(Source: ECI/ABP News)
Punjab News: ਕੁਲਬੀਰ ਜ਼ੀਰਾ ਹੋਰ ਕਸੂਤੇ ਫਸੇ ! ਨਵਾਂ ਮਾਮਲਾ ਕੀਤਾ ਦਰਜ, ਜੇਲ੍ਹ ਚੋਂ ਵਾਪਸੀ ਰੁਕੀ ?
ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਜਾਪਦੀਆਂ ਹਨ। ਦੱਸ ਦਈਏ ਕਿ ਜ਼ੀਰਾ ਖ਼ਿਲਾਫ਼ ਧਾਰਾ 107/151 ਤਹਿਤ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ ਜਿਸ ਤੋਂ ਬਾਅਦ ਜ਼ੀਰਾ ਦਾ ਜੇਲ੍ਹ ਤੋਂ ਆਉਣਾ ਹੋਰ ਔਖਾ ਹੋ ਗਿਆ ਹੈ।
![Punjab News: ਕੁਲਬੀਰ ਜ਼ੀਰਾ ਹੋਰ ਕਸੂਤੇ ਫਸੇ ! ਨਵਾਂ ਮਾਮਲਾ ਕੀਤਾ ਦਰਜ, ਜੇਲ੍ਹ ਚੋਂ ਵਾਪਸੀ ਰੁਕੀ ? Kulbir Zira got stuck in more trouble A new case has been registered Punjab News: ਕੁਲਬੀਰ ਜ਼ੀਰਾ ਹੋਰ ਕਸੂਤੇ ਫਸੇ ! ਨਵਾਂ ਮਾਮਲਾ ਕੀਤਾ ਦਰਜ, ਜੇਲ੍ਹ ਚੋਂ ਵਾਪਸੀ ਰੁਕੀ ?](https://feeds.abplive.com/onecms/images/uploaded-images/2023/10/19/cfbd8a55cfcf0999110699f8cacb80161697703505944674_original.jpg?impolicy=abp_cdn&imwidth=1200&height=675)
Punjab News: ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਜਾਪਦੀਆਂ ਹਨ। ਦੱਸ ਦਈਏ ਕਿ ਜ਼ੀਰਾ ਖ਼ਿਲਾਫ਼ ਧਾਰਾ 107/151 ਤਹਿਤ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ ਜਿਸ ਤੋਂ ਬਾਅਦ ਜ਼ੀਰਾ ਦਾ ਜੇਲ੍ਹ ਤੋਂ ਆਉਣਾ ਹੋਰ ਔਖਾ ਹੋ ਗਿਆ ਹੈ। ਜ਼ਿਕਰ ਕਰ ਦਈਏ ਕਿ ਸਾਬਕਾ ਵਿਧਾਇਕ ਦੇ ਪਰਿਵਾਰ ਵਾਲੇ ਜ਼ਮਾਨਤ ਲੈਣ ਲਈ ਅਦਾਲਤ ਗਏ ਸੀ ਪਰ ਉਨ੍ਹਾਂ ਨੂੰ ਰਿਹਾਈ ਦੇ ਆਰਡਰ ਨਹੀਂ ਮਿਲੇ ਜਿਸ ਤੋਂ ਬਾਅਦ ਇਹ ਸਾਬਤ ਹੋ ਗਿਆ ਕਿ ਜ਼ੀਰਾ ਨੂੰ ਰਿਹਾਈ ਲਈ ਅਜੇ ਹੋਰ ਇੰਤਜ਼ਾਰ ਕਰਨਾ ਪਵੇਗਾ।
ਦੱਸ ਦਈਏ ਕਿ ਬੀਡੀਪੀਓ ਜ਼ੀਰਾ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਕੁਲਬੀਰ ਸਿੰਘ ਜ਼ੀਰਾ ਸਮੇਤ 80 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। 