ਕੁਲਦੀਪ ਧਾਲੀਵਾਲ ਦਾ ਦਾਅਵਾ, ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾਇਆ ਜਾਏਗਾ
ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਹ ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾ ਦੇਣਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਇਨ੍ਹਾਂ ਪਿੰਡਾਂ ਨੂੰ ਨਸ਼ਾ ਮੁਕਤ ਵੀ ਕਰ ਦਿੱਤਾ ਜਾਏਗਾ।
ਚੰਡੀਗੜ੍ਹ: ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਹ ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾ ਦੇਣਗੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਇਨ੍ਹਾਂ ਪਿੰਡਾਂ ਨੂੰ ਨਸ਼ਾ ਮੁਕਤ ਵੀ ਕਰ ਦਿੱਤਾ ਜਾਏਗਾ।
ਆਪ ਨੇ ਟਵੀਟ ਕੀਤਾ, "ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾਵਾਂਗੇ, ਜਿੱਥੇ ਹਰ ਤਰ੍ਹਾਂ ਦੀ ਸਹੂਲਤ ਹੋਵੇਗੀ, ਨਸ਼ਾ ਮੁਕਤ ਹੋਵੇਗਾ। ਪਿੰਡਾਂ ‘ਚੋਂ ਪਹਿਲਾਂ ਵਰਗਾ ਹੱਸਦਾ ਖੇਡਦਾ ਰੰਗਲਾ ਪੰਜਾਬ ਦਿਖਾਉਣ ਦੀ ਸਾਡੀ ਕੋਸ਼ਿਸ਼ ਹੈ।"
ਪੰਚਾਇਤੀ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ, "ਪਿੰਡਾਂ ਦੀ ਨੁਹਾਰ ਬਦਲਣ ਲਈ 52 ਸੂਤਰੀ ਵਿਕਾਸ ਏਜੰਡਾ ਜਾਰੀ। ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ ਕਬਜ਼ੇ ਹਟਾਉਣ ਦੀ ਮੁਹਿੰਮ ਮੁੜ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਪੂਰਾ ਕਰਨ ਲਈ ਪੇਂਡੂ ਵਿਕਾਸ ਵਿਭਾਗ ਵੱਲੋਂ 500 ਸਮਾਰਟ ਪਿੰਡ ਬਣਾਏ ਜਾਣਗੇ। ਹਰ ਹਲਕੇ ਦੇ ਘੱਟੋ-ਘੱਟ ਪੰਜ ਪਿੰਡ ਸਮਾਰਟ ਬਣਾਉਣ ਲਈ ਚੁਣੇ ਜਾਣਗੇ, ਜਿਨ੍ਹਾਂ ਨੂੰ ਸਿਹਤ, ਸਿੱਖਿਆ, ਖੇਡਾਂ, ਪੀਣ ਵਾਲੇ ਪਾਣੀ ਅਤੇ ਸਫ਼ਾਈ ਆਦਿ ਦੀਆਂ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਸਮਾਰਟ ਪਿੰਡਾਂ ਦੇ ਵਿਕਾਸ ਕਾਰਜਾਂ ਵਾਲੀ ਥਾਂ ’ਤੇ ਕਿਸੇ ਵੀ ਰਾਜਨੀਤਕ ਆਗੂ ਦਾ ਕੋਈ ਨਾਮ ਜਾਂ ਬੋਰਡ ਨਹੀਂ ਲਾਇਆ ਜਾਵੇਗਾ, ਬਲਕਿ ਪਿੰਡਾਂ ਦੀ ਨੁਹਾਰ ਬਦਲਣ ਵਾਲੀਆਂ ਸ਼ਖ਼ਸੀਅਤਾਂ ਦਾ ਪਿੰਡ ਵਿੱਚ ਵਿਸ਼ੇਸ਼ ਥਾਂ ’ਤੇ ਨਾਮਕਰਨ ਕੀਤਾ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :