ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਆਈਪੀਐਸ ਅਧਿਕਾਰੀ ਤੇ ਅੰਮ੍ਰਿਤਸਰ ਉਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਜ ਕੋਟਕਪੂਰਾ ਗੋਲੀਕਾਂਡ 'ਚ ਐਸਆਈਟੀ ਵੱਲੋਂ ਪੰਜਾਬ ਦੇ ਤਤਕਾਲੀਨ ਡਿਪਟੀ ਸੀਐਮ ਸੁਖਬੀਰ ਬਾਦਲ ਨੂੰ 30 ਅਗਸਤ ਨੂੰ ਕੀਤੇ ਗਏ ਸੰਮਨਾਂ 'ਤੇ ਇਤਰਾਜ ਜਤਾਉਂਦਿਆਂ ਕਹਿ ਦਿੱਤਾ ਕਿ ਸੱਤ ਸਾਲ ਬੀਤ ਜਾਣ ਦੇ ਬਾਅਦ ਹਾਲੇ ਵੀ ਸੰਮਨ ਭੇਜੇ ਜਾ ਰਹੇ ਹਨ।ਜਦਕਿ ਇਸ ਮਾਮਲੇ 'ਚ ਤਾਂ ਹੁਣ ਸੁਖਬੀਰ ਬਾਦਲ ਨੂੰ ਗ੍ਰਿਫ਼ਤਾਰ ਕਰ ਲੈਣਾ ਚਾਹੀਦਾ ਹੈ।
ਵਿਜੈ ਪ੍ਰਤਾਪ ਨੇ ਕਿਹਾ ਕਿ ਜਿੰਨੇ ਵੀ ਇਸ ਮਾਮਲੇ 'ਚ ਮੁਲਜਮ ਹਨ, ਉਨਾਂ ਨੂੰ ਬਿਨਾਂ ਦੇਰੀ ਕੀਤੇ ਗ੍ਰਿਫਤਾਰ ਕਰਨਾ ਚਾਹੀਦਾ ਹੈ। ਕੁੰਵਰ ਵਿਜੈ ਪ੍ਰਤਾਪ ਅੱਜ ਅੰਮ੍ਰਿਤਸਰ 'ਚ ਸਰਕਟ ਹਾਊਸ ਦੀ ਜਮੀਨ ਲੀਜ 'ਤੇ ਦਿੱਤੇ ਜਾਣ ਦੇ ਮਾਮਲੇ ਦੀ ਜਾਂਚ ਵਿਧਾਨ ਸਭਾ ਦੀ ਕਮੇਟੀ ਰਾਹੀਂ ਕਰਨ ਲਈ ਅੰਮ੍ਰਿਤਸਰ ਦੇ ਸਰਕਟ ਹਾਊਸ ਪੁੱਜੇ ਸਨ।
ਕੁੰਵਰ ਨੇ ਪੁਲਿਸ ਦੀ ਹੀ ਕਾਰਗੁਜਾਰੀ 'ਤੇ ਸਵਾਲ ਚੁੱਕਦਿਆਂ ਕਹਿ ਦਿੱਤਾ ਕਿ ਸਵਾਲ ਇਹ ਉੱਠਦਾ ਹੈ ਕਿ ਇਨ੍ਹਾਂ ਨੂੰ ਗ੍ਰਿਫ਼ਤਾਰ ਕੌਣ ਕਰੇਗਾ। ਉਹ ਪੁਲਿਸ ਜਿਸ ਨੇ ਡਰੱਗ ਮਾਮਲੇ 'ਚ ਡਰੱਗ ਮਾਫੀਆ ਦਾ ਪੁਲਿਸ ਰਿਮਾਂਡ ਲੈਣ ਦੀ ਹਿੰਮਤ ਨਹੀਂ ਦਿਖਾਈ।
ਕੁੰਵਰ ਵਿਜੈ ਪ੍ਰਤਾਪ, ਜਿਨਾਂ ਬੇਅਦਬੀ ਮਾਮਲਿਆਂ ਦੀ ਜਾਂਚ 'ਚ ਪਿਛਲੇ ਸਮੇਂ ਅਹਿਮ ਭੂਮਿਕਾ ਨਿਭਾਈ ਸੀ, ਤੇ ਪਿਛਲੇ ਵਰ੍ਹੇ ਉਨਾਂ ਦੀ ਜਾਂਚ ਨੂੰ ਸਰਕਾਰ ਵੱਲੋਂ ਸਮਰਥਨ ਨਾ ਮਿਲਣ ਦੇ ਰੋਸ ਵਜੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਆਪ ਵੱਲੋਂ ਚੋਣ ਲੜ ਕੇ ਵਿਧਾਇਕ ਬਣੇ ਸਨ।ਹਾਲਾਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੀ ਉਹ ਬੇਅਦਬੀ ਮਾਮਲਿਆਂ 'ਚ ਸਹੀ ਜਾਂਚ ਨਾ ਹੋਣ 'ਤੇ ਆਪਣੀ ਹੀ ਸਰਕਾਰ 'ਤੇ ਸਵਾਲ ਚੁੱਕਦੇ ਰਹੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