ਕੋਟਕਪੂਰਾ : ਫ਼ਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਵਿੱਚ ਇੱਕ ਨੌਜਵਾਨ ਅੜਤੀਏ ਪ੍ਰਮੋਦ ਸ਼ਰਮਾ ਵੱਲੋਂ ਆਪਣੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਅਤੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੀ ਫੇਸਬੁੱਕ ਉੱਪਰ ਇੱਕ ਵੀਡੀਓ ਅਪਲੋਡ ਕੀਤੀ। ਜਿਸ ਵਿਚ ਉਸ ਵੱਲੋਂ ਪੈਸਿਆਂ ਦੇ ਲੈਣ ਦੇਣ ਬਾਰੇ ਦੱਸਿਆ ਕੀ ਓਸ ਵੱਲੋਂ ਕਿਉ ਮੌਤ ਨੂੰ ਗਲੇ ਲਗਾਇਆ ਜਾ ਰਿਹਾ। 

 

ਉਸ ਬਾਰੇ ਸਾਰਾ ਦੱਸਿਆ ਗਿਆ ਅਤੇ ਚਾਰ ਪੇਜ਼ ਦਾ ਸੁਸਾਈਡ ਨੋਟ ਵੀ ਛੱਡਿਆ। ਫਿਲਹਾਲ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਕਰਕੇ ਪੋਸਟਮਾਰਟਮ ਕਰਾਇਆ ਜਾ ਰਿਹਾ ਹੈ ਅਤੇ ਪਰਿਵਾਰਕ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪ੍ਰਮੋਦ ਸ਼ਰਮਾ ਵੱਲੋਂ ਅੱਜ ਸੁਸਾਈਡ ਤੋਂ ਪਹਿਲਾਂ ਖੂਨ ਦਾਨ ਕੀਤਾ ਗਿਆ ਸੀ ਤੇ ਉਸ ਤੋਂ ਬਾਅਦ ਆਪਣੀ ਆੜ੍ਹਤ ਦੇ ਬਿਲਕੁਲ ਨਾਲ ਉਸ ਚਾਚੇ ਦੀ ਦੁਕਾਨ 'ਤੇ ਗੋਲੀ ਮਾਰ ਲਈ, ਜਿਸ ਨਾਲ ਵਿਵਾਦ ਚਲ ਰਿਹਾ ਸੀ। 

 

ਇਸ ਮੌਕੇ ਕੋਟਕਪੂਰਾ ਦੇ ਡੀਐਸਪੀ ਰਮਨ ਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਪ੍ਰਮੋਦ  ਸ਼ਰਮਾ ਨੇ ਸੁਸਾਇਡ ਕਰ ਲਿਆ ਗਿਆ ਹੈ। ਉਹਨਾਂ ਵੱਲੋਂ ਲਾਸ਼ ਕਬਜ਼ੇ ਵਿਚ ਲੈ ਪੋਸਟਾਰਟਮ ਕਰਵਾਇਆ ਜਾ ਰਿਹਾ ਹੈ।  ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਸਾਰੇ ਤਥਾਂ ਨੂੰ ਧਿਆਨ ਵਿੱਚ ਕਰਕੇ ਅਤੇ ਪਰਿਵਾਰ ਦੇ ਬਿਆਨ ਤੇ ਕਾਰਵਾਈ ਕੀਤੀ ਜਾ ਰਹੀ ਹੈ। 
 

ਦੱਸ ਦੇਈਏ ਕਿ ਪੰਜਾਬ ਅੰਦਰ ਜ਼ਿਆਦਾਤਰ ਕਿਸਾਨ ਅੱਜ ਵੀ ਕਰਜ਼ ਦੇ ਜਾਲ ਵਿੱਚ ਫਸੇ ਹੋਏ ਹਨ ਅਤੇ ਆਏ ਦਿਨ ਕਿਸਾਨਾਂ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ।  ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰਾਂ ਚੋਣਾਂ ਤੋਂ ਪਹਿਲਾਂ ਵੱਡੇ -ਵੱਡੇ ਦਾਅਵੇ ਕਰਦੀਆਂ ਹਨ ਪਰ ਚੋਣਾਂ ਤੋਂ ਬਾਅਦ ਕਿਸਾਨਾਂ ਦੀ ਕੋਈ ਸਾਰ ਨਹੀਂ ਲੈਂਦਾ। ਕੈਪਟਨ ਸਰਕਾਰ ਨੇ ਵੀ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਕਿਸਾਨਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ।