ਨਵੀਂ ਦਿੱਲੀ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਉਦਯੋਗ ਭਵਨ ਵਿਖੇ ਕੇਂਦਰੀ ਰੇਲ ਅਤੇ ਕੱਪੜਾ ਰਾਜ ਮੰਤਰੀ ਦਰਸ਼ਨ ਵਿਕਰਮ ਜਰਦੋਸ਼ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਹਲਕਾ ਅਜਨਾਲਾ ਦੇ ਰਾਮਦਾਸ ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਬਣਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਗ੍ਰੰਥੀ ਬਾਬਾ ਬੁੱਢਾ ਸਾਹਿਬ ਦੀ ਯਾਦ ਵਿੱਚ ਨਵੇਂ ਪਲੇਟਫਾਰਮ ਦਾ ਨਾਂ ਰੱਖਣ ਦੀ ਮੰਗ ਵੀ ਕੀਤੀ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦੀ ਸਰਹੱਦ 'ਤੇ ਧਾਰਮਿਕ ਤੌਰ ’ਤੇ ਅਹਿਮ ਕਸਬਾ ਰਮਦਾਸ ਵਿਖੇ ਰੇਲਵੇ ਸਟੇਸ਼ਨ ਦਾ ਮੁੜ ਨਿਰਮਾਣ ਕੀਤਾ ਜਾਵੇ ਅਤੇ ਇਸ ਸਟੇਸ਼ਨ ਦਾ ਨਾਂ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦੇ ਨਾਂ ’ਤੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਜੀ ਦਾ ਜਨਮ ਅਸਥਾਨ ਹੋਣ ਕਾਰਨ ਇਸ ਇਤਿਹਾਸਕ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬਾਬਾ ਬੁੱਢਾ ਜੀ ਦੀ ਯਾਦ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬ ਸਥਿਤ ਹਨ, ਜਿਸ ਕਾਰਨ ਵੱਡੀ ਗਿਣਤੀ ਵਿਚ ਸ਼ਰਧਾਲੂ ਇਥੇ ਆਉਂਦੇ ਹਨ।
ਉਨ੍ਹਾਂ ਕਿਹਾ ਕਿ ਰਮਦਾਸ ਕਸਬੇ ਦਾ ਰੇਲਵੇ ਸਟੇਸ਼ਨ ਆਜ਼ਾਦੀ ਤੋਂ ਪਹਿਲਾਂ ਬਣਿਆ ਸੀ ਅਤੇ ਇਸ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ ਅਤੇ ਪਲੇਟਫਾਰਮ ਵੀ ਨਹੀਂ ਹੈ, ਜਿਸ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ। ਮੰਤਰੀ ਧਾਲੀਵਾਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ, ਔਰਤਾਂ, ਕਰਮਚਾਰੀ ਅਤੇ ਹੋਰ ਯਾਤਰੀ ਇਸ ਰੇਲਵੇ ਸੁਵਿਧਾ ਦਾ ਆਸਰਾ ਲੈਂਦੇ ਹਨ। ਇਹ ਰੇਲ ਲਾਈਨ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਲੋਕਾਂ ਲਈ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਡੇਰਾ ਬਾਬਾ ਤੋਂ ਆਉਣ ਵਾਲੀਆਂ ਗੱਡੀਆਂ ਅੰਮ੍ਰਿਤਸਰ ਸ਼ਹਿਰ ਤੋਂ ਬਾਹਰ ਵੇਰਕਾ ਸਟੇਸ਼ਨ ਤੋਂ ਹੀ ਵਾਪਸ ਮੁੜਦੀਆਂ ਹਨ, ਜਿਸ ਕਾਰਨ ਸ਼ਹਿਰ ਵਿੱਚ ਇਲਾਜ ਲਈ ਆਉਣ ਵਾਲੇ ਰਾਹਗੀਰਾਂ ਅਤੇ ਮਰੀਜ਼ਾਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਹੈ। ਧਾਲੀਵਾਲ ਨੇ ਮੰਗ ਕੀਤੀ ਕਿ ਇਹ ਰੇਲ ਗੱਡੀਆਂ ਵੇਰਕਾ ਦੀ ਬਜਾਏ ਅੰਮ੍ਰਿਤਸਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਚਲਾਈਆਂ ਜਾਣ। ਇਸ ਸਬੰਧੀ ਰਾਜ ਮੰਤਰੀ ਦਰਸ਼ਨ ਵਿਕਰਮ ਜਰਦੋਸ਼ ਨੇ ਤੁਰੰਤ ਕਦਮ ਚੁੱਕਣ ਦਾ ਭਰੋਸਾ ਦਿੱਤਾ ਹੈ।