ਜਨਰਲ ਬਰਾੜ ਤੇ ਕੇ.ਪੀ.ਐਸ. ਗਿੱਲ ਦੇ ਬਾਈਕਾਟ ਦਾ ਆਦੇਸ਼
ਏਬੀਪੀ ਸਾਂਝਾ | 20 Jul 2016 10:39 AM (IST)
ਅੰਮ੍ਰਿਤਸਰ: ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤਾਂ ਦੇ ਜਥੇਦਾਰਾਂ ਨੇ ਸਿੱਖ ਕੌਮ ਨੂੰ 1984 ਵਿੱਚ ਅਕਾਲ ਤਖ਼ਤ ਸਾਹਿਬ 'ਤੇ ਹੋਏ ਹਮਲੇ ਦੌਰਾਨ ਫੌਜ ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਸਿੰਘ ਬਰਾੜ ਤੇ ਸਾਬਕਾ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਦਾ ਬਾਈਕਾਟ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 20 ਅਗਸਤ ਤੱਕ ਬਰਗਾੜੀ ਕਾਂਡ ਤੇ ਬਹਿਬਲ ਕਲਾਂ ਮਾਮਲੇ ਵਿੱਚ ਰਿਪੋਰਟ ਪੇਸ਼ ਕਰਨ ਦੇ ਹਿਕਮ ਦਿੱਤੇ ਹਨ। ਇਸ ਤੋਂ ਪਹਿਲਾ ਸੁਖਬੀਰ ਬਾਦਲ ਨੂੰ ਰਿਪੋਰਟ ਅੱਜ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਸਨ ਪਰ ਉਨ੍ਹਾਂ ਵੱਲੋਂ ਰਿਪੋਰਟ ਅੱਜ ਨਹੀਂ ਭੇਜੀ ਗਈ। ਜਥੇਦਾਰਾਂ ਦਾ ਕਹਿਣਾ ਹੈ ਕਿ ਜੇਕਰ 20 ਅਗਸਤ ਤੱਕ ਵੀ ਸਰਕਾਰ ਨੇ ਰਿਪੋਰਟ ਨਾ ਪੇਸ਼ ਕੀਤੀ ਤਾਂ ਖਾਲਸਾਈ ਰਿਵਾਇਤਾਂ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।