ਪੜਚੋਲ ਕਰੋ

Punjab News: ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀ ਦੇਣ ਸਹਿਯੋਗ, ਖ਼ੁਦ ਹੀ ਛੱਡ ਦੇਣ ਨਜਾਇਜ਼ ਕਬਜ਼ੇ-ਧਾਲੀਵਾਲ

ਮੰਤਰੀ ਕੁਲਦੀਪ ਧਾਲੀਵਾਲ ਨੇ ਸਮੁੱਚੇ ਪੰਜਾਬੀ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਪੰਜਾਬੀਆਂ ਨੇ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਹ ਨਾਜਾਇਜ ਕਬਜ਼ਾ ਛੱਡਣ ਲਈ ਆਪਣੇ ਆਪ ਹੀ ਅੱਗੇ ਆਉਣ ਤਾਂ ਜੋ ਪੰਜਾਬ ਨੂੰ ਤਰੱਕੀ ਦੇ ਰਾਹਾਂ ‘ਤੇ ਤੋਰਿਆ ਜਾ ਸਕੇ।

Punjab News: ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ ਹੈ। ਉਨ੍ਹਾਂ ਨੇ ਸਮੁੱਚੇ ਪੰਜਾਬੀ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਪੰਜਾਬੀਆਂ ਨੇ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਹ ਨਾਜਾਇਜ ਕਬਜ਼ਾ ਛੱਡਣ ਲਈ ਆਪਣੇ ਆਪ ਹੀ ਅੱਗੇ ਆਉਣ ਤਾਂ ਜੋ ਪੰਜਾਬ ਨੂੰ ਤਰੱਕੀ ਦੇ ਰਾਹਾਂ ‘ਤੇ ਤੋਰਿਆ ਜਾ ਸਕੇ।

ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ ਸਾਲ 2022 ਦੌਰਾਨ ਪਿੰਡਾਂ ਦੀਆਂ ਸ਼ਾਮਲਾਤ ਜਮੀਨਾਂ ਤੋਂ ਨਜਾਇਜ ਕਬਜੇ ਛੁਡਾਉਣ ਅਤੇ ਸ਼ਾਮਲਾਤ ਜ਼ਮੀਨਾਂ ਲੱਭਣ ਲਈ ਮੁਹਿੰਮ ਅਰੰਭੀ ਗਈ ਸੀ।ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਵੱਖਰੇ ਸ਼ਾਮਲਾਤ ਸੈੱਲ ਦੀ ਸਥਾਪਨਾ ਵੀ ਕੀਤੀ ਗਈ ਸੀ।ਇਸ ਮੁਹਿੰਮ ਦੌਰਾਨ ਹੁਣ ਤੱਕ 9389 ਏਕੜ ਤੋਂ ਵੱਧ ਜ਼ਮੀਨ ਤੋਂ ਨਜਾਇਜ਼ ਕਬਜਾ ਛੁਡਾਇਆ ਜਾ ਚੁੱਕਾ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ, ਪੰਜਾਬ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੀ ਤਰੱਕੀ ਲਈ ਹਰ ਸੰਭਵ ਕਦਮ ਚੁੱਕੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਾਮਲਾਤ ਸੈੱਲ ਦੇ ਯਤਨਾ ਸਦਕਾ ਸ਼ਾਮਲਾਤ ਜ਼ਮੀਨਾਂ ਨਾਲ ਸਬੰਧਤ ਸਾਰੇ ਪੁਰਾਣੇ ਰਿਕਾਰਡ ਨੂੰ ਪੂਰੀ ਗਹਿਰਾਈ ਨਾਲ ਘੋਖਿਆ ਜਾ ਰਿਹਾ ਹੈ ਅਤੇ ਹੁਣ ਤੱਕ 153 ਬਲਾਕਾਂ ਦੀ ਸ਼ਾਮਲਾਤ ਜ਼ਮੀਨ ਦੇ ਰਿਕਾਰਡ ਨੂੰ ਘੋਖਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨਾਂ ਦੱਸਿਆ ਕਿ ਵਿਭਾਗ ਨੇ ਹੁਣ ਤੱਕ 139818 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਹੈ, ਜਿਸ ਨੂੰ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਦਸੰਬਰ 2022 ਤੱਕ ਪਟਿਆਲਾ ਡਵੀਜ਼ਨ ਅਧੀਨ ਕੁੱਲ 6206 ਏਕੜ ਜ਼ਮੀਨ ਨਾਜਾਇਜ਼ ਕਬਜੇ ਤੋਂ ਮੁਕਤ ਕਰਵਾ ਕੇ ਪੰਚਾਇਤਾਂ ਨੂੰ ਸੌਂਪੀ ਗਈ ਹੈ। ਉਨਾਂ ਦੱਸਿਆ ਕਿ ਪਟਿਆਲਾ ਦੀ 1100 ਏਕੜ, ਲੁਧਿਆਣਾ 808 ਏਕੜ, ਫ਼ਤਿਹਗੜ ਸਾਹਿਬ 464 ਏਕੜ, ਸੰਗਰੂਰ 194 ਏਕੜ, ਐਸ.ਏ.ਐਸ. ਨਗਰ 3469 ਏਕੜ, ਰੂਪਨਗਰ 154 ਏਕੜ, ਬਰਨਾਲਾ 8 ਏਕੜ ਅਤੇ ਮਲੇਰਕੋਟਲਾ 9 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਹੈ।

ਧਾਲੀਵਾਲ ਨੇ ਅੱਗੇ ਦੱਸਿਆ ਕਿ ਫਿਰੋਜ਼ਪੁਰ ਡਵੀਜ਼ਨ ਅਧੀਨ ਕੁੱਲ 507 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਹੈ। ਉਨਾਂ ਦੱਸਿਆ ਕਿ ਜ਼ਿਲਾ ਫਿਰੋਜ਼ਪੁਰ ਦੀ 128 ਏਕੜ, ਫਾਜ਼ਿਲਕਾ 187 ਏਕੜ, ਸ੍ਰੀ ਮੁਕਤਸਰ ਸਾਹਿਬ 27 ਏਕੜ, ਮਾਨਸਾ 13 ਏਕੜ, ਬਠਿੰਡਾ 49 ਏਕੜ, ਮੋਗਾ 26 ਏਕੜ ਅਤੇ ਫਰੀਦਕੋਟ 77 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜੇ ਹਟਾਏ ਗਏ ਹਨ।ਇਸੇ ਤਰਾਂ ਜਲੰਧਰ ਡਵੀਜ਼ਨ ਅਧੀਨ ਕੁੱਲ 2676 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜੇ ਹਟਾਏ ਗਏ ਹਨ। ਉਨਾਂ ਦੱਸਿਆ ਕਿ ਗੁਰਦਾਸਪੁਰ ਦੀ 609 ਏਕੜ, ਕਪੂਰਥਲਾ 602 ਏਕੜ, ਅੰਮਿ੍ਰਤਸਰ 264 ਏਕੜ, ਜਲੰਧਰ 239 ਏਕੜ, ਹੁਸ਼ਿਆਰਪੁਰ 308 ਏਕੜ, ਤਰਨ ਤਾਰਨ 126 ਏਕੜ, ਐਸ.ਬੀ.ਐਸ ਨਗਰ 228 ਏਕੜ ਅਤੇ ਪਠਾਨਕੋਟ 300 ਏਕੜ ਜ਼ਮੀਨ ਛੁਡਾਈ ਗਈ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget