿੱਚ ਮਰੇ ਨੌਜਵਾਨ ਦੇ ਪਰਿਵਾਰ ਨੂੰ ਮਿਲਣ ਧਰਨੇ ਵਿੱਚ ਪੁਹੰਚੇ ਸਨ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਫ਼ਰੀਦਕੋਟ ਦੇ ਐਸਐਸਪੀ ਰਾਜ ਬਚਨ ਨਾਲ ਮੁਲਾਕਾਤ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਪਰਿਵਾਰ ਨੂੰ ਦਿਲਾਸਾ ਦਿੱਤਾ ਕਿ ਉਹ ਹਰ ਤਰ੍ਹਾਂ ਨਾਲ ਉਨ੍ਹਾਂ ਨਾਲ ਖੜੇ ਹਨ।
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਜਿਸ ਤਰ੍ਹਾਂ ਦੇ ਹਾਲਾਤ ਹੋ ਗਏ ਹਨ, ਇਵੇਂ ਲੱਗਦਾ ਹੈ ਕਿ ਸਰਕਾਰ ਨਾਂ ਦੀ ਕੋਈ ਚੀਜ਼ ਹੀ ਨਹੀਂ। ਕੈਪਟਨ ਪੰਜਾਬ ਲਈ ਸਭ ਤੋਂ ਮਾੜੇ ਮੁੱਖ ਮੰਤਰੀ ਸਾਬਤ ਹੋਏ ਹਨ ਜੋ ਕਾਨੂੰਨ ਤੇ ਵਿਵਸਥਾ ਕਾਇਮ ਨਹੀਂ ਰੱਖ ਸਕਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਐਸਐਸਪੀ ਨੂੰ ਮਿਲ ਕੇ ਇਹ ਮਾਮਲਾ ਛੇਤੀ ਹੱਲ ਕਰਨ ਨੂੰ ਕਿਹਾ ਹੈ, ਨਹੀ ਤਾਂ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਹਾਈਕੋਰਟ ਦਾ ਰੁਖ਼ ਕਰਨਗੇ।
'ਹਿੰਮਤ ਹੈ ਤਾਂ ਆਈਜੀ ਕੁੰਵਰ ਪ੍ਰਤਾਪ ਫੜ ਕੇ ਦਿਖਾਵੇ', ਸੁਖਬੀਰ ਬਾਦਲ ਦਾ ਚੈਲੰਜ
ਏਬੀਪੀ ਸਾਂਝਾ
Updated at:
30 May 2019 02:50 PM (IST)
ਕੋਟਕਪੁਰਾ ਮਾਮਲੇ ਵਿੱਚ ਐਸਆਈਟੀ ਵੱਲੋਂ ਚਲਾਨ ਪੇਸ਼ ਕੀਤੇ ਜਾਣ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਹਨ ਕਿ ਕੁੰਵਰ ਵਿਜੈ ਪ੍ਰਤਾਪ ਕਾਂਗਰਸ ਦੇ ਫਰੰਟਮੈਨ ਦੀ ਤਰ੍ਹਾਂ ਕੰਮ ਕਰ ਰਹੇ ਹਨ। ਜੇ ਉਨ੍ਹਾਂ ਵਿੱਚ ਹਿੰਮਤ ਹੈ ਤਾਂ ਉਹ ਫੜ ਕੇ ਅੰਦਰ ਕਰਕੇ ਦਿਖਾਉਣ। ਉਨ੍ਹਾਂ ਕਿਹਾ ਕਿ ਇਹ ਜਾਂਚ ਦੇ ਨਾਂ 'ਤੇ ਮਹਿਜ਼ ਡਰਾਮਾ ਹੋ ਰਿਹਾ ਹੈ।
- - - - - - - - - Advertisement - - - - - - - - -