17 ਅਕਤੂਬਰ ਨੂੰ ਸਵੇਰੇ 5 ਵਜੇ ਜ਼ੀਰਾ ਪੁਲਿਸ ਨੇ ਕੁਲਬੀਰ ਸਿੰਘ ਜ਼ੀਰਾ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਜ਼ੀਰਾ ਦੀ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪਹਿਲਾਂ ਫ਼ਿਰੋਜ਼ਪੁਰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਜੇਲ੍ਹ ਵਿੱਚ ਬੰਦ ਬਦਨਾਮ ਅੱਤਵਾਦੀਆਂ ਅਤੇ ਗੈਂਗਸਟਰਾਂ ਤੋਂ ਉਸਦੀ ਜਾਨ ਨੂੰ ਖ਼ਤਰਾ ਹੋਣ ਕਾਰਨ ਜ਼ੀਰਾ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਗਿਆ ਸੀ।
ਰੋਪੜ ਜੇਲ੍ਹ ਵਿੱਚ ਤਬਦੀਲ ਹੋਣ ਸਮੇਂ ਕੁਲਬੀਰ ਜ਼ੀਰਾ ਨੇ ਮੀਡੀਆ ਨੂੰ ਦੱਸਿਆ ਸੀ ਕਿ ਆਪ ਵਿਧਾਇਕ ਨਰੇਸ਼ ਕਟਾਰੀਆ ਅਤੇ ਉਨ੍ਹਾਂ ਦੇ ਸਮਰਥਕ ਜਾਅਲੀ ਸਰਟੀਫਿਕੇਟ ਤਿਆਰ ਕਰਕੇ ਪਿੰਡ ਵਿੱਚ ਰਿਹਾਇਸ਼ੀ ਪਲਾਟ ਵੰਡ ਰਹੇ ਹਨ। ਇਸ ਮੁੱਦੇ ਨੂੰ ਉਜਾਗਰ ਕਰਨ ਲਈ ਬੀਡੀਪੀਓ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਸੀ।
ਗ੍ਰਿਫਤਾਰੀ 'ਤੇ ਭੜਕੇ ਸੀ ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫਤਾਰੀ ਨੂੰ ਘਿਨਾਉਣੀ ਰਾਜਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਪ ਸਰਕਾਰ ਧੱਕੇਸ਼ਾਹੀ ਨਾਲ ਸਾਡੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਅਸੀਂ ਚੁੱਪ ਨਹੀਂ ਰਹਾਂਗੇ। ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਦਾ ਡਰ ਸਾਫ਼ ਝਲਕ ਰਿਹਾ ਹੈ।
ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਹੈ ਕਿ ਸਾਬਕਾ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਜੀ ਦੀ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਨਿੰਦਣਯੋਗ ਹੀ ਨਹੀਂ ਸਗੋਂ ਇਸ ਸਰਕਾਰ ਦੀ ਘਿਨਾਉਣੀ ਰਾਜਨੀਤੀ ਨੂੰ ਵੀ ਦਰਸਾਉਂਦੀ ਹੈ। ਸਰਕਾਰ ਦਾ ਡਰ ਸਾਫ਼ ਝਲਕ ਰਿਹਾ ਹੈ। ਜ਼ੀਰਾ ਸਾਬ 'ਤੇ ਉਨ੍ਹਾਂ ਸਰਕਾਰੀ ਅਧਿਕਾਰੀਆਂ ਵਿਰੁੱਧ ਪ੍ਰਦਰਸ਼ਨ ਕਰਨ ਲਈ ਮੁਕਦਮਾ ਦਰਜ ਕੀਤਾ ਗਿਆ ਹੈ ਜੋ ਆਪਣੀ ਡਿਊਟੀ ਨਹੀਂ ਨਿਭਾਅ ਰਹੇ ਸਨ। ਆਪ ਸਰਕਾਰ ਧੱਕੇਸ਼ਾਹੀ ਨਾਲ ਸਾਡੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਅਸੀਂ ਚੁੱਪ ਨਹੀਂ ਰਹਾਂਗੇ, ਇਸ ਬਦਲਾਖੋਰੀ ਵਿਰੁੱਧ ਪੰਜਾਬ ਕਾਂਗਰਸ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)