ਪੜਚੋਲ ਕਰੋ

Kisan Andolan: ਕਿਸਾਨ ਅੰਦੋਲਨ ਨੂੰ ਲੈ ਕੇ ਪੰਧੇਰ ਦਾ ਵੱਡਾ ਐਲਾਨ, ਦਿੱਲੀ ਜਾਣ ਦਾ ਫੈਸਲਾ ਹੁਣ ਕੇਂਦਰ ਦੇ ਪਾਲੇ 'ਚ ਸੁੱਟਿਆ 

Kisan Andolan: ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਨੂੰ ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ 26 ਦਿਨ ਹੋ ਗਏ ਹਨ। ਅਜਿਹੇ ਵਿੱਚ ਹਰਿਆਣਾ ਸਰਕਾਰ ਨੇ ਸਾਡੇ ਲਈ ਸਾਰੇ ਰਾਹ ਬੰਦ ਕਰ ਦਿੱਤੇ ਹਨ। ਹੁਣ ਅਸੀਂ ਫੈਸਲਾ ਕੀਤਾ ਹੈ ਕਿ ਜਦੋਂ ਤੱਕ ਕੇਂਦਰ ਅਤੇ

Kisan Andolan: ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੇ ਦਿੱਲੀ ਜਾਣ ਦਾ ਫੈਸਲਾ ਹੁਣ ਕੇਂਦਰ ਸਰਕਾਰ ਦੇ ਪਾਲੇ ਵਿੱਚ ਸੁੱਟ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚੇ ਦੇ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਦਿੱਲੀ ਤਾਂ ਹੀ ਜਾਵਾਂਗੇ ਜੇਕਰ ਸਰਕਾਰ ਬੰਦ ਕੀਤੇ ਰਾਹ ਖੋਲ੍ਹ ਦੇਵੇ। 


ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਨੂੰ ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ 26 ਦਿਨ ਹੋ ਗਏ ਹਨ। ਅਜਿਹੇ ਵਿੱਚ ਹਰਿਆਣਾ ਸਰਕਾਰ ਨੇ ਸਾਡੇ ਲਈ ਸਾਰੇ ਰਾਹ ਬੰਦ ਕਰ ਦਿੱਤੇ ਹਨ। ਹੁਣ ਅਸੀਂ ਫੈਸਲਾ ਕੀਤਾ ਹੈ ਕਿ ਜਦੋਂ ਤੱਕ ਕੇਂਦਰ ਅਤੇ ਹਰਿਆਣਾ ਦੀ ਸਰਕਾਰ ਸਾਡੇ ਲਈ ਰਾਹ ਨਹੀਂ ਖੋਲ੍ਹ ਦਿੰਦੀ ਅਸੀਂ ਉਦੋਂ ਤੱਕ ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਹੀ ਬੈਠੇ ਰਹਾਂਗੇ।

ਇਸ ਤੋਂ ਸਾਫ਼ ਹੈ ਕਿ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਬੈਠੇ ਕਿਸਾਨਾਂ ਦਾ ਦਿੱਲੀ ਜਾਣਾ ਔਖਾ ਹੋ ਸਕਦਾ ਹੈ। ਕਿਉਂਕਿ ਕੇਂਦਰ ਸਰਕਾਰ ਦਾਅਵਾ ਕਰ ਰਹੀ ਹੈ ਕਿ ਅਸੀਂ ਕਿਸਾਨਾਂ ਨੂੰ ਅਪੀਲ ਕਰ ਰਹੇ ਹਾਂ ਕਿ ਮਸਲੇ ਦਾ ਹੱਲ ਮੀਟਿੰਗ ਜ਼ਰੀਏ ਹੀ ਨਿਕਲੇਗਾ। ਕਿਸਾਨ ਸਾਡੇ ਨਾਲ ਇੱਕ ਵਾਰ ਮੁੜ ਤੋਂ ਬੈਠਕ ਕਰ ਸਕਦੇ ਹਨ। 


ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 13 ਫਰਵਰੀ ਨੂੰ ਦਿੱਲੀ ਜਾਣ ਦਾ ਐਲਾਨ ਕੀਤਾ ਸੀ। 12 ਫਰਵਰੀ ਨੂੰ ਸਾਰੇ ਕਿਸਾਨ ਖਨੌਰੀ ਅਤੇ ਸ਼ੰਭੁ ਦੀਆਂ ਸਰਹੱਦਾਂ ਨੇੜੇ ਪਹੁੰਚ ਗਏ ਸਨ। ਕਿਸਾਨਾਂ ਦੀ ਆਮਦ ਨੂੰ ਦੇਖਦੇ ਹਰਿਆਣਾ ਸਰਕਾਰ ਨੇ ਦੋਵੇ ਸਰਹੱਦਾਂ ਭਾਰੀ ਬੈਰੀਕੇਡਿੰਗ ਕਰਕੇ ਸੀਲ ਕਰ ਦਿੱਤੀਆਂ। 


13 ਫਰਵਰੀ ਨੂੰ ਜਿਵੇਂ ਹੀ ਕਿਸਾਨ ਸ਼ੰਭੂ ਅਤੇ ਖਨੌਰੀ ਤੋਂ ਅੱਗੇ ਵੱਧਣ ਲੱਗੇ ਤਾਂ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਦਾਗੀਆਂ ਗਈਆਂ। ਫਿਰ ਕਿਸਾਨਾਂ ਨੇ ਇੱਕ ਹਫ਼ਤੇ ਲਈ ਦਿੱਲੀ ਕੂਚ ਟਾਲ ਦਿੱਤਾ ਸੀ। ਇਸ ਤੋਂ ਬਾਅਦ ਫਿਰ 21 ਫਰਵਰੀ ਨੂੰ ਦਿੱਲੀ ਜਾਣ ਦਾ ਐਲਾਨ ਕੀਤਾ ਪਰ ਕਿਸਾਨ ਉਦੋਂ ਵੀ ਅੱਗੇ ਨਹੀਂ ਵੱਧ ਸਕੇ। 

ਹੁਣ ਕਿਸਾਨਾਂ ਨੇ ਫੈਸਲਾ ਕੀਤਾ ਹੈ ਕਿ ਜਦੋਂ ਤੱਕ ਹਰਿਆਣਾ ਸਰਕਾਰ ਆਪ ਰਸਤੇ ਨਹੀਂ ਖੋਲ੍ਹ ਦਿੰਦੀ ਅਸੀਂ ਉਦੋਂ ਹੀ ਅੱਗੇ ਵਧਾਂਗੇ। ਨਹੀਂ ਤਾਂ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਹੀ ਬੈਠੇ ਰਹਾਂਗੇ। 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
Advertisement
ABP Premium

ਵੀਡੀਓਜ਼

ਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮMLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Embed widget