Kulbir Zira: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਜ਼ਮਾਨਤ ਮਨਜ਼ੂਰ, ਭਲਕੇ ਆ ਸਕਦੇ ਨੇ ਜੇਲ੍ਹ ਤੋਂ ਬਾਹਰ
Punjab News: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ।
Kulbir Singh Zira News: ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਜ਼ੀਰਾ ਦੀ ਮਾਨਯੋਗ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ’ਤੇ ਮਾਣਯੋਗ ਜੱਜ ਨੇ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ।
ਕੁਲਬੀਰ ਸਿੰਘ ਜ਼ੀਰਾ ਨੇ ਕੁਝ ਦਿਨ ਪਹਿਲਾਂ ਜ਼ੀਰਾ ਦੇ ਬੀ.ਡੀ.ਪੀ.ਓ ਦਫ਼ਤਰ ਅੱਗੇ ਲਗਾਤਾਰ ਤਿੰਨ ਦਿਨ-ਰਾਤ ਧਰਨਾ ਦਿੱਤਾ ਸੀ ਅਤੇ ਸਰਕਾਰੀ ਅਧਿਕਾਰੀਆਂ ਦੇ ਕਮਰਿਆਂ ਦੇ ਅੰਦਰ ਧਰਨਾ ਵੀ ਦਿੱਤਾ ਸੀ। ਜਿਸ ਤੋਂ ਬਾਅਦ ਪੰਚਾਇਤੀ ਅਫ਼ਸਰ ਦੀ ਸ਼ਿਕਾਇਤ 'ਤੇ 12 ਐਫ.ਆਈ.ਆਰ. ਕੁਲਬੀਰ ਸਿੰਘ ਜ਼ੀਰਾ ਖਿਲਾਫ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸੀਟੀ ਜ਼ੀਰਾ ਵਿਖੇ ਅਕਤੂਬਰ ਨੂੰ ਕੇਸ ਦਰਜ ਕੀਤਾ ਗਿਆ ਸੀ ਅਤੇ ਬੀਤੇ ਕੱਲ੍ਹ ਜ਼ੀਰਾ ਨੂੰ ਇਸੇ ਮਾਮਲੇ ਵਿੱਚ ਸਵੇਰੇ 4.30 ਵਜੇ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਗ੍ਰਿਫਤਾਰੀ 'ਤੇ ਭੜਕੇ ਸੀ ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ਨੂੰ ਘਿਨਾਉਣੀ ਰਾਜਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਪ ਸਰਕਾਰ ਧੱਕੇਸ਼ਾਹੀ ਨਾਲ ਸਾਡੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਅਸੀਂ ਚੁੱਪ ਨਹੀਂ ਰਹਾਂਗੇ। ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਦਾ ਡਰ ਸਾਫ਼ ਝਲਕ ਰਿਹਾ ਹੈ।
ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਹੈ ਕਿ ਸਾਬਕਾ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਜੀ ਦੀ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਨਿੰਦਣਯੋਗ ਹੀ ਨਹੀਂ ਸਗੋਂ ਇਸ ਸਰਕਾਰ ਦੀ ਘਿਨਾਉਣੀ ਰਾਜਨੀਤੀ ਨੂੰ ਵੀ ਦਰਸਾਉਂਦੀ ਹੈ। ਸਰਕਾਰ ਦਾ ਡਰ ਸਾਫ਼ ਝਲਕ ਰਿਹਾ ਹੈ। ਜ਼ੀਰਾ ਸਾਬ 'ਤੇ ਉਨ੍ਹਾਂ ਸਰਕਾਰੀ ਅਧਿਕਾਰੀਆਂ ਵਿਰੁੱਧ ਪ੍ਰਦਰਸ਼ਨ ਕਰਨ ਲਈ ਮੁਕਦਮਾ ਦਰਜ ਕੀਤਾ ਗਿਆ ਹੈ ਜੋ ਆਪਣੀ ਡਿਊਟੀ ਨਹੀਂ ਨਿਭਾਅ ਰਹੇ ਸਨ। ਆਪ ਸਰਕਾਰ ਧੱਕੇਸ਼ਾਹੀ ਨਾਲ ਸਾਡੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਅਸੀਂ ਚੁੱਪ ਨਹੀਂ ਰਹਾਂਗੇ, ਇਸ ਬਦਲਾਖੋਰੀ ਵਿਰੁੱਧ ਪੰਜਾਬ ਕਾਂਗਰਸ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।