ਸ਼ਹਿਰ ਵਿੱਚ ਇਹ ਸਭ ਤੋਂ ਪੁਰਾਣੀ ਸ਼ੋਭਾ ਯਾਤਰਾ ਹੈ ਜੋ ਹਰ ਸਾਲ ਜਨਮ ਅਸ਼ਟਮੀ ਦੇ ਮੌਕੇ ਤੇ ਸਜਾਈ ਜਾਂਦੀ ਹੈ ਢਾਬ ਬਸਤੀ ਰਾਮ ਇਲਾਕੇ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਵਿਚ ਹੁੰਦੀ ਹੋਈ ਸਮਾਪਤ ਹੋਈ। ਇਸ ਵਿੱਚ ਜਿੱਥੇ ਵੱਡੀ ਗਿਣਤੀ ਦੇ ਵਿੱਚ ਲੋਕ ਸ਼ਾਮਲ ਹੋਏ ਉੱਥੇ ਹੀ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ।
ਸ੍ਰੀ ਗੋਪਾਲ ਕ੍ਰਿਸ਼ਨ ਸੇਵਾ ਸੁਸਾਇਟੀ ਦੀ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਲਕਸ਼ਮੀਕਾਂਤ ਚਾਵਲਾ ਦੀ ਅਗਵਾਈ ਵਿੱਚ ਸਜਾਈ ਸ਼ੋਭਾ ਯਾਤਰਾ ਦੌਰਾਨ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਰਾਜ ਸਭਾ ਮੈਂਬਰ ਸ਼ਵੇਤ ਮਲਿਕ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਵੀ ਪਹੁੰਚੇ ਸ਼ੋਭਾ ਯਾਤਰਾ ਵਿੱਚ ਪਹੁੰਚੇ। ਇਸ ਦੌਰਾਨ ਅੰਮ੍ਰਿਤਸਰ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਸਨ।