(Source: ECI/ABP News)
Kulbir Zira: ਕੁਲਬੀਰ ਜ਼ੀਰਾ ਨੂੰ ਵੱਡਾ ਝਟਕਾ! ਗ੍ਰਿਫਤਾਰੀ ਖਿਲਾਫ਼ ਪਾਈ ਪਟੀਸ਼ਨ ਰੱਦ
Kulbir Singh Zira: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ ਹਨ।
![Kulbir Zira: ਕੁਲਬੀਰ ਜ਼ੀਰਾ ਨੂੰ ਵੱਡਾ ਝਟਕਾ! ਗ੍ਰਿਫਤਾਰੀ ਖਿਲਾਫ਼ ਪਾਈ ਪਟੀਸ਼ਨ ਰੱਦ Kulbir Zira Petition against arrest rejected Kulbir Zira: ਕੁਲਬੀਰ ਜ਼ੀਰਾ ਨੂੰ ਵੱਡਾ ਝਟਕਾ! ਗ੍ਰਿਫਤਾਰੀ ਖਿਲਾਫ਼ ਪਾਈ ਪਟੀਸ਼ਨ ਰੱਦ](https://feeds.abplive.com/onecms/images/uploaded-images/2023/10/21/c5adfcc9a00b09126f135fb5c9c8b60c1697885712463700_original.jpg?impolicy=abp_cdn&imwidth=1200&height=675)
Punjab News: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਉਨ੍ਹਾਂ ਦੀਆਂ ਦਿੱਕਤਾਂ ਵੱਧ ਰਹੀਆਂ ਹਨ, ਕਿਉਂਕਿ ਅੱਜ ਉਹਨਾਂ ਵੱਲੋਂ ਆਪਣੀ ਗ੍ਰਿਫਤਾਰੀ ਖਿਲਾਫ਼ ਪਾਈ ਪਟੀਸ਼ਨ ਅਦਾਲਤ ਵੱਲੋਂ ਰੱਦ ਕਰ ਦਿੱਤੀ ਹੈ। ਫਿਲਹਾਲ ਉਹ ਰੋਪੜ ਜੇਲ੍ਹ 'ਚ ਬੰਦ ਰਹਿਣਗੇ।
ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਵਾਲੇ ਮਾਮਲੇ ਵਿਚ ਕੁਲਬੀਰ ਸਿੰਘ ਜ਼ੀਰਾ ਨੂੰ ਜ਼ਮਾਨਤ ਮਿਲ ਗਈ ਸੀ ਪਰ ਉਸੇ ਦਿਨ ਹੀ 2 ਹੋਰ ਧਰਾਵਾਂ ਜੋੜ ਦਿੱਤੀਆਂ ਗਈਆਂ ਸਨ। 7/51 ਦੇ ਮਾਮਲੇ ਵਿਚ ਕੁਲਬੀਰ ਜ਼ੀਰਾ ਦੀ ਰਿਹਾਈ ਟਲ ਚੁੱਕੀ ਸੀ।
ਕੁਲਬੀਰ ਜ਼ੀਰਾ ਨੇ ਕੁਝ ਦਿਨ ਪਹਿਲਾਂ ਜ਼ੀਰਾ ਦੇ BDPO ਦਫਤਰ ਬਾਹਰ ਲਗਾਤਾਰ 3 ਦਿਨ ਧਰਨਾ ਲਾਇਆ ਸੀ। ਇਸ ਦੌਰਾਨ ਕੁਲਬੀਰ ਸਿੰਘ ਨੇ ਸਰਕਾਰੀ ਅਧਿਕਾਰੀਆਂ ਦੇ ਕਮਰਿਆਂ ਅੰਦਰ ਵੀ ਧਰਨਾ ਦਿੱਤਾ। ਇਸ ਤੋਂ ਬਾਅਦ ਪੰਚਾਇਤੀ ਅਫ਼ਸਰ ਦੀ ਸ਼ਿਕਾਇਤ ਦੇ ਆਧਾਰ ਉੱਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਇਲਜ਼ਾਮ ਹੇਠ ਮਾਮਲਾ ਦਰਜ ਕੀਤਾ ਗਿਆ ਤੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਦੱਸ ਦਈਏ ਕਿ ਅੱਜ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕੁਲਬੀਰ ਜ਼ੀਰਾ ਨੂੰ ਮਿਲਣ ਲਈ ਰੋਪੜ ਜੇਲ੍ਹ ਪੁੱਜੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਸਰਕਾਰ ਉੱਤੇ ਤਿੱਖੇ ਸ਼ਬਦੀ ਵਾਰ ਕੀਤੇ। ਕੁਲਬੀਰ ਜ਼ੀਰਾ ਨੂੰ ਮਿਲਣ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਲਾਸ਼ੀ ਲਈ ਗਈ ਜਿਸ ਦੌਰਾਨ ਰਾਜਾ ਵੜਿੰਗ ਨਰਾਜ਼ ਹੁੰਦੇ ਵੀ ਨਜ਼ਰ ਆਏ।
ਕੁਝ ਦਿਨ ਪਹਿਲਾਂ ਜ਼ੀਰਾ ਨੂੰ ਮਿਲਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਦਿੱਗਜ ਕਾਂਗਰਸੀ ਨੇਤਾ ਰਾਣਾ ਗੁਰਜੀਤ ਸਿੰਘ,ਪਰਗਟ ਸਿੰਘ ਅਤੇ ਲਾਡੀ ਸ਼ੇਰੋਵਾਲੀਆ ਪਹੁੰਚੇ ਸਨ। ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਵੀ ਦੱਸਿਆ ਕਿ ਕੁਲਬੀਰ ਜ਼ੀਰਾ ਨੂੰ ਜੇਲ੍ਹ ਵਿੱਚ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਦੋਂ ਕਿ ਜੇਲ੍ਹ ਦੇ ਅਧਿਕਾਰੀਆ ਨੂੰ ਵੀ ਸਰਕਾਰ ਨੇ ਡਰਾਇਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)