ਚੰਡੀਗੜ੍ਹ: ਪੰਜਾਬ ਦੇ ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲੀ ਕਾਂਡ (Kotkapura shooting Case) ਮਾਮਲੇ ਵਿੱਚ ਕਾਰਵਾਈ ਕਰਦਿਆਂ ਐਸਪੀ ਰੈਂਕ (SP rank) ਦੇ ਦੋ ਅਧਿਕਾਰੀਆਂ ਨੂੰ ਮੁਅੱਤਲ (two officers suspended) ਕਰ ਦਿੱਤਾ ਹੈ। ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਗੋਲੀ ਕਾਂਡ ਸਮੇਂ ਕੋਟਕਪੂਰਾ ਵਿਖੇ ਡੀਐਸਪੀ ਸੀ ਤੇ ਫਿਲਹਾਲ ਐਸਪੀ ਬਲਜੀਤ ਸਿੰਘ ਤੇ ਐਸਪੀ ਪਰਮਜੀਤ ਸਿੰਘ ਪਨੂੰ ਨੂੰ ਮੁਅੱਤਲ ਕਰ ਦਿੱਤਾ ਹੈ। ਗ੍ਰਹਿ ਵਿਭਾਗ ਨੇ ਇਹ ਕਾਰਵਾਈ ਡੀਜੀਪੀ ਦੀ ਸਿਫ਼ਾਰਸ਼ ’ਤੇ ਕੀਤੀ ਹੈ।
ਬਲਜੀਤ ਸਿੰਘ ਤੇ ਐਸਪੀ ਪਰਮਜੀਤ ਸਿੰਘ ਪਨੂੰ ਖਿਲਾਫ ਕੋਟਕਪੂਰਾ ਗੋਲੀ ਕਾਂਡ ਕੇਸ ਦੀ ਜਾਂਚ ਕਰ ਰਹੀ ਐਸਆਈਟੀ ਨੇ ਇਰਾਦਾ-ਏ-ਕਤਲ ਤੇ ਹੋਰ ਧਾਰਾਵਾਂ ਤਹਿਤ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਐਸਆਈਟੀ ਨੇ ਅਦਾਲਤ ਵਿੱਚ ਚਾਰਜਸ਼ੀਟ ਵੀ ਦਾਇਰ ਕੀਤੀ। ਚਾਰਜਸ਼ੀਟ ਦੇ ਅਧਾਰ 'ਤੇ ਡੀਜੀਪੀ ਨੇ ਗ੍ਰਹਿ ਵਿਭਾਗ ਨੂੰ ਸਿਫਾਰਸ਼ ਕੀਤੀ ਕਿ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕੀਤਾ ਜਾਵੇ। ਇਸ ਤੋਂ ਬਾਅਦ ਗ੍ਰਹਿ ਵਿਭਾਗ ਨੇ ਇਹ ਕਾਰਵਾਈ ਕੀਤੀ।
US Protest: ਅਮਰੀਕੀ ਸੰਸਦ 'ਚ ਹਿੰਸਾ, ਚਾਰ ਦੀ ਮੌਤ, 52 ਗ੍ਰਿਫ਼ਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਕੋਟਕਪੂਰਾ ਗੋਲੀ ਕਾਂਡ 'ਚ ਵੱਡੀ ਕਾਰਵਾਈ, ਐਸਪੀ ਰੈਂਕ ਦੇ ਦੋ ਅਧਿਕਾਰੀ ਮੁਅੱਤਲ
ਏਬੀਪੀ ਸਾਂਝਾ
Updated at:
07 Jan 2021 12:39 PM (IST)
ਬਲਜੀਤ ਸਿੰਘ ਤੇ ਐਸਪੀ ਪਰਮਜੀਤ ਸਿੰਘ ਪਨੂੰ ਖਿਲਾਫ ਕੋਟਕਪੂਰਾ ਗੋਲੀ ਕਾਂਡ ਕੇਸ ਦੀ ਜਾਂਚ ਕਰ ਰਹੀ ਐਸਆਈਟੀ ਨੇ ਇਰਾਦਾ-ਏ-ਕਤਲ ਤੇ ਹੋਰ ਧਾਰਾਵਾਂ ਤਹਿਤ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਐਸਆਈਟੀ ਨੇ ਅਦਾਲਤ ਵਿੱਚ ਚਾਰਜਸ਼ੀਟ ਵੀ ਦਾਇਰ ਕੀਤੀ।
ਸੰਕੇਤਕ ਤਸਵੀਰ
- - - - - - - - - Advertisement - - - - - - - - -