Kotkapura and Behbal Kalan firing: ਕੋਟਕਪੂਰਾ ਗੋਲੀ ਕਾਂਡ ‘ਤੇ ਬਣੀ ਨਵੀਂ ਸਿੱਟ ਬਾਰੇ ਸੁਖਦੇਵ ਸਿੰਘ ਢੀਂਡਸਾ ਨੇ ਕੀਤੀ ਗ਼ੈਰਰਸਮੀ ਮੀਟਿੰਗ
ਸੁਖਦੇਵ ਸਿੰਘ ਢੀਂਡਸਾ ਨੇ ਇਸ ਮੀਟਿੰਗ ਤੋਂ ਬਾਅਦ ਨਵੀਂ ਸਿਟ ਨੂੰ ਮੁੱਢੋਂ ਰੱਦ ਕਰਦਿਆਂ ਕੈਪਟਨ ਸਰਕਾਰ ਦੇ ਇਸ ਫੈਸਲੇ ਨੂੰ ਤਰਕਹੀਨ ਕਰਾਰ ਦਿੱਤਾ।
ਚੰਡੀਗੜ੍ਹ: ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੰਗਲਵਾਰ ਨੂੰ ਪਾਰਟੀ ਦੇ ਪ੍ਰਮੁੱਖ ਆਗੂਆਂ ਨਾਲ ਬੇਅਦਬੀ ਮਾਮਲੇ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਮੁੜ ਗਠਤ ਕੀਤੀ ਗਈ ਨਵੀਂ ਵਿਸ਼ੇਸ਼ ਜਾਂਚ ਟੀਮ (ਸਿਟ) ਵਾਰੇ ਗੈਰਰਸਮੀ ਵਿਚਾਰ- ਵਟਾਂਦਰਾ ਕੀਤਾ। ਇਸ ਮੀਟਿੰਗ ਦੌਰਾਨ ਢੀਂਡਸਾ ਨੇ ਐਲਾਨ ਕੀਤਾ ਕਿ ਨਵੀਂ ਸਿਟ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਅਤੇ ਅਸਲ ਦੋਸ਼ੀਆਂ ਨੂੰ ਬਚਾਉਣ ਲਈ, ਮਾਣਯੋਗ ਹਾਈਕੋਰਟ ਦੇ ਫੈਸਲੇ ਮੁਤਾਬਕ ਬਣਾਈ ਗਈ ਹੈ। ਜਿਸ ਫੈਸਲੇ ਵਿੱਚ ਮਾਣਯੋਗ ਹਾਈਕੋਰਟ ਨੇ ਬਾਦਲਾਂ ਦੀ ਰੱਜ ਕੇ ਤਾਰੀਫ਼ ਕੀਤੀ ਹੈ। ਜਦੋਂਕਿ ਸਿੱਖ ਕੌਮ ਦੀ ਧਾਰਨਾ ਇਸਦੇ ਬਿਲਕੁਲ ਉਲਟ ਬਣੀ ਹੋਈ ਹੈ।
ਇਸ ਦੌਰਾਨ ਢੀਂਡਸਾ ਨੇ ਨਵੀਂ ਸਿਟ ਨੂੰ ਮੁੱਢੋਂ ਰੱਦ ਕਰਦਿਆਂ ਕੈਪਟਨ ਸਰਕਾਰ ਦੇ ਇਸ ਫੈਸਲੇ ਨੂੰ ਤਰਕਹੀਨ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਕੋਟਕਪੂਰਾ ਗੋਲੀ ਕਾਂਡ ਦੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਵੇਗੀ ਪਰ ਹੁਣ ਅਜਿਹਾ ਕੀ ਹੋਇਆ ਕਿ ਉਹ ਆਪਣੇ ਇਸ ਫੈਸਲੇ `ਤੇ ਟਿਕ ਨਹੀਂ ਸਕੇ ਅਤੇ ਉਨ੍ਹਾ ਨੇ ਨਵੀਂ ਸਿਟ ਦੇ ਗਠਨ ਦਾ ਐਲਾਨ ਕਰਕੇ ਛੇ ਮਹੀਨੇ ਦਾ ਸਮਾਂ ਦੇ ਦਿੱਤਾ।
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਘਟਨਾਵਾਂ ਦੀਆਂ ਨਾਜ਼ੁਕਤਾ ਨੂੰ ਮੁੱਖ ਰੱਖਦੇ ਹੋਏ ਕੈਪਟਨ ਸਰਕਾਰ ਦਾ ਇਹ ਫੈਸਲਾ ਬਿਲਕੁਲ ਵੀ ਤਰਕਸੰਗਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਲ 2015 ਤੋਂ ਹੁਣ ਤੱਕ ਵੱਡੇ ਪੱਧਰ `ਤੇ ਕਈਂ ਜਾਂਚ ਏਜੰਸੀਆਂ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਚੁੱਕੀ ਹੈ ਪਰ ਸਮੇਂ ਦੀਆਂ ਸਰਕਾਰਾਂ ਨੇ ਦੋਸ਼ੀਆਂ ਨੂੰ ਬਚਾਉਣ `ਚ ਕੋਈ ਕਸਰ ਨਹੀਂ ਛੱਡੀ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਵਾਅਦਾ ਕੀਤਾ ਸੀ ਪਰ ਅਜਿਹਾ ਨਾ ਕਰਕੇ ਉਨ੍ਹਾਂ ਨੇ ਸਿੱਖ ਕੌਮ ਨਾਲ ਗੱਦਾਰੀ ਕੀਤੀ ਹੈ।
ਇਹ ਵੀ ਪੜ੍ਹੋ: Liquor Shops: ਸ਼ਰਾਬ ਦੀਆਂ ਦੁਕਾਨਾਂ ਖੁਲ੍ਹਦੇ ਹੀ ਲੱਗੀਆਂ ਲੰਬੀਆਂ ਕਤਾਰਾਂ, ਲੋਕਾਂ ਨੇ ਕਿਹਾ ਕੋਰੋਨਾ ਭਜਾਉਣ ਦਾ ਕਾਰਗਾਰ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin