Appointment Letters: 122 ਜੂਨੀਅਰ ਇੰਜੀਨੀਅਰਾਂ ਨੂੰ ਕੁਲਦੀਪ ਧਾਲੀਵਾਲ ਨੇ ਵੰਡੇ ਨਿਯੁਕਤੀ ਪੱਤਰ
ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਕੰਮ ਕਰ ਰਹੀ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਖਾਲੀ ਅਸਾਮੀਆਂ ਨੂੰ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਭਰਨਾ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ‘ਚ ਹੋਰ ਅੱਗੇ ਲਿਜਾਣਾ ਹੈ।
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਨਿਭਾਇਆ ਹੈ ਅਤੇ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ ਲਗਭੱਗ 10 ਮਹੀਨਿਆਂ ਦੇ ਕਾਰਜਕਾਲ ਦੌਰਾਨ `ਚ 25 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਕਾਸ ਭਵਨ, ਐਸ. ਏ. ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਤਕਨੀਕੀ ਵਿੰਗ ਵਿੱਚ ਨਵੇਂ ਭਰਤੀ ਹੋਏ 122 ਜੂਨੀਅਰ ਇੰਜੀਨੀਅਰ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਇਹ ਜਾਣਕਾਰੀ ਦਿੱਤੀ।
While distributing appointment letters to 122 newly recruited Junior Engineers (JEs) in the technical wing of the department, Cabinet Minister Kuldeep Singh Dhaliwal said that over 25 thousand government jobs have been given to youth in just 10 months by state govt. pic.twitter.com/zr4WmxBYqg
— Government of Punjab (@PunjabGovtIndia) January 16, 2023
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਕੰਮ ਕਰ ਰਹੀ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਖਾਲੀ ਅਸਾਮੀਆਂ ਨੂੰ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਭਰਨਾ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ‘ਚ ਹੋਰ ਅੱਗੇ ਲਿਜਾਣਾ ਹੈ।
ਧਾਲੀਵਾਲ ਨੇ ਵਿਭਾਗ ‘ਚ ਵੱਖ-ਵੱਖ ਕੇਡਰ ਦੀਆਂ ਹੋਰ ਖਾਲੀ ਪਈਆਂ ਅਸਾਮੀਆਂ ਨੂੰ ਛੇਤੀ ਭਰਨ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵਿੱਚ 20 ਉਪ ਮੰਡਲ ਅਫਸਰ, 43 ਜੂਨੀਅਰ ਡਰਾਫਸਮੈਂਨਸ ਅਤੇ 5 ਕਲਰਕਾਂ ਨੂੰ ਭਰਤੀ ਕੀਤਾ ਗਿਆ ਹੈ।
ਉਨ੍ਹਾਂ ਨੇ ਨਵ ਨਿਯੁਕਤ ਜੂਨੀਅਰ ਇੰਜੀਨੀਅਰ ਨੂੰ ਸਰਕਾਰੀ ਨੌਕਰੀ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਇਮਾਨਦਾਰੀ ਅਤੇ ਮਿਹਨਤ ਨਾਲ ਸੇਵਾਵਾਂ ਆਪਣੀਆਂ ਸੇਵਾਵਾਂ ਲੋਕ ਹਿੱਤ `ਚ ਨਿਭਾਉਣ ਅਤੇ ਪੰਜਾਬ ਦੀ ਤਰੱਕੀ `ਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਦੇ ਕੰਮਾਂ ਵਿੱਚ ਤੇਜੀ ਆਵੇਗੀ ਅਤੇ ਵੱਖ-ਵੱਖ ਚੱਲ ਰਹੇ ਪ੍ਰਾਜੈਕਟਾਂ ਦੀ ਗੁਣਵੱਤਾ ਵਿੱਚ ਵੀ ਸੁਧਾਰ ਆਵੇਗਾ।